13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮੁਫ਼ਤ ਮੈਡੀਕਲ ਕੈਂਪ ਲਗਾਇਆ

ਜਲਾਲਾਬਾਦ, 10 ਸਤੰਬਰ (ਜਸਕਰਨ ਸਿੰਘ ਤਨੇਜਾ)- ਐਫ. ਐਫ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਜਲਾਲਾਬਾਦ, 10 ਸਤੰਬਰ (ਜਸਕਰਨ ਸਿੰਘ ਤਨੇਜਾ)- ਐਫ.ਐਫ. ਰੋਡ ’ਤੇ ਮੌਜੂਦ ਸ਼ਹੀਦ ਊਧਮ ਸਿੰਘ ਚੌਕ ਦੇ ਨਜ਼ਦੀਕ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਾਹਿਬ ਵਿਖੇ ਪਿਛਲੇ ਚਾਰ ਸਾਲ ਤੋਂ ਹਰ ਬੁੱਧਵਾਰ ਭਾਈ ਘਨੱਈਆ ਵੈੱਲਫੇਅਰ ਸੋਸਾਇਟੀ ਵਲੋਂ ਆਯੁਰਵੈਦਿਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ ਜਿਸ ਵਿਚ ਹੁਣ ਤਕ ਹਜ਼ਾਰਾਂ ਲੋੜਵੰਦ ਪਰਿਵਾਰ ਲਾਹਾ ਲੈ ਚੁੱਕੇ ਹਨ। ਉਸੇ ਲੜੀ ਦੇ ਤਹਿਤ ਬੁੱਧਵਾਰ ਨੂੰ ਵੀ ਕੈਂਪ ਲਗਾਇਆ ਗਿਆ ਜਿਸ ਵਿਚ ਡਾ.ਜੋਤੀ ਛਾਬੜਾ ਨੇ ਮਰੀਜ਼ਾਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਡਾ. ਜੋਤੀ ਛਾਬੜਾ ਨੇ ਦੱਸਿਆ ਆਯੁਰਵੈਦਿਕ ਇਲਾਜ ਨਾਲ ਬਿਮਾਰੀ ਜੜ ਤੋਂ ਖ਼ਤਮ ਹੋ ਜਾਂਦੀ ਹੈ। ਇਸ ਵਿਚ ਗੰਭੀਰ ਤੋਂ ਗੰਭੀਰ ਬਿਮਾਰੀ ਦਾ ਇਲਾਜ ਸੰਭਵ ਹੈ ਤੇ ਲੋੜਵੰਦ ਵੱਧ ਤੋਂ ਵੱਧ ਇਸ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਸੱਗੂ, ਸਕੱਤਰ ਭਗਵਾਨ ਸਿੰਘ ਸੱਗੂ ,ਖ਼ਜ਼ਾਨਚੀ ਗੁਰਮੀਤ ਸਿੰਘ ਵਿਰਦੀ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24