ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਤਾਜ਼ਾ ਪੱਟੀ ’ਚ ਲੋਕ ਮਿਲਣੀ ਦੌਰਾਨ ਸਮੱਸਿਆਵਾਂ ਸੁਣੀਆਂ
ਅਬੋਹਰ, 10 ਸਤੰਬਰ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਤਾਜ਼ਾ ਪੱਟੀ ਵਿਖੇ ਲੋਕ ਮਿਲਣੀ ਸਮਾਗਮ ਕਰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਬੱਲੂਆਣਾ ਵਿਚ ਹੁਣ ਤੱਕ ਸਭ ਤੋਂ ਜ਼ਿਆਦਾ ਵਿਕਾਸ ਹੋਇਆ ਹੈ।
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਹਲਕੇ ਦੇ ਪਿੰਡ ਤਾਜ਼ਾ ਪੱਟੀ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰ-ਸੁਖਜੀਤ ਸਿੰਘ ਬਰਾੜ
11-09-2026