ਸ਼ਹਿਰ ਦੇ ਵਿਕਾਸ ਨੂੰ ਗਤੀ ਦੇਣਾ ਪਹਿਲੀ ਪ੍ਰਾਥਮਿਕਤਾ-ਡਾ. ਸੁਹਾਨੀ ਡੋਡਾ
ਅਬੋਹਰ, 10 ਸਤੰਬਰ(ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਸ਼ਾਮ ਨੂੰ ਵਾਰਡ ਨੰਬਰ 18 ਅਤੇ 42 ਵਿਖੇ ਕਰਵਾਏ ਹਨੂਮਾਨ ਚਾਲੀਸਾ ਦੇ ਪਾਠ ਸਮਾਗਮ ’ਚ ਸ਼ਿਰਕਤ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਅਬੋਹਰ, 10 ਸਤੰਬਰ(ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਨੇ ਸ਼ਾਮ ਨੂੰ ਵਾਰਡ ਨੰਬਰ 18 ਅਤੇ 42 ਵਿਖੇ ਕਰਵਾਏ ਹਨੂਮਾਨ ਚਾਲੀਸਾ ਦੇ ਪਾਠ ਸਮਾਗਮ ’ਚ ਸ਼ਿਰਕਤ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਵਾਰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਡਾ. ਸੁਹਾਨੀ ਡੋਡਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਵੱਲੋਂ ਮਿਲ ਰਹੇ ਪਿਆਰ ਤੇ ਸਹਿਯੋਗ ਦਾ ਦੇਣ ਉਹ ਸ਼ਹਿਰ ਦਾ ਰਿਕਾਰਡ ਵਿਕਾਸ ਕਰਵਾ ਕੇ ਦੇਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਭਲੇ ਲਈ ਕੰਮ ਕਰ ਰਹੀ ਹੈ ਤੇ ਸਿੱਖਿਆ, ਸਿਹਤ, ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਦਾ ਲਾਭ ਹਰ ਜ਼ਰੂਰਤਮੰਦ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਸ਼ਹਿਰ ਦੀਆਂ ਸੜਕਾਂ, ਸਫ਼ਾਈ, ਪੀਣ ਵਾਲੇ ਪਾਣੀ ਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ।