ਰੇਡੀਐਂਟ ਪਬਲਿਕ ਸਕੂਲ ਵਲੋਂ ਨਸ਼ਾ ਮੁਕਤੀ ਅਭਿਆਨ ਤਹਿਤ ਵਿਸ਼ਾਲ ਜਾਗਰੂਕਤਾ ਰੈਲੀ
ਮੰਡੀ ਅਰਨੀਵਾਲਾ, 9 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਨੌਜਵਾਨਾਂ ਅਤੇ ਸਮਾਜ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ 6 ਪੀ. ਬੀ.
ਮੰਡੀ ਅਰਨੀਵਾਲਾ, 9 ਸਤੰਬਰ (ਨਿਸ਼ਾਨ ਸਿੰਘ ਮੋਹਲ਼ਾ)- ਨੌਜਵਾਨਾਂ ਅਤੇ ਸਮਾਜ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ 6 ਪੀ.ਬੀ. ਐਨ.ਸੀ.ਸੀ. ਮਲੋਟ ਤੇ ਐਨ.ਸੀ.ਸੀ. ਕੈਡਿਟਸ ਵਲੋਂ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਾਹੂਆਣਾ ਬੋਦਲਾ ਵਿਖੇ ਨਸ਼ਾ ਮੁਕਤੀ ਅਭਿਆਨ ਤਹਿਤ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਵਿਚ ਫ਼ੌਜ ਦੇ ਜਵਾਨਾਂ ਨੇ ਵੀ ਬਹੁਤ ਉਤਸ਼ਾਹ ਨਾਲ ਭਾਗ ਲਿਆ। ਰੈਲੀ ਦੌਰਾਨ ਵਿਦਿਆਰਥੀਆਂ ਤੇ ਕੈਡਿਟਸ ਨੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਦੇ ਅਧਿਆਪਕ ਮੈਡਮ ਗਗਨਦੀਪ ਕੌਰ, ਡੀ.ਪੀ. ਰਜਿੰਦਰ ਕੁਮਾਰ ਤੇ ਹੋਰ ਸਟਾਫ਼ ਮੈਂਬਰਾਂ ਨੇ ਵੀ ਰੈਲੀ ’ਚ ਸਰਗਰਮੀ ਨਾਲ ਸ਼ਮੂਲੀਅਤ ਕੀਤੀ। ਸਕੂਲ ਦੇ ਐਗਜ਼ੈਕਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੇ ਕਿਹਾ ਕਿ ਨਸ਼ਾ ਅੱਜ ਸਾਡੇ ਸਮਾਜ ਲਈ ਇਕ ਗੰਭੀਰ ਚੁਨੌਤੀ ਹੈ, ਜਿਸ ਦਾ ਸਭ ਤੋਂ ਵੱਧ ਪ੍ਰਭਾਵ ਨੌਜਵਾਨ ਪੀੜ੍ਹੀ ’ਤੇ ਪੈਂਦਾ ਹੈ। ਸਕੂਲ ਪ੍ਰਿੰਸੀਪਲ ਮੈਡਮ ਨੀਤੀ ਸਿੰਘ ਤੇ ਅਕਾਦਮਿਕ ਮੁਖੀ ਡਾ. ਗੁਰਵੀਨ ਕੌਰ ਨੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਗਿਆਨ ਦੇਣਾ ਨਹੀਂ, ਬਲਕਿ ਉਨ੍ਹਾਂ ਨੂੰ ਇੱਕ ਜ਼ਿੰਮੇਵਾਰ ਤੇ ਜਾਗਰੂਕ ਨਾਗਰਿਕ ਬਣਾਉਣਾ ਵੀ ਹੈ।