13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਐੱਸ. ਡੀ. ਸੀ. ਯੂ. ਚੋਣਾਂ ’ਚ ਜਿੱਤ ਦਰਜ ਕਰਨ ਵਾਲੀ ਟੀਮ ਦਾ ਅਬੋਹਰ ਪਹੁੰਚਣ ’ਤੇ ਚੌਧਰੀ ਸ਼ਿਵਰਾਜ ਨੇ ਕੀਤਾ ਨਿੱਘਾ ਸਵਾਗਤ

ਅਬੋਹਰ, 10 ਸਤੰਬਰ (ਵਿਵੇਕ ਹੂੜੀਆ)- ਐੱਸ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅਬੋਹਰ, 10 ਸਤੰਬਰ (ਵਿਵੇਕ ਹੂੜੀਆ)- ਐੱਸ.ਡੀ.ਸੀ.ਯੂ. ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੀ ਟੀਮ ਦੇ ਅਬੋਹਰ ਪਹੁੰਚਣ ’ਤੇ ਭਾਜਪਾ ਪੰਜਾਬ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਚੌਧਰੀ ਸ਼ਿਵਰਾਜ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਐੱਸ.ਡੀ.ਸੀ.ਯੂ. ਦੇ ਨਵ-ਨਿਯੁਕਤ ਪ੍ਰਧਾਨ ਅਭਿਰਾਜ ਸਿੰਘ ਆਪਣੇ ਸੈਂਕੜੇ ਸਾਥੀ ਵਿਦਿਆਰਥੀਆਂ ਨਾਲ ਅਬੋਹਰ ਦੀ ਅਰੋੜਵੰਸ਼ ਧਰਮਸ਼ਾਲਾ ਵਿਖੇ ਪਹੁੰਚੇ। ਇਸ ਦੌਰਾਨ ਚੌਧਰੀ ਸ਼ਿਵਰਾਜ ਨੇ ਪੂਰੀ ਟੀਮ ਨੂੰ ਜਿੱਤ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਇਸ ਜਿੱਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਜਿਸ ਪਾਸੇ ਜਵਾਨੀ ਚੱਲਦੀ ਹੈ, ਉਸ ਪਾਸੇ ਜ਼ਮਾਨਾ ਚੱਲਦਾ ਹੈ। ਚੌਧਰੀ ਸ਼ਿਵਰਾਜ ਨੇ ਆਖਿਆ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਤੇ ਨੌਜਵਾਨਾਂ ਦੀ ਹਾਂ-ਪੱਖੀ ਸੋਚ ਤੇ ਊਰਜਾ ਸਮਾਜ ਤੇ ਦੇਸ਼ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿਚ ਚੜ੍ਹ-ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਲੇ-ਦੁਆਲੇ ਦੇ ਹੋਰਨਾਂ ਨੌਜਵਾਨਾਂ ਨੂੰ ਵੀ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ। ਵਿਦਿਆਰਥੀਆਂ ਨੇ ਵੀ ਚੌਧਰੀ ਸ਼ਿਵਰਾਜ ਨੂੰ ਨਸ਼ਿਆਂ ਵਿਰੁੱਧ ਲੜਾਈ ਵਿਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਂਝੇ ਯਤਨ ਜ਼ਰੂਰੀ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਚਨ ਸਿੰਘ, ਸਰਪੰਚ ਜੱਜ ਸਿੰਘ, ਗੁਰਬਖ਼ਸ਼ ਸਿੰਘ, ਈਸ਼ਾਨ ਖੁੰਗਰ, ਪਾਰਸ ਚੌਧਰੀ, ਅਮਨੀਸ਼ ਖੁੰਗਰ, ਰਿੰਕਲ ਬਤਰਾ, ਕਿਸਾਨ ਆਗੂ ਰਾਜਨ ਸਿੰਘ, ਸਤੀਸ਼ ਸ਼ਰਮਾ, ਸਿਮਰਨ, ਸਾਬਕਾ ਸਰਪੰਚ ਰਾਮ ਕੁਮਾਰ ਤੇ ਮੁਕੇਸ਼ ਗੋਇਲ ਝੂੰਮਿਆਵਾਲੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ ਅਗਲੀ ਖ਼ਬਰ ਪਿੰਡ ਚੱਕ ਸਿੰਘੇ ਵਾਲਾ ਸੈਣੀਆਂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਹੋਈ
Ad Position 24