ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ
ਫ਼ਿਰੋਜ਼ਪੁਰ, 10 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਕਰਮਚਾਰੀ ਦਲ ਦੇ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਧਾਨ ਸੁਬੇਗ ਸਿੰਘ ਅਜ਼ੀਜ਼ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਟਕਾਉਣ ’ਤੇ ਤਿੱਖਾ ਰੋਸ ਪ੍ਰਗਟ ਕੀਤਾ।
ਫ਼ਿਰੋਜ਼ਪੁਰ, 10 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਕਰਮਚਾਰੀ ਦਲ ਦੇ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਧਾਨ ਸੁਬੇਗ ਸਿੰਘ ਅਜ਼ੀਜ਼ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਟਕਾਉਣ ’ਤੇ ਤਿੱਖਾ ਰੋਸ ਪ੍ਰਗਟ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਚੇਅਰਮੈਨ ਤੇ ਸੇਵਾਮੁਕਤ ਤਹਿਸੀਲਦਾਰ ਵਿਜੇ ਬਹਲ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਸਬੰਧੀ ਸੰਘਰਸ਼ ਲਗਾਤਾਰ ਜਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨੂੰ ਹੋਰ ਲਟਕਾਉਣ ਦੀ ਕੋਸ਼ਿਸ਼ ਕੀਤੀ ਤਾਂ ਇਸ ਦੇ ਗੰਭੀਰ ਨਤੀਜੇ ਸਰਕਾਰ ਨੂੰ ਭੁਗਤਣੇ ਪੈਣਗੇ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਕਸ਼ਮੀਰ ਚੰਦ ਸੇਵਾ-ਮੁਕਤ ਸੁਪਰਡੈਂਟ ਡੀ.ਸੀ. ਦਫ਼ਤਰ, ਵਰਿੰਦਰ ਸ਼ਰਮਾ, ਸੁਖਵੰਤ ਸਿੰਘ ਖੋਸਾ, ਬਲਵੰਤ ਸਿੰਘ ਜ਼ਿਲ੍ਹਾ ਉਦਯੋਗ ਕੇਂਦਰ, ਖ਼ਜ਼ਾਨਾ ਸਿੰਘ ਸੇਵਾਮੁਕਤ ਸੁਪਰਡੈਂਟ ਬੀ.ਐਂਡ.ਆਰ., ਗੁਰਤੇਜ ਸਿੰਘ ਬਰਾੜ ਰੋਡਵੇਜ਼, ਹਰਭਜਨ ਸਿੰਘ ਚਾਵਲਾ ਸੇਵਾਮੁਕਤ ਸੁਪਰਡੈਂਟ ਜਨ ਸਿਹਤ ਵਿਭਾਗ, ਕੇਵਲ ਕ੍ਰਿਸ਼ਨ, ਗੁਲਸ਼ਨ ਰਾਏ ਖ਼ਜ਼ਾਨਾ ਵਿਭਾਗ, ਹਰਜੀਤ ਕੌਰ ਸੇਵਾ-ਮੁਕਤ ਸੁਪਰਡੈਂਟ ਡੀ.ਈ.ਓ. ਦਫ਼ਤਰ, ਕਸ਼ਮੀਰ ਸਿੰਘ ਥਿੰਦ, ਅਜੀਤ ਸਿੰਘ ਸੇਵਾਮੁਕਤ ਸਹਾਇਕ ਸੁਪਰਡੈਂਟ ਜੇਲ੍ਹ ਵਿਭਾਗ, ਬਲਬੀਰ ਸਿੰਘ ਪ੍ਰਧਾਨ ਕਰਮਚਾਰੀ ਦਲ, ਰਜਨੀਸ਼ ਕੁਮਾਰ ਡੀ.ਸੀ. ਦਫ਼ਤਰ, ਬਲਵਿੰਦਰ ਸਿੰਘ ਸੇਵਾ-ਮੁਕਤ ਸਹਾਇਕ ਪਾਲੀਟੈਕਨਿਕ ਕਾਲਜ ਤੇ ਵਿਜੇ ਕੁਮਾਰ ਸੇਵਾਮੁਕਤ ਸੁਪਰਡੈਂਟ ਜਨ ਸਿਹਤ ਵਿਭਾਗ ਆਦਿ ਨੇ ਵੀ ਸੰਬੋਧਨ ਕੀਤਾ। ਮੀਟਿੰਗ ਦੇ ਅੰਤ ਵਿਚ ਜ਼ਿਲ੍ਹਾ ਪ੍ਰਧਾਨ ਸੁਬੇਗ ਸਿੰਘ ਅਜ਼ੀਜ਼ ਨੇ ਹਾਜ਼ਰ ਸਾਥੀਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸੂਬਾ ਬਾਡੀ ਦੇ ਫ਼ੈਸਲੇ ਅਨੁਸਾਰ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਕੋਟਕਪੂਰਾ ਸਥਿਤ ਘਰ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਤਰਸੇਮ ਸਿੰਘ ਬੇਦੀ ਤੇ ਜੋਗਿੰਦਰ ਸਿੰਘ ਸਮੇਤ ਹੋਰ ਪੈਨਸ਼ਨਰ ਵੀ ਹਾਜ਼ਰ ਸਨ।