11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਐੱਸ.ਆਈ.ਆਰ. ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਜਲਾਲਾਬਾਦ, 10 ਸਤੰਬਰ (ਜਸਕਰਨ ਸਿੰਘ ਤਨੇਜਾ)-. ਜੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਜਲਾਲਾਬਾਦ, 10 ਸਤੰਬਰ (ਜਸਕਰਨ ਸਿੰਘ ਤਨੇਜਾ)-.ਜੀ.ਐੱਸ.ਡੀ.ਏ.ਵੀ.ਕਾਲਜ ਵਿਚ ਡਾਇਰੈਕਟਰ ਉੱਚ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਾਗਰੂਕਤਾ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਦੀਆਂ ਵੋਟਾਂ ਵੀ ਬਣਾਈਆਂ ਗਈਆਂ। ਕੈਂਪ ਦੌਰਾਨ ਕਾਲਜ ਦੀ ਪ੍ਰਿੰਸੀਪਲ ਡਾ. ਵਾਨਿਕਾ ਨਾਗਪਾਲ ਨੇ ਪਹੁੰਚੇ ਬੀ.ਐੱਲ.ਓ.ਕੁਲਵਿੰਦਰ ਕੁਮਾਰ ਅਤੇ ਸੰਦੀਪ ਕੁਮਾਰ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਕਾਲਜ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੋਟ ਬਣਵਾਉਣ ਦੀ ਪ੍ਰਕਿਰਿਆ ਨੂੰ ਸਮਝਣ ਅਤੇ ਆਪਣੀ ਵੋਟ ਜ਼ਰੂਰ ਬਣਵਾਉਣ, ਤਾਂ ਜੋ ਆਪਣੇ ਦੇਸ਼ ਦੀਆਂ ਗਤੀਵਿਧੀਆਂ ਵਿਚ ਆਪਣਾ ਪੂਰਨ ਸਹਿਯੋਗ ਦੇ ਸਕਣ ਅਤੇ ਚੰਗੀ ਸਰਕਾਰ ਦੀ ਚੋਣ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ਕੈਂਪ ਦਾ ਪੂਰਨ ਲਾਭ ਉਠਾਉਣ ਅਤੇ ਆਪਣੀ ਵੋਟ ਬਣਵਾਉਣ ਲਈ ਵੀ ਪ੍ਰੇਰਿਤ ਕੀਤਾ। ਬੀ.ਐੱਲ.ਓ. ਕੁਲਵਿੰਦਰ ਕੁਮਾਰ ਨੇ ਡਾਇਰੈਕਟਰ ਉੱਚ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਵੋਟ ਬਣਾਉਣ ਸਬੰਧੀ ਸਿਖਲਾਈ ਦਿੱਤੀ ਤੇ ਕਿਸੇ ਵੀ ਮੁਸ਼ਕਲ ਦੀ ਸੂਰਤ ਵਿਚ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਹਰ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਲੱਖੋਵਾਲ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਵਿਸ਼ੇਸ਼ ਸਿਹਤ ਕੈਂਪ ਲਗਾਇਆ
Ad Position 24