ਵਿਕਾਸ ਦੇ ਮਾਮਲੇ ’ਚ ਅਬੋਹਰ ਨਾਲ ਲਗਾਤਾਰ ਹੋ ਰਿਹਾ ਹੈ ਵਿਤਕਰਾ- ਸੰਦੀਪ ਜਾਖੜ
ਅਬੋਹਰ, 9 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਸਰਕਾਰ ਵਲੋਂ ਅਬੋਹਰ ਵਿਧਾਨ ਸਭਾ ਹਲਕੇ ਨਾਲ ਵਿਕਾਸ ਕਾਰਜਾਂ ਅਤੇ ਸਰਕਾਰੀ ਗਰਾਂਟਾਂ ਦੇ ਮਾਮਲੇ ’ਚ ਕਥਿਤ ਤੌਰ ’ਤੇ ਵਿਤਕਰਾ ਕੀਤੇ ਜਾਣ ਦੇ ਦੋਸ਼ ਲਗਾਉਂਦਿਆਂ ਵਿਧਾਇਕ ਸੰਦੀਪ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਥਾਨਕ ‘ਆਪ’ ਲੀਡਰਸ਼ਿਪ ਨੂੰ ਨਿਸ਼ਾਨੇ ’ ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਅਬੋਹਰ ਵਾਸੀ ਲੰਬੇ ਸਮੇਂ ਤੋਂ ਵਿਕਾਸ ਕਾਰਜਾਂ ਲਈ ਲੋੜੀਂਦੀਆਂ ਗਰਾਂਟਾਂ ਦੀ ਉਡੀਕ ਕਰ ਰਹੇ ਹਨ ਪਰ ਸਰਕਾਰ ਵਲੋਂ ਹਲਕੇ ਨੂੰ ਲੋੜ ਅਨੁਸਾਰ ਗਰਾਂਟ ਨਹੀਂ ਦਿੱਤੀ ਜਾ ਰਹੀ।
ਅ
ਅਬੋਹਰ ਦੇ ਵਿਧਾਇਕ ਸੰਦੀਪ ਜਾਖੜ
10-09-2026
ਅਬੋਹਰ, 9 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਸਰਕਾਰ ਵਲੋਂ ਅਬੋਹਰ ਵਿਧਾਨ ਸਭਾ ਹਲਕੇ ਨਾਲ ਵਿਕਾਸ ਕਾਰਜਾਂ ਅਤੇ ਸਰਕਾਰੀ ਗਰਾਂਟਾਂ ਦੇ ਮਾਮਲੇ ’ਚ ਕਥਿਤ ਤੌਰ ’ਤੇ ਵਿਤਕਰਾ ਕੀਤੇ ਜਾਣ ਦੇ ਦੋਸ਼ ਲਗਾਉਂਦਿਆਂ ਵਿਧਾਇਕ ਸੰਦੀਪ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਥਾਨਕ ‘ਆਪ’ ਲੀਡਰਸ਼ਿਪ ਨੂੰ ਨਿਸ਼ਾਨੇ ’ ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਅਬੋਹਰ ਵਾਸੀ ਲੰਬੇ ਸਮੇਂ ਤੋਂ ਵਿਕਾਸ ਕਾਰਜਾਂ ਲਈ ਲੋੜੀਂਦੀਆਂ ਗਰਾਂਟਾਂ ਦੀ ਉਡੀਕ ਕਰ ਰਹੇ ਹਨ ਪਰ ਸਰਕਾਰ ਵਲੋਂ ਹਲਕੇ ਨੂੰ ਲੋੜ ਅਨੁਸਾਰ ਗਰਾਂਟ ਨਹੀਂ ਦਿੱਤੀ ਜਾ ਰਹੀ। ਵਿਧਾਇਕ ਜਾਖੜ ਨੇ ਕਿਹਾ ਕਿ ਸੂਬੇ ਦੇ ਹੋਰਨਾਂ ਸ਼ਹਿਰਾਂ ਦੇ ਮੁਕਾਬਲੇ ਅਬੋਹਰ ਨੂੰ ਬਹੁਤ ਘੱਟ ਗਰਾਂਟ ਮਿਲਣ ਕਾਰਨ ਸ਼ਹਿਰ ਦੇ ਕਈ ਜ਼ਰੂਰੀ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਥਾਨਕ ਆਮ ਆਦਮੀ ਪਾਰਟੀ ਦੇ ਆਗੂ ਵੀ ਲੋਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਸਰਕਾਰ ਦੇ ਮੰਤਰੀਆਂ ਤੇ ਮੁੱਖ ਮੰਤਰੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ’ਚ ਨਾਕਾਮ ਰਹੇ ਹਨ। ਸੰਦੀਪ ਜਾਖੜ ਨੇ ਸਾਬਕਾ ਹਲਕਾ ਇੰਚਾਰਜ ਅਰੁਣ ਨਾਰੰਗ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਅਗਵਾਈ ਹੇਠ ਸਭ ਕੁੱਝ ਠੀਕ ਚੱਲ ਰਿਹਾ ਸੀ ਤਾਂ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਨੂੰ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਉਣ ਦੀ ਲੋੜ ਕਿਉਂ ਪਈ। ਉਨ੍ਹਾਂ ਕਿਹਾ ਕਿ ਹੁਣ ਤੱਕ ਅਬੋਹਰ ’ਚ ‘ਆਪ’ ਦਾ ਤੀਜਾ ਹਲਕਾ ਇੰਚਾਰਜ ਲਗਾਇਆ ਜਾ ਚੁੱਕਾ ਹੈ ਪਰ ਆਗੂ ਬਦਲਣ ਦੇ ਬਾਵਜੂਦ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਿਰਫ਼ ਹਲਕਾ ਇੰਚਾਰਜ ਬਦਲਣ ਨਾਲ ਅਬੋਹਰ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਣਗੀਆਂ, ਸਗੋਂ ਸਰਕਾਰ ਤੋਂ ਲੋੜੀਂਦੀਆਂ ਗਰਾਂਟਾਂ ਲਿਆ ਕੇ ਰੁਕੇ ਹੋਏ ਵਿਕਾਸ ਕਾਰਜ ਮੁੜ ਸ਼ੁਰੂ ਕਰਵਾਉਣੇ ਪੈਣਗੇ। ਸੰਦੀਪ ਜਾਖੜ ਨੇ ਕਿਹਾ ਕਿ ਅਬੋਹਰ ਵਾਸੀ ਕਿਸੇ ਸਿਆਸੀ ਲੜਾਈ ਦੀ ਬਜਾਏ ਵਿਕਾਸ ਤੇ ਬੁਨਿਆਦੀ ਸਹੂਲਤਾਂ ਦੇ ਹੱਕਦਾਰ ਹਨ। ਵਿਧਾਇਕ ਜਾਖੜ ਨੇ ਕਿਹਾ ਕਿ ਅਬੋਹਰ ਨਾਲ ਕਥਿਤ ਵਿਤਕਰੇ ਕਾਰਨ ਲੋਕਾਂ ’ਚ ਸਰਕਾਰ ਪ੍ਰਤੀ ਨਾਰਾਜ਼ਗੀ ਵੱਧ ਰਹੀ ਹੈ ਤੇ ਹੁਣ ਲੋਕ ਇਹ ਸਵਾਲ ਪੁੱਛ ਰਹੇ ਹਨ ਕਿ ਜੇਕਰ ਹੋਰਨਾਂ ਸ਼ਹਿਰਾਂ ਦੇ ਵਿਕਾਸ ਲਈ ਸਰਕਾਰ ਕੋਲ ਗਰਾਂਟਾਂ ਉਪਲਬਧ ਹਨ ਤਾਂ ਅਬੋਹਰ ਨੂੰ ਉਸ ਦਾ ਬਣਦਾ ਹਿੱਸਾ ਕਿਉਂ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਪੰਜਾਬ ਸਰਕਾਰ ਤੋਂ ਅਬੋਹਰ ਲਈ ਲੋੜੀਂਦੀ ਗਰਾਂਟ ਜਾਰੀ ਕਰਨ, ਰੁਕੇ ਹੋਏ ਵਿਕਾਸ ਕਾਰਜ ਤੁਰੰਤ ਸ਼ੁਰੂ ਕਰਵਾਉਣ ਅਤੇ ਕਥਿਤ ਵਿਤਕਰਾ ਖ਼ਤਮ ਕਰਨ ਦੀ ਮੰਗ ਕੀਤੀ।