ਜਲ ਸਪਲਾਈ ਮੁਲਾਜ਼ਮ 12 ਸਤੰਬਰ ਨੂੰ ਸੰਗਰੂਰ ਰੈਲੀ ’ਚ ਹੋਣਗੇ ਸ਼ਾਮਿਲ- ਗੁਰਮੀਤ ਸਿੰਘ, ਰਾਕੇਸ਼ ਸਿੰਘ
ਜਲਾਲਾਬਾਦ, 10 ਸਤੰਬਰ (ਕਰਨ ਚੁਚਰਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ ਊਧਮ ਸਿੰਘ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਅਤੇ ਰਾਕੇਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਕਿਹਾ ਕਿ ਪਿਛਲੇ 15-20 ਸਾਲਾਂ ਤੋਂ ਕੰਮ ਕਰ ਰਹੇ ਕੱਚੇ ਵਰਕਰਾਂ ਨੂੰ ਪੱਕਾ ਕਰਨ ਦੀ ਬਜਾਏ ਨਿੱਜੀਕਰਨ ਕੀਤਾ ਜਾ ਰਹਾ ਹੈ।
ਜਲਾਲਾਬਾਦ, 10 ਸਤੰਬਰ (ਕਰਨ ਚੁਚਰਾ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਰਾਂਚ ਜਲਾਲਾਬਾਦ ਦੀ ਮੀਟਿੰਗ ਊਧਮ ਸਿੰਘ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਅਤੇ ਰਾਕੇਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਪ੍ਰੈੱਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਕਿਹਾ ਕਿ ਪਿਛਲੇ 15-20 ਸਾਲਾਂ ਤੋਂ ਕੰਮ ਕਰ ਰਹੇ ਕੱਚੇ ਵਰਕਰਾਂ ਨੂੰ ਪੱਕਾ ਕਰਨ ਦੀ ਬਜਾਏ ਨਿੱਜੀਕਰਨ ਕੀਤਾ ਜਾ ਰਹਾ ਹੈ। ਯੂਨੀਅਨ ਨੇ ਫ਼ੈਸਲਾ ਕੀਤਾ ਹੈ ਕਿ ਮੰਗਾਂ ਦੀ ਪੂਰਤੀ ਲਈ 12 ਸਤੰਬਰ ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ 27 ਸਤੰਬਰ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਹਲਕੇ ਸਾਹਨੇਵਾਲ ਵਿਖੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਜਾਵੇਗਾ।