12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ

ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)- ਸ਼੍ਰੀ ਦੁਰਗਿਆਨਾ ਮੰਦਿਰ ਵਿਖੇ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਵਿਚ ਜਨ ਸੇਵਾ ਸੁਸਾਇਟੀ ਦੀ ਟੀਮ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰਧਾਨ ਰਮਨ ਸੇਤੀਆ ਦੀ ਅਗਵਾਈ ਹੇਠ ਪਹੁੰਚੀ ਟੀਮ ਨੇ ਮੰਦਿਰ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ 30 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਤਕਸੀਮ ਕੀਤਾ।

Ad Position 21
No active advertisement
ਫ਼ਾਜ਼ਿਲਕਾ ਦੇ ਸ੍ਰੀ ਦੁਰਗਿਆਨਾ ਮੰਦਿਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਮੌਕੇ ਜਾਣਕਾਰੀ ਦਿੰਦੇ ਹੋਏ ਜਨਸੇਵਾ ਸੁਸਾਇਟੀ ਦੇ ਮੈਂਬਰ। ਅਜੀਤ ਤਸਵੀਰ 11-09-2026
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)- ਸ਼੍ਰੀ ਦੁਰਗਿਆਨਾ ਮੰਦਿਰ ਵਿਖੇ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਵਿਚ ਜਨ ਸੇਵਾ ਸੁਸਾਇਟੀ ਦੀ ਟੀਮ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰਧਾਨ ਰਮਨ ਸੇਤੀਆ ਦੀ ਅਗਵਾਈ ਹੇਠ ਪਹੁੰਚੀ ਟੀਮ ਨੇ ਮੰਦਿਰ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ 30 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਤਕਸੀਮ ਕੀਤਾ। ਇਸ ਮੌਕੇ ਰਮਨ ਸੇਤੀਆ ਨੇ ਮੰਦਿਰ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸੇ ਤੋਂ ਪ੍ਰੇਰਨਾ ਲੈ ਕੇ ਜਨਸੇਵਾ ਸੁਸਾਇਟੀ ਨੇ ਵੀ ਟੀ.ਬੀ. ਮਰੀਜ਼ਾਂ ਨੂੰ ਪ੍ਰੋਟੀਨ ਯੁਕਤ ਰਾਸ਼ਨ ਵੰਡਣ ਦਾ ਪ੍ਰੋਜੈਕਟ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਮਾਈ ਵਾਲੇ ਪਰਿਵਾਰਾਂ ਲਈ ਇਹ ਮਦਦ ਬਹੁਤ ਵੱਡਾ ਸਹਾਰਾ ਹੈ। ਇਸ ਮੌਕੇ ਮੰਦਿਰ ਕਮੇਟੀ ਦੇ ਪ੍ਰਧਾਨ ਸੁਭਾਸ਼ ਚਲਾਣਾ, ਅਰੁਣ ਵਧਵਾ, ਐਡਵੋਕੇਟ ਰਾਜੇਸ਼ ਕਸਰੀਜਾ, ਪਵਨ ਭਠੇਜਾ, ਕੇਵਲ ਸੇਠੀ, ਸੁਧੀਰ ਨਾਰੰਗ ਤੇ ਜਨਸੇਵਾ ਸੁਸਾਇਟੀ ਵਲੋਂ ਸੰਦੀਪ ਸਚਦੇਵਾ, ਰਤਨ ਲਾਲ ਗਰੋਵਰ, ਨੀਲਮ ਸਚਦੇਵਾ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਵਿਕਾਸ ਨੂੰ ਗਤੀ ਦੇਣਾ ਪਹਿਲੀ ਪ੍ਰਾਥਮਿਕਤਾ-ਡਾ. ਸੁਹਾਨੀ ਡੋਡਾ ਅਗਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਲਗਾਇਆ
Ad Position 24