10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਜ਼ਿਲ੍ਹਾ ਪੱਧਰੀ ਵੁਸ਼ੂ ਟੂਰਨਾਮੈਂਟ ’ਚ ਗਾਡਵਿਨ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 9 ਸਤੰਬਰ (ਦਵਿੰਦਰ ਪਾਲ ਸਿੰਘ)- ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਸਕੂਲ ਵੂਸ਼ੂ ਟੂਰਨਾਮੈਂਟ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇੰਪੀਰੀਅਲ ਇੰਟਰਨੈਸ਼ਨਲ ਸਕੂਲ, ਖੁਈਆਂ ਸਰਵਰ ਵਿਖੇ ਇਸ ਟੂਰਨਾਮੈਂਟ ਵਿਚ ਗਾਡਵਿਨ ਸਕੂਲ ਦੇ ਅੰਡਰ-17 ਉਮਰ ਵਰਗ ਦੇ ਖਿਡਾਰੀਆਂ ਨੇ ਵੱਖ-ਵੱਖ ਭਾਰ ਵਰਗਾਂ ਵਿਚ 7 ਸੋਨ ਤਗਮੇ ਤੇ 1 ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਫ਼ਾਜ਼ਿਲਕਾ, 9 ਸਤੰਬਰ (ਦਵਿੰਦਰ ਪਾਲ ਸਿੰਘ)- ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਸਕੂਲ ਵੂਸ਼ੂ ਟੂਰਨਾਮੈਂਟ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇੰਪੀਰੀਅਲ ਇੰਟਰਨੈਸ਼ਨਲ ਸਕੂਲ, ਖੁਈਆਂ ਸਰਵਰ ਵਿਖੇ ਇਸ ਟੂਰਨਾਮੈਂਟ ਵਿਚ ਗਾਡਵਿਨ ਸਕੂਲ ਦੇ ਅੰਡਰ-17 ਉਮਰ ਵਰਗ ਦੇ ਖਿਡਾਰੀਆਂ ਨੇ ਵੱਖ-ਵੱਖ ਭਾਰ ਵਰਗਾਂ ਵਿਚ 7 ਸੋਨ ਤਗਮੇ ਤੇ 1 ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਸਕੂਲ ਦੇ ਡੀ.ਪੀ.ਈ. ਮੋਹਿਤ ਨੇ ਦੱਸਿਆ ਕਿ ਅੰਡਰ-17 ਖੇਡਾਂ ਦੌਰਾਨ ਅਦਿੱਤਿਆ, ਅਰੁਣ, ਤਨਵੀਰ, ਨਿਤੀਸ਼, ਕਵਿਤਾ, ਸਿਮਰਨ ਤੇ ਜਸਮੀਨ ਕੰਬੋਜ ਨੇ ਸੋਨ ਤਗਮੇ ਜਿੱਤੇ ਜਦਕਿ ਗੁਰਵਿੰਦਰ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਸਕੂਲ ਪ੍ਰਬੰਧਕ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਤੇ ਉਤਸ਼ਾਹ ਦੇਣ ਲਈ ਵਚਨਬੱਧ ਹਨ। ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਖਿਡਾਰੀਆਂ ਦੀ ਇਹ ਜਿੱਤ ਪੂਰੇ ਸਕੂਲ ਲਈ ਮਾਣ ਵਾਲੀ ਗੱਲ ਹੈ ਤੇ ਇਹ ਪ੍ਰਾਪਤੀ ਦੂਜੇ ਵਿਦਿਆਰਥੀਆਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰੇਗੀ। ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਖਿਡਾਰੀਆਂ ਅਤੇ ਡੀ.ਪੀ.ਈ. ਮੋਹਿਤ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਭਵਿੱਖ ਵਿਚ ਰਾਜ ਅਤੇ ਰਾਸ਼ਟਰੀ ਪੱਧਰ ’ਤੇ ਵੀ ਸਕੂਲ ਦਾ ਨਾਂਅ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਵਲੋਂ ਨਸ਼ਾ ਮੁਕਤੀ ਅਭਿਆਨ ਤਹਿਤ ਵਿਸ਼ਾਲ ਜਾਗਰੂਕਤਾ ਰੈਲੀ ਅਗਲੀ ਖ਼ਬਰ ਪਰਾਲੀ ਦੀ ਸਾਂਭ-ਸੰਭਾਲ ਲਈ ਫ਼ਾਜ਼ਿਲਕਾ ’ਚ ਕਰਵਾਈ ਜਾਵੇਗੀ ਮਲਟੀਕਲਰ ਵਾਲ ਪੇਂਟਿੰਗ, 14 ਸਤੰਬਰ ਤੱਕ ਮੰਗੀਆਂ ਕੁਟੇਸ਼ਨਾਂ
Ad Position 24