12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਫ਼ਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਵਿਖੇ ਰਾਸ਼ਟਰੀ ਲੋਕ ਅਦਾਲਤ ਕੱਲ੍ਹ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)- ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਕੇ. ਕੇ.

Ad Position 21
No active advertisement
ਅਜੀਤ ਡੈਸਕ 11-09-2026
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)- ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਕੇ.ਕੇ. ਸਿੰਗਲਾ ਇੰਚਾਰਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਅਗਵਾਈ ਹੇਠ 12 ਸਤੰਬਰ ਨੂੰ ਫ਼ਾਜ਼ਿਲਕਾ, ਅਬੋਹਰ ਤੇ ਜਲਾਲਾਬਾਦ ਦੀਆਂ ਅਦਾਲਤਾਂ ਵਿਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਮੈਡਮ ਰੁਚੀ ਸਵਪਨ ਸ਼ਰਮਾ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾਉਣ ਨਾਲ ਲੋਕਾਂ ਦੇ ਸਮੇਂ ਤੇ ਪੈਸੇ ਦੀ ਵੱਡੀ ਬੱਚਤ ਹੁੰਦੀ ਹੈ। ਇਹਨਾਂ ਅਦਾਲਤਾਂ ਵਿਚ ਹੋਏ ਫ਼ੈਸਲਿਆਂ ਨਾਲ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਵਧਦਾ ਹੈ ਤੇ ਅਦਾਲਤੀ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ। ਲੋਕ ਅਦਾਲਤ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਵਜੋਂ ਮਾਨਤਾ ਪ੍ਰਾਪਤ ਹੁੰਦੀ ਹੈ ਤੇ ਇਸ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ। ਕਿਸੇ ਵੀ ਤਰ੍ਹਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਜਾਣਕਾਰੀ ਲਈ ਅਦਾਲਤ ਦੇ ਫ਼ਰੰਟ ਆਫ਼ਿਸ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਸਿਹਤ ਕੈਂਪ ਲਗਾਇਆ ਅਗਲੀ ਖ਼ਬਰ ਚੱਕ ਵੈਰੋਕਾ ਵਿਖੇ ਕਾਂਗਰਸ ਵਲੋਂ ਲੋਕ ਮਿਲਣੀ, ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24