ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ
ਹੈਰੋਇਨ ਦਾ ਨਸ਼ਾ ਕਰਦਾ ਇਕ ਵਿਅਕਤੀ ਗ੍ਰਿਫ਼ਤਾਰ
ਫ਼ਾਜ਼ਿਲਕਾ, 9 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਦਾ ਨਸ਼ਾ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਜਲਾਲਾਬਾਦ ਪੁੱਜੀ ਤਾਂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਬੈਕ ਸਾਈਡ ਬਣੇ ਸ਼ੈੱਡ ਕੋਲ ਜਗਮੀਤ ਸਿੰਘ ਉਰਫ਼ ਮੀਤਾ ਪੁੱਤਰ ਜਰਨੈਲ ਸਿੰਘ ਵਾਸੀ ਭਗਵਾਨਪੁਰਾ ਬਸਤੀ ਜਲਾਲਾਬਾਦ ਨਸ਼ਾ ਕਰ ਰਿਹਾ ਸੀ।
ਫ਼ਾਜ਼ਿਲਕਾ, 9 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਦਾ ਨਸ਼ਾ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਜਲਾਲਾਬਾਦ ਪੁੱਜੀ ਤਾਂ ਹਰਕ੍ਰਿਸ਼ਨ ਪਬਲਿਕ ਸਕੂਲ ਦੀ ਬੈਕ ਸਾਈਡ ਬਣੇ ਸ਼ੈੱਡ ਕੋਲ ਜਗਮੀਤ ਸਿੰਘ ਉਰਫ਼ ਮੀਤਾ ਪੁੱਤਰ ਜਰਨੈਲ ਸਿੰਘ ਵਾਸੀ ਭਗਵਾਨਪੁਰਾ ਬਸਤੀ ਜਲਾਲਾਬਾਦ ਨਸ਼ਾ ਕਰ ਰਿਹਾ ਸੀ। ਪੁਲਿਸ ਨੇ ਉਸ ਨੂੰ ਮੌਕੇ ’ਤੇ ਕਾਬੂ ਕਰਕੇ ਉਸ ਕੋਲੋਂ ਇਕ ਸਿਲਵਰ ਪੰਨੀ, ਲਾਈਟਰ ਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਕੀਤਾ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦੀ ਹਾਲਤ ’ਚ ਘੁੰਮ ਰਹੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਘੁੰਮ ਰਹੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਅਬੋਹਰ ਰੋਡ ’ਤੇ ਸ਼ਾਹ ਪੈਲੇਸ ਨੇੜੇ ਗਸ਼ਤ ਦੌਰਾਨ ਮਿੱਠਣ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਜੰਡਵਾਲਾ ਖਰਤਾ ਨਸ਼ੇ ਦੀ ਹਾਲਤ ਵਿਚ ਸ਼ੱਕੀ ਘੁੰਮਦਾ ਦਿਖਾਈ ਦਿੱਤਾ। ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਕੇ ਸਰਕਾਰੀ ਹਸਪਤਾਲ ਫ਼ਾਜ਼ਿਲਕਾ ਤੋਂ ਡੋਪ ਟੈੱਸਟ ਕਰਵਾਇਆ, ਜੋ ਪਾਜ਼ੀਟਿਵ ਆਇਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ - ਥਾਣਾ ਖੂਈ ਖੇੜਾ ਪੁਲਿਸ ਨੇ ਡੋਪ ਟੈੱਸਟ ਦੀ ਰਿਪੋਰਟ ਪਾਜ਼ੀਟਿਵ ਆਉਣ ’ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਰਾਜੇਸ਼ ਕੁਮਾਰ ਪੁੱਤਰ ਬਨ੍ਹਵਾਰੀ ਲਾਲ ਵਾਸੀ ਪਿੰਡ ਕੱਲਰ ਖੇੜਾ ਤੇ ਸੁਰਜੀਤ ਪੁੱਤਰ ਪਾਲਾ ਰਾਮ ਵਾਸੀ ਪਿੰਡ ਗਿੱਦੜਾਂ ਵਾਲੀ ਦਾ ਸਿਵਲ ਹਸਪਤਾਲ ਅਬੋਹਰ ਤੋਂ ਡੋਪ ਟੈੱਸਟ ਕਰਵਾਇਆ ਗਿਆ ਸੀ। ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪੁਲਿਸ ਨੇ ਦੋਵਾਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਵਾਲੇ 10 ਜਣਿਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਇਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹਵਾਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਾਲਦੀਪ ਸਿੰਘ ਵਾਸੀ ਪਿੰਡ ਘੱਲੂ ਨੇ ਸ਼ਿਕਾਇਤ ਦਿੱਤੀ ਸੀ ਕਿ ਪਿੰਡ ਖਿੱਪਾਵਾਲੀ ਤੋਂ ਘਰ ਪਰਤਦਿਆਂ ਸੁਖਵਿੰਦਰ ਸਿੰਘ, ਅਰਸ਼ਦੀਪ ਸਿੰਘ, ਵਿਸ਼ਾਲਦੀਪ ਸਿੰਘ, ਵਿਕੀ, ਪ੍ਰੇਮ ਸਿੰਘ, ਲਵਪ੍ਰੀਤ ਸਿੰਘ, ਗੁਰਭੇਜ ਸਿੰਘ, ਬਲਵਿੰਦਰ ਸਿੰਘ, ਵਜ਼ੀਰ ਸਿੰਘ ਤੇ ਗਗਨਦੀਪ ਸਿੰਘ (ਸਾਰੇ ਵਾਸੀ ਪਿੰਡ ਘੱਲੂ) ਨੇ ਤਲਵਾਰਾਂ ਤੇ ਬੇਸਬਾਲ ਨਾਲ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ । ਨਸ਼ੇ ਦਾ ਸੇਵਨ ਕਰਦਾ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਹਵਾਲਦਾਰ ਕੋਮਲ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਗੇਟ ਨੰਬਰ 3 ਮਲੋਟ ਰੋਡ ਨੇੜੇ ਪੁੱਜੀ ਤਾਂ ਅਸ਼ਵਨੀ ਕੁਮਾਰ ਪੁੱਤਰ ਹੰਸਰਾਜ ਵਾਸੀ ਦਾਣਾ ਮੰਡੀ ਫ਼ਾਜ਼ਿਲਕਾ ਨਸ਼ਾ ਕਰਦਾ ਦਿਖਾਈ ਦਿੱਤਾ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਸਿਲਵਰ ਪੰਨੀ, ਲਾਈਟਰ ਤੇ 10 ਰੁਪਏ ਦੇ ਨੋਟ ਦੀ ਪਾਈਪ ਬਰਾਮਦ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਦਾਜ ਲਈ ਤੰਗ ਪਰੇਸ਼ਾਨ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕਬਾਲ ਕੌਰ ਪਤਨੀ ਸਤਵਿੰਦਰ ਸਿੰਘ ਵਾਸੀ ਪਿੰਡ ਮੰਮੂ ਖੇੜਾ ਖਾਟਵਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਵਿਆਹ ਸਾਲ 201 3 ਵਿਚ ਸਤਵਿੰਦਰ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਕਾਲਾ ਬਾਹੀਆਂ ਕਰਤਾਰਪੁਰ ਜਲੰਧਰ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਨੇ ਘੱਟ ਦਾਜ ਲਿਆਉਣ ਕਾਰਨ ਉਸ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਬਾਅਦ ਵਿਚ ਉਸ ਦਾ ਪਤੀ ਵਿਦੇਸ਼ ਚਲਾ ਗਿਆ ਤੇ ਉਸ ਨੂੰ ਵਿਦੇਸ਼ ਬੁਲਾਉਣ ਬਦਲੇ ਪੈਸਿਆਂ ਦੀ ਮੰਗ ਕਰਨ ਲੱਗ ਪਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਤੇ ਡਰੱਗ ਮਨੀ ਸਮੇਤ 2 ਵਿਅਕਤੀ ਕਾਬੂ ਫਾਜ਼ਿਲਕਾ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ, ਡਰੱਗ ਮਨੀ ਤੇ ਇਕ ਛੋਟੇ ਕੰਪਿਊਟਰ ਕੰਡੇ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੇ ਸਬੰਧ ਵਿਚ ਪਿੰਡ ਨਵਾਂ ਸਲੇਮਸ਼ਾਹ ਪੁੱਜੀ ਤਾਂ ਗੁਰੂ ਰਾਮਦਾਸ ਸਾਈਕਲ ਸਟੋਰ ਕੋਲ ਸਾਜਨ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸੁਖੇਰਾ ਬੋਦਲਾ ਤੇ ਸੁਰਜੀਤ ਕੌਰ ਉਰਫ਼ ਸੋਨੀਆ ਪਤਨੀ ਬਿਸ਼ੰਬਰ ਸਿੰਘ ਵਾਸੀ ਨਵਾਂ ਸਲੇਮਸ਼ਾਹ ਸਾਹਮਣੇ ਖੜ੍ਹ ਕੇ ਇਕ ਦੂਜੇ ਨੂੰ ਨਸ਼ੇ ਦਾ ਲੈਣ-ਦੇਣ ਕਰ ਰਹੇ ਸਨ। ਸ਼ੱਕ ਦੇ ਆਧਾਰ ’ਤੇ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 115 ਗਰਾਮ ਹੈਰੋਇਨ ਤੇ 22000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।