09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਫ਼ਾਜ਼ਿਲਕਾ ਦੇ ਪ੍ਰਸਿੱਧ ਪੈਸਟੀਸਾਈਡ ਵਿਕਰੇਤਾ ਦੀ ਦੁਕਾਨ ’ਤੇ ਖੇਤੀਬਾੜੀ ਵਿਭਾਗ ਵਲੋਂ ਛਾਪੇਮਾਰੀ

ਫ਼ਾਜ਼ਿਲਕਾ, 9 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਖੇਤੀਬਾੜੀ ਵਿਭਾਗ ਵਲੋਂ ਫਾਜ਼ਿਲਕਾ ਦੇ ਇਕ ਪੈਸਟੀਸਾਈਡ ਵਿਕਰੇਤਾ ਦੀ ਦੁਕਾਨ ’ਤੇ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿਚ ਗੈਰ ਮਿਆਰੀ ਅਤੇ ਪਾਬੰਦੀਸ਼ੁੰਦਾ ਦਵਾਈਆਂ ਦਾ ਜਖ਼ੀਰਾ ਬਰਾਮਦ ਹੋਇਆ ਹੈ। ਖੇਤੀਬਾੜੀ ਵਿਭਾਗ ਪੰਜਾਬ ਚੰਡੀਗੜ੍ਹ ਦੇ ਜੁਆਇੰਟ ਡਾਇਰੈਕਟਰ ਪੌਦ ਸੁਰੱਖਿਆ ਨਰਿੰਦਰ ਪਾਲ ਸਿੰਘ ਬੈਣੀਪਾਲ ਦੀ ਅਗਵਾਈ ਹੇਠ ਚੰਡੀਗੜ੍ਹ ਟੀਮ ਤੋਂ ਇਲਾਵਾ ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਦੀ ਟੀਮ ਸ਼ਾਮਲ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਫ਼ਾਜ਼ਿਲਕਾ, 9 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਖੇਤੀਬਾੜੀ ਵਿਭਾਗ ਵਲੋਂ ਫਾਜ਼ਿਲਕਾ ਦੇ ਇਕ ਪੈਸਟੀਸਾਈਡ ਵਿਕਰੇਤਾ ਦੀ ਦੁਕਾਨ ’ਤੇ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿਚ ਗੈਰ ਮਿਆਰੀ ਅਤੇ ਪਾਬੰਦੀਸ਼ੁੰਦਾ ਦਵਾਈਆਂ ਦਾ ਜਖ਼ੀਰਾ ਬਰਾਮਦ ਹੋਇਆ ਹੈ। ਖੇਤੀਬਾੜੀ ਵਿਭਾਗ ਪੰਜਾਬ ਚੰਡੀਗੜ੍ਹ ਦੇ ਜੁਆਇੰਟ ਡਾਇਰੈਕਟਰ ਪੌਦ ਸੁਰੱਖਿਆ ਨਰਿੰਦਰ ਪਾਲ ਸਿੰਘ ਬੈਣੀਪਾਲ ਦੀ ਅਗਵਾਈ ਹੇਠ ਚੰਡੀਗੜ੍ਹ ਟੀਮ ਤੋਂ ਇਲਾਵਾ ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਦੀ ਟੀਮ ਸ਼ਾਮਲ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਡਾਇਰੈਕਟਰ ਸ. ਬੈਣੀਪਾਲ ਨੇ ਦੱਸਿਆ ਕਿ ਵਿਭਾਗ ਨੂੰ ਵੱਡੇ ਪੱਧਰ ’ਤੇ ਇਸ ਫਰਮ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ ਜਿਸ ਦੇ ਆਧਾਰ ’ਤੇ ਫ਼ਾਜ਼ਿਲਕਾ ਦੀ ਅਨਾਜ ਮੰਡੀ ਵਿਚ ਐੱਚ.ਐਸ. ਐਗਰੋ ਨਾਂਅ ਦੀ ਦੁਕਾਨ ’ਤੇ ਛਾਪੇਮਾਰੀ ਕੀਤੀ ਗਈ ਤਾਂ ਜਾਂਚ ਦੌਰਾਨ ਪਤਾ ਚੱਲਿਆ ਕਿ ਇਹ ਫ਼ਰਮ ਪੰਜਾਬ ਵਿਚ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਦੇ ਨਾਲ ਨਾਲ ਮਿਆਦ ਪੁਗਾ ਚੁੱਕੀਆਂ ਕੀੜੇਮਾਰ ਦਵਾਈਆਂ ਦੀ ਵਿਕਰੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਦਵਾਈਆਂ ਦੇ ਸੈਂਪਲ ਪ੍ਰਾਪਤ ਕਰ ਲਏ ਗਏ ਹਨ ਜਿਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਫਰਮ ਕੋਲ ਫਰਟੀਲਾਈਜ਼ਰ ਦਾ ਮਨਜੂਰ ਲਾਇੰਸੈਂਸ ਵੀ ਨਹੀਂ ਸੀ। ਉਨ੍ਹਾਂ ਨਾਲ ਹੀ ਕਾਨੂੰਨੀ ਕਾਰਵਾਈ ਲਈ ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਵੀ ਕਰ ਦਿੱਤਾ ਹੈ। ਇਸ ਜਾਂਚ ਦੌਰਾਨ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਡਾ. ਪਰਵਿੰਦਰ ਸਿੰਘ ਧੰਜੂ ਆਦਿ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਓਵਰਟੇਕ ਕਰਦੇ ਸਮੇਂ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਓ-ਧੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਦੇਵ ਸਮਾਜ ਕਾਲਜ ਫਾਰ ਵਿਮਨ ਦੀਆਂ ਖਿਡਾਰਣਾਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24