11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਪੰਨੀਵਾਲਾ ਮਾਹਲਾ ’ਚ ਕਾਂਗਰਸ ਪਾਰਟੀ ਦੀ ਹੋਈ ਮੀਟਿੰਗ

ਅਬੋਹਰ, 10 ਸਤੰਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਪੰਨੀਵਾਲਾ ਮਾਹਲਾ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਹੋਈ। ਇਸ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੁੱਝ ਮਹੀਨਿਆਂ ਦੀ ਮਹਿਮਾਨ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅਬੋਹਰ, 10 ਸਤੰਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਪੰਨੀਵਾਲਾ ਮਾਹਲਾ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਹੋਈ। ਇਸ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੁੱਝ ਮਹੀਨਿਆਂ ਦੀ ਮਹਿਮਾਨ ਹੈ। ਸੂਬੇ ਵਿਚ ਨਸ਼ਾ ਅਤੇ ਲੁੱਟਾਂ ਖੋਹਾਂ ਇੰਨੀਆਂ ਵੱਧ ਗਈਆਂ ਹਨ ਕਿ ਇਸ ਵਾਰ ਆਮ ਆਦਮੀ ਪਾਰਟੀ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਅਕਾਲੀ ਦਲ ਅਤੇ ਭਾਜਪਾ ਦਾ ਵੈਸੇ ਹੀ ਹੁਣ ਸੂਬੇ ਵਿਚ ਆਧਾਰ ਨਹੀਂ। ਕਾਂਗਰਸ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿਚ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਤੁਸੀਂ ਵੀ ਹਲਕੇ ਅਤੇ ਪਿੰਡਾਂ ਦੇ ਵਿਕਾਸ ਲਈ ਇਸ ਵਾਰ ਕਾਂਗਰਸ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਓ। ਇਸ ਦੌਰਾਨ ਕਈ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਓਮ ਪ੍ਰਕਾਸ਼, ਰਮੇਸ਼ ਖਿਚੜ, ਸਤਿਆ ਭਾਦੂ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਣਬੀਰ ਕੁਮਾਰ ਦੇ ਹੱਕ ’ਚ ਅਸ਼ੋਕ ਜੈਰਥ ਨੇ ਘਰ-ਘਰ ਮੰਗੀਆਂ ਵੋਟਾਂ ਅਗਲੀ ਖ਼ਬਰ ਮੈਟਰੋ ਕਾਲੋਨੀ ਦੀਆਂ ਬਦਹਾਲ ਸੜਕਾਂ ਤੇ ਦੂਸ਼ਿਤ ਪਾਣੀ ਦੀ ਸਮੱਸਿਆ ਨੂੰ ਲੈ ਕੇ ਡਾ.ਸੁਹਾਨੀ ਡੋਡਾ ਨੂੰ ਮੰਗ ਪੱਤਰ ਸੌਂਪਿਆ
Ad Position 24