12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਵਲੋਂ ਟੀਕਾਕਰਨ ਕੈਂਪਾਂ ਦਾ ਜਾਇਜ਼ਾ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਜ਼ਿਲ੍ਹੇ ’ਚ ਚੱਲ ਰਹੇ ਟੀਕਾਕਰਨ ਕੈਂਪਾਂ ਦੀ ਚੈਕਿੰਗ ਕੀਤੀ। ਡਾ. ਚਾਵਲਾ ਨੇ ਦੱਸਿਆ ਕਿ ਸਰਕਾਰੀ ਸ਼ੈਡਿਊਲ ਅਨੁਸਾਰ 16 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਫ਼ਤ ਟੀਕਾਕਰਨ ਕਰਕੇ 12 ਜਾਨਲੇਵਾ ਬਿਮਾਰੀਆਂ ਤੋਂ ਬਚਾਅ ਕੀਤਾ ਜਾਂਦਾ ਹੈ। ਉਨ੍ਹਾਂ ਕੈਂਪਾਂ ਦੌਰਾਨ ਸਿਹਤ ਸੰਭਾਲ, ਸੰਤੁਲਿਤ ਖ਼ੁਰਾਕ ਅਤੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ। ਫ਼ੀਲਡ ਸਟਾਫ਼ ਨੂੰ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਇਸ ਮੌਕੇ ਡਾ. ਰਾਜਵੀਰ ਕੰਬੋਜ, ਡਾ. ਲਵਪ੍ਰੀਤ ਕੰਬੋਜ, ਅਮਨ ਕੰਬੋਜ ਅਤੇ ਸਿਹਤ ਅਮਲਾ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਅਰੋੜਾ ਵਿਕਾਸ ਮੰਚ ਵਲੋਂ ਚਾਣਕਿਆ ਸਕੂਲ ਫ਼ਾਜ਼ਿਲਕਾ ਵਿਖੇ ਅਧਿਆਪਕ ਦਿਵਸ ਸਮਾਰੋਹ ਅਗਲੀ ਖ਼ਬਰ ਪਿੰਡ ਬਾਰੇਕੇ ’ਚ ‘ਆਪ’ ਦੀ ਅੰਦਰੂਨੀ ਨਾਰਾਜ਼ਗੀ ਖ਼ਤਮ, ਸੰਦੀਪ ਸਿੰਘ ਭੱਟੀ ਦੀ ਪਹਿਲਕਦਮੀ ਨਾਲ ਵਰਕਰਾਂ ਦੇ ਗਿਲੇ-ਸ਼ਿਕਵੇ ਦੂਰ
Ad Position 24