11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਪੈਰਾਡਾਈਜ਼ ਸਕੂਲ ’ਚ ਸੈਮੀਨਾਰ ਕਰਵਾਇਆ

ਜ਼ੀਰਾ, 10 ਸਤੰਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਜੀਰਾ ਵਿਕਾਸ ਪਰਿਸ਼ਦ ਵਲੋਂ ਦੂਜਾ ਕੈਰੀਅਰ ਕਾਊਂਸਲਿੰਗ ਅਸੈਸਮੈਂਟ ਸੈਸ਼ਨ ਕਰਵਾਇਆ ਗਿਆ। ਸਰਪ੍ਰਸਤ ਸੁਖਦੇਵ ਬਿੱਟੂ ਵਿੱਜ ਤੇ ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਯੋਗਤਾ ਤੇ ਸਮਰੱਥਾ ਅਨੁਸਾਰ ਭਵਿੱਖ ਦੇ ਕੈਰੀਅਰ ਦੀ ਸਹੀ ਚੋਣ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਜ਼ੀਰਾ, 10 ਸਤੰਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਜੀਰਾ ਵਿਕਾਸ ਪਰਿਸ਼ਦ ਵਲੋਂ ਦੂਜਾ ਕੈਰੀਅਰ ਕਾਊਂਸਲਿੰਗ ਅਸੈਸਮੈਂਟ ਸੈਸ਼ਨ ਕਰਵਾਇਆ ਗਿਆ। ਸਰਪ੍ਰਸਤ ਸੁਖਦੇਵ ਬਿੱਟੂ ਵਿੱਜ ਤੇ ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਯੋਗਤਾ ਤੇ ਸਮਰੱਥਾ ਅਨੁਸਾਰ ਭਵਿੱਖ ਦੇ ਕੈਰੀਅਰ ਦੀ ਸਹੀ ਚੋਣ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਪ੍ਰਦੀਪ ਵਰਮਾ ਵਲੋਂ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਦੀਆਂ ਰੁਚੀਆਂ ਤੇ ਸਮਰੱਥਾਵਾਂ ਨੂੰ ਸਮਝਣ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਵਲੋਂ ਜੀਰਾ ਵਿਕਾਸ ਪ੍ਰੀਸ਼ਦ ਦਾ ਕੈਂਪ ਲਗਾਉਣ ’ਤੇ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸਿਰਫ਼ ਪੜ੍ਹਾਈ ਵਿਚ ਚੰਗੇ ਅੰਕ ਪ੍ਰਾਪਤ ਕਰਨਾ ਹੀ ਮਹੱਤਵਪੂਰਨ ਨਹੀਂ ਸਗੋਂ ਆਪਣੀ ਰੁਚੀ ਤੇ ਯੋਗਤਾ ਅਨੁਸਾਰ ਕੈਰੀਅਰ ਦੀ ਸਹੀ ਚੋਣ ਕਰਨਾ ਵੀ ਮਹੱਤਵਪੂਰਨ ਹੈ। ਇਸ ਮੌਕੇ ਵਿਦਿਆਰਥੀਆਂ ਵਲੋਂ ਕਰੀਅਰ ਸਬੰਧੀ ਸਵਾਲ ਵੀ ਪੁੱਛੇ ਗਏ ਜਿਨਾਂ ਦਾ ਜਵਾਬ ਡਾ. ਪ੍ਰਦੀਪ ਵਰਮਾ ਵਲੋਂ ਬਾਖੂਬੀ ਦਿੱਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂ ਨੇ ਕਿਹਾ ਕਿ ਪ੍ਰੀਸ਼ਦ ਵਲੋਂ ਸਿੱਖਿਆ ਦੇ ਖੇਤਰ ਵਿਚ ਅਜਿਹੇ ਉਪਰਾਲਿਆਂ ਨੂੰ ਉਤਸ਼ਾਹਿਤ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਆਪਣੀ ਯੋਗਤਾ ਅਨੁਸਾਰ ਅੱਗੇ ਵਧਣ ਲਈ ਪ੍ਰੇਰਤ ਕਰਨਾ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਵਲੋਂ ਸੰਸਥਾ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਪ੍ਰੋਗਰਾਮ ਵਿਚ ਸੰਸਥਾ ਦੇ ਮੈਂਬਰ ਅਨਿਲ ਬਜਾਜ ਪ੍ਰੋਜੈਕਟ ਇੰਚਾਰਜ, ਜਗਦੇਵ ਸ਼ਰਮਾ ਜਨਰਲ ਸਕੱਤਰ, ਪੁਸ਼ਪਿੰਦਰ ਸਿੰਘ ਹੈਪੀ ਖਜ਼ਾਨਚੀ, ਗੁਰਬਖਸ਼ ਸਿੰਘ ਵਿੱਜ, ਮੈਡਮ ਪਰਿਭਾਸ਼ਾ, ਮੋਨਿਕਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਵਾ-ਮੁਕਤ ਪੈਨਸ਼ਨਰਜ਼ ਦੀ ਮਹੀਨੇਵਾਰ ਮੀਟਿੰਗ ਹੋਈ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਚ ਅੰਕੜਾ ਵਿਸ਼ਲੇਸ਼ਣ ਸਬੰਧੀ ਤਿੰਨ... ਅਗਲੀ ਖ਼ਬਰ ਰਾਜ ਪੁਰਸਕਾਰ ਨਾਲ ਸਨਮਾਨਿਤ ਪੂਜਾ ਅਰੋੜਾ ਦਾ ਸਕੂਲ ਪਹੁੰਚਣ ’ਤੇ ਭਰਵਾਂ ਸਵਾਗਤ
Ad Position 24