11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਫ਼ਾਜ਼ਿਲਕਾ ਦੀਆਂ ਵਿਦਿਆਰਥਣਾਂ ਦਾ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ’ਚ ਦਬਦਬਾ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਮੋਹਰੀ ਵਿੱਦਿਅਕ ਅਦਾਰੇ ਜੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਮੋਹਰੀ ਵਿੱਦਿਅਕ ਅਦਾਰੇ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਖੇਡਾਂ ਤਹਿਤ ਕਰਵਾਈ ਗਈ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਪਿੰਡ ਧਰਾਂਗਵਾਲਾ ਵਿਖੇ ਦੋ-ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਪ੍ਰਤੀਯੋਗਤਾ ਵਿਚ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸਖ਼ਤ ਮੁਕਾਬਲੇ ਦੇ ਬਾਵਜੂਦ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੀਆਂ ਵਿਦਿਆਰਥਣਾਂ ਨੇ ਆਪਣੀ ਬਿਹਤਰੀਨ ਖੇਡ ਪ੍ਰਤਿਭਾ ਦੇ ਦਮ ’ਤੇ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ । ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੇ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ 12ਵੀਂ ਜਮਾਤ ਦੀ ਵਿਦਿਆਰਥਣ ਜੰਨਤ ਕੰਬੋਜ ਨੇ ਸ਼ਾਟਪੁੱਟ ਵਿਚ ਆਪਣੀ ਬਿਹਤਰੀਨ ਤਕਨੀਕ ਤੇ ਸ਼ਕਤੀ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ’ਤੇ ਕਬਜ਼ਾ ਕੀਤਾ। ਦੂਜੇ ਪਾਸੇ 10ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਵਰਸ਼ਾ ਨੇ ਨੇਜ਼ਾ ਸੁੱਟਣ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ। ਦੋਵਾਂ ਖਿਡਾਰਨਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਤੇ ਉਤਸ਼ਾਹ ਦਾ ਮਾਹੌਲ ਹੈ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਨਿਲ ਜੈਨ, ਪ੍ਰਿੰਸੀਪਲ ਨਰੇਸ਼ ਸਪੜਾ ਤੇ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਜੇਤੂ ਖਿਡਾਰਨਾਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਚੇਅਰਮੈਨ ਅਨਿਲ ਜੈਨ ਨੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਜ਼ਰੂਰੀ ਹਨ ਤੇ ਸਕੂਲ ਦੀਆਂ ਧੀਆਂ ਹਰ ਖੇਤਰ ਵਿਚ ਅੱਗੇ ਰਹਿ ਕੇ ਸੰਸਥਾ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ। ਪ੍ਰਿੰਸੀਪਲ ਨਰੇਸ਼ ਸਪੜਾ ਨੇ ਕਿਹਾ ਕਿ ਇਹ ਜਿੱਤ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਤੇ ਕੋਚ ਦੀ ਯੋਗ ਰਹਿਨੁਮਾਈ ਦਾ ਨਤੀਜਾ ਹੈ। ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੋਵਾਂ ਖਿਡਾਰਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਇਹ ਖਿਡਾਰਨਾਂ ਆਉਣ ਵਾਲੀਆਂ ਰਾਜ ਪੱਧਰੀ ਖੇਡਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨਗੀਆਂ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ਵਿਖੇ ਐੱਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਸਾਦਕੀ ਬਾਰਡਰ ’ਤੇ ਨਵੀਂ ਆਈ ਬੀ.ਐੱਸ.ਐਫ. ਬਟਾਲੀਅਨ ਦਾ ਸਵਾਗਤ
Ad Position 24