ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
ਅਬੋਹਰ, 11 ਸਤੰਬਰ (ਵਿਵੇਕ ਹੂੜੀਆ)-ਸ਼ਹਿਰ ’ਚ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ’ਤੇ ਠੱਲ੍ਹ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਥਾਣਾ ਨੰਬਰ-1 ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਦੇ 4 ਮੋਟਰਸਾਈਕਲ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਸਾਜਨ ਸਿੰਘ ਪੁੱਤਰ ਜੱਜ ਸਿੰਘ ਵਾਸੀ ਅਰਨੀਵਾਲਾ ਤੇ ਲਵਿਸ਼ ਕੁਮਾਰ ਪੁੱਤਰ ਸੁਭਾਸ਼ ਕੁਮਾਰ ਵਾਸੀ ਧਰਮ ਨਗਰੀ ਅਬੋਹਰ ਵਜੋਂ ਹੋਈ ਹੈ।
ਫ
ਫੜੇ ਗਏ ਮੁਲਜ਼ਮ ਪੁਲਿਸ ਪਾਰਟੀ ਨਾਲ। ਅਜੀਤ ਤਸਵੀਰ
12-09-2026
ਅਬੋਹਰ, 11 ਸਤੰਬਰ (ਵਿਵੇਕ ਹੂੜੀਆ)-ਸ਼ਹਿਰ ’ਚ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ’ਤੇ ਠੱਲ੍ਹ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਥਾਣਾ ਨੰਬਰ-1 ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਦੇ 4 ਮੋਟਰਸਾਈਕਲ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਸਾਜਨ ਸਿੰਘ ਪੁੱਤਰ ਜੱਜ ਸਿੰਘ ਵਾਸੀ ਅਰਨੀਵਾਲਾ ਤੇ ਲਵਿਸ਼ ਕੁਮਾਰ ਪੁੱਤਰ ਸੁਭਾਸ਼ ਕੁਮਾਰ ਵਾਸੀ ਧਰਮ ਨਗਰੀ ਅਬੋਹਰ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਐੱਸ.ਪੀ. ਸਤਿੰਦਰ ਕੁਮਾਰ, ਡੀ.ਐੱਸ.ਪੀ. ਹਰੀਸ਼ ਕੁਮਾਰ ਅਤੇ ਥਾਣਾ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਐੱਸ.ਆਈ. ਸੁਖਪਾਲ ਸਿੰਘ ਬੁੱਧਵਾਰ ਰਾਤ ਪੁਲਿਸ ਪਾਰਟੀ ਨਾਲ ਅਨਾਜ ਮੰਡੀ ਖੇਤਰ ’ਚ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਮੁਖ਼ਬਰ ਤੋਂ ਸੂਚਨਾ ਮਿਲੀ ਕਿ ਸਾਜਨ ਅਤੇ ਲਵਿਸ਼ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ ਅਤੇ ਨਿਊ ਗ੍ਰੇਨ ਮਾਰਕੀਟ ਕੋਲ ਚੋਰੀ ਦੇ ਮੋਟਰਸਾਈਕਲ ਵੇਚਣ ਲਈ ਗਾਹਕ ਦੀ ਉਡੀਕ ਕਰ ਰਹੇ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਛਾਪਾ ਮਾਰ ਕੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੇ ਕਬਜ਼ੇ ’ਚੋਂ 2 ਹੀਰੋ ਸਪਲੈਂਡਰ ਮੋਟਰਸਾਈਕਲ ਮਿਲੇ। ਪੁਲਿਸ ਨੇ ਜਦੋਂ ਮੋਟਰਸਾਈਕਲਾਂ ਦੇ ਦਸਤਾਵੇਜ਼ ਮੰਗੇ ਤਾਂ ਦੋਵੇਂ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ। ਪੁਲਿਸ ਮੁਤਾਬਿਕ ਸ਼ੁਰੂਆਤੀ ਪੁੱਛਗਿੱਛ ਤੋਂ ਬਾਅਦ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ 2 ਹੋਰ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ। ਇਸ ਤਰ੍ਹਾਂ ਪੁਲਿਸ ਹੁਣ ਤੱਕ ਕੁੱਲ 4 ਚੋਰੀ ਦੇ ਮੋਟਰਸਾਈਕਲ ਬਰਾਮਦ ਕਰ ਚੁੱਕੀ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਨੰਬਰ-1 ’ਚ ਮੁਕੱਦਮਾ ਨੰਬਰ 287 ਦਰਜ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਲਵਿਸ਼ ਕੁਮਾਰ ਖ਼ਿਲਾਫ਼ ਪਹਿਲਾਂ ਵੀ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਹੈ ਜਦਕਿ ਸਾਜਨ ਸਿੰਘ ਖ਼ਿਲਾਫ਼ ਇਹ ਪਹਿਲਾ ਮਾਮਲਾ ਦੱਸਿਆ ਗਿਆ ਹੈ। ਪੁਲਿਸ ਦੋਵਾਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕਰ ਰਹੀ ਹੈ।