ਫਾਰਮਰ ਆਈ.ਡੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਜਲਾਲਾਬਾਦ, 10 ਸਤੰਬਰ (ਕਰਨ ਚੁਚਰਾ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਅਤੇ ਮੁੱਖ ਖੇਤੀਬਾੜੀ ਅਫ਼ਸਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਚੱਕ ਗ਼ੁਲਾਮ ਰਸੂਲ ਵਾਲਾ ਵਿਖੇ ਫਾਰਮਰ ਆਈ. ਡੀ.
ਜਲਾਲਾਬਾਦ, 10 ਸਤੰਬਰ (ਕਰਨ ਚੁਚਰਾ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਅਤੇ ਮੁੱਖ ਖੇਤੀਬਾੜੀ ਅਫ਼ਸਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਚੱਕ ਗ਼ੁਲਾਮ ਰਸੂਲ ਵਾਲਾ ਵਿਖੇ ਫਾਰਮਰ ਆਈ.ਡੀ. ਬਣਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਏ.ਟੀ.ਐਮ. ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਸਬਸਿਡੀਆਂ ਅਤੇ ਸਹੂਲਤਾਂ ਦਾ ਲਾਭ ਲੈਣ ਲਈ ਫਾਰਮਰ ਰਜਿਸਟਰੇਸ਼ਨ ਲਾਜ਼ਮੀ ਹੈ। ਕਿਸਾਨ ਆਧਾਰ ਕਾਰਡ ਤੇ ਜਮ੍ਹਾਬੰਦੀ ਲੈ ਕੇ ਨੇੜਲੇ ਸੀ.ਐੱਸ.ਸੀ. ਸੈਂਟਰ ਤੋਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਮੌਕੇ ਸਰਪੰਚ ਬਲਦੇਵ ਸਿੰਘ, ਗੁਰਮੀਤ ਸਿੰਘ, ਦਲਜੀਤ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।