10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਜਲਾਲਾਬਾਦ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਵਿਧਾਇਕ ਗੋਲਡੀ ਤੇ ਪੁਲਿਸ ਨੇ ਮਾਰਿਆ ਛਾਪਾ ਜੇ.ਸੀ.ਬੀ. ਤੇ ਟਰਾਲੇ ਜ਼ਬਤ

ਜਲਾਲਾਬਾਦ, 9 ਸਤੰਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ਹਲਕੇ ਦੇ ਪਿੰਡ ਤੰਬੂ ਵਾਲਾ/ਤਾਰੇ ਵਾਲਾ ਦੇ ਸੇਮ ਨਾਲੇ ’ਤੇ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਹੇ ਨਜਾਇਜ਼ ਮਾਈਨਿੰਗ ਦੇ ਕਾਰੋਬਾਰ ’ਤੇ ਸ਼ਿਕੰਜਾ ਕਸਦਿਆਂ ਲੰਘੀ ਰਾਤ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਥਾਣਾ ਵੈਰੋਕੇ ਦੀ ਪੁਲਿਸ ਟੀਮ ਵਲੋਂ ਸੰਯੁਕਤ ਰੂਪ ’ਚ ਛਾਪੇਮਾਰੀ ਕੀਤੀ ਗਈ। ਪਿੰਡ ਵਾਸੀਆਂ ਵਲੋਂ ਮਿਲ ਰਹੀਆਂ ਲਗਾਤਾਰ ਸ਼ਿਕਾਇਤਾਂ ਦੇ ਆਧਾਰ ’ਤੇ ਕੀਤੀ ਗਈ ਇਸ ਅਚਾਨਕ ਛਾਪੇਮਾਰੀ ਦੌਰਾਨ ਮੌਕੇ ਤੋਂ ਇਕ ਜੇ.

Ad Position 21
repet_subhas-goyals [Copy P29]
ਜਲਾਲਾਬਾਦ ਦੇ ਸੇਮ ਨਾਲੇ ’ਤੇ ਗੈਰ-ਕਾਨੂੰਨੀ ਮਾਈਨਿੰਗ ਵਾਲੀ ਜਗਾ ’ਤੇ ਛਾਪੇਮਾਰੀ ਕਰਦੇ ਹੋਏ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ। ਤਸਵੀਰ-ਜਸਕਰਨ ਸਿੰਘ ਤਨੇਜਾ 10-09-2026
ਜਲਾਲਾਬਾਦ, 9 ਸਤੰਬਰ (ਜਸਕਰਨ ਸਿੰਘ ਤਨੇਜਾ)-ਜਲਾਲਾਬਾਦ ਹਲਕੇ ਦੇ ਪਿੰਡ ਤੰਬੂ ਵਾਲਾ/ਤਾਰੇ ਵਾਲਾ ਦੇ ਸੇਮ ਨਾਲੇ ’ਤੇ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਹੇ ਨਜਾਇਜ਼ ਮਾਈਨਿੰਗ ਦੇ ਕਾਰੋਬਾਰ ’ਤੇ ਸ਼ਿਕੰਜਾ ਕਸਦਿਆਂ ਲੰਘੀ ਰਾਤ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਤੇ ਥਾਣਾ ਵੈਰੋਕੇ ਦੀ ਪੁਲਿਸ ਟੀਮ ਵਲੋਂ ਸੰਯੁਕਤ ਰੂਪ ’ਚ ਛਾਪੇਮਾਰੀ ਕੀਤੀ ਗਈ। ਪਿੰਡ ਵਾਸੀਆਂ ਵਲੋਂ ਮਿਲ ਰਹੀਆਂ ਲਗਾਤਾਰ ਸ਼ਿਕਾਇਤਾਂ ਦੇ ਆਧਾਰ ’ਤੇ ਕੀਤੀ ਗਈ ਇਸ ਅਚਾਨਕ ਛਾਪੇਮਾਰੀ ਦੌਰਾਨ ਮੌਕੇ ਤੋਂ ਇਕ ਜੇ.ਸੀ.ਬੀ. ਮਸ਼ੀਨ, ਇਕ ਕਾਰ, ਇਕ ਮੋਟਰਸਾਈਕਲ ਤੇ ਤਿੰਨ ਟਰਾਲੇ ਬਰਾਮਦ ਕੀਤੇ ਗਏ ਹਨ। ਹਾਲਾਂਕਿ ਪੁਲਿਸ ਦੀ ਆਮਦ ਵੇਖ ਕੇ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸ ਮਾਮਲੇ ਸਬੰਧੀ ਥਾਣਾ ਵੈਰੋਕੇ ਦੇ ਮੁੱਖ ਮੁਨਸ਼ੀ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੀਡੀਆ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਵਿੱਖ ਵਿਚ ਵੀ ਜੇਕਰ ਕਿਸੇ ਨੇ ਅਜਿਹਾ ਗੈਰ-ਕਾਨੂੰਨੀ ਕੰਮ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਬੀ.ਐੱਡ. ਅਧਿਆਪਕ ਫ਼ਰੰਟ ਦੀ ਡੀ.ਪੀ. ਆਈ. ਨਾਲ ਅਹਿਮ ਮੀਟਿੰਗ ਅਗਲੀ ਖ਼ਬਰ ਸਿੱਧੀ ਵਿਨਾਇਕ ਗਣੇਸ਼ ਮੰਡਲ ਵਲੋਂ 13ਵਾਂ ਗਣੇਸ਼ ਉਤਸਵ 14 ਨੂੰ
Ad Position 24