ਬੀ.ਕੇ.ਯੂ. ਲੱਖੋਵਾਲ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਸੌਂਪਿਆ ਮੰਗ ਪੱਤਰ
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਧਾਨ ਪ੍ਰਹਿਲਾਦ ਸਿੰਘ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖੇਤਰ ਵਿਚ ਵਿਕ ਰਹੀਆਂ ਗੈਰ-ਮਿਆਰੀ ਤੇ ਘਟੀਆ ਮਿਆਰ ਦੀਆਂ ਸਪਰੇਆਂ, ਖਾਦਾਂ, ਬੀਜਾਂ ਤੇ ਹੋਰ ਖੇਤੀ ਉਤਪਾਦਾਂ ਦੀ ਵਿੱਕਰੀ ’ਤੇ ਤੁਰੰਤ ਰੋਕ ਲਗਾਈ ਜਾਵੇ ਕਿਉਂਕਿ ਇਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਤੇ ਆਰਥਿਕਤਾ ਦਾ ਭਾਰੀ ਨੁਕਸਾਨ ਹੋ ਰਿਹਾ ਹੈ।
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਧਾਨ ਪ੍ਰਹਿਲਾਦ ਸਿੰਘ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਖੇਤਰ ਵਿਚ ਵਿਕ ਰਹੀਆਂ ਗੈਰ-ਮਿਆਰੀ ਤੇ ਘਟੀਆ ਮਿਆਰ ਦੀਆਂ ਸਪਰੇਆਂ, ਖਾਦਾਂ, ਬੀਜਾਂ ਤੇ ਹੋਰ ਖੇਤੀ ਉਤਪਾਦਾਂ ਦੀ ਵਿੱਕਰੀ ’ਤੇ ਤੁਰੰਤ ਰੋਕ ਲਗਾਈ ਜਾਵੇ ਕਿਉਂਕਿ ਇਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਤੇ ਆਰਥਿਕਤਾ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 9 ਸਤੰਬਰ ਨੂੰ ਦਾਣਾ ਮੰਡੀ ਫ਼ਾਜ਼ਿਲਕਾ ਸਥਿਤ ਇਕ ਐਗਰੋ ਸਟੋਰ ’ਤੇ ਖੇਤੀਬਾੜੀ ਵਿਭਾਗ (ਚੰਡੀਗੜ੍ਹ) ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ ਸੀ। ਉਕਤ ਦੁਕਾਨ ’ਤੇ ਬਿਨਾਂ ਮਨਜ਼ੂਰੀ ਅਤੇ ਮਿਆਦ ਪੁਗਾ ਚੁੱਕੀਆਂ ਦਵਾਈਆਂ ਵੇਚੀਆਂ ਜਾ ਰਹੀਆਂ ਸਨ। ਕਿਸਾਨਾਂ ਨੇ ਮੰਗ ਕੀਤੀ ਕਿ ਬਰਾਮਦ ਕੀਤੇ ਰਿਕਾਰਡ ਦੇ ਆਧਾਰ ’ਤੇ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਜਾਵੇ ਅਤੇ ਦੁਕਾਨਦਾਰ ਵਲੋਂ ਛੁਪਾ ਕੇ ਰੱਖੀਆਂ ਹੋਰ ਦਵਾਈਆਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ।