12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮੀਟਿੰਗਾਂ ਰੱਦ ਕਰਨ ’ਤੇ ਐਨ.ਐੱਚ.ਐਮ.ਮੁਲਾਜ਼ਮਾਂ ’ਚ ਭਾਰੀ ਰੋਸ, 18 ਸਤੰਬਰ ਨੂੰ ਧੂਰੀ ’ਚ ਮੁੱਖ ਮੰਤਰੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਿਚ ਲੰਮੇ ਸਮੇਂ ਤੋਂ ਮੋਹਰੀ ਹੋ ਕੇ ਸੇਵਾਵਾਂ ਨਿਭਾ ਰਹੇ ਐੱਨ. ਐੱਚ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਫ਼ਾਜ਼ਿਲਕਾ, 11 ਸਤੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਿਚ ਲੰਮੇ ਸਮੇਂ ਤੋਂ ਮੋਹਰੀ ਹੋ ਕੇ ਸੇਵਾਵਾਂ ਨਿਭਾ ਰਹੇ ਐੱਨ.ਐੱਚ.ਐੱਮ.ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਦਾ ਭਰੋਸਾ ਦੇ ਕੇ ਰੱਦ ਕਰਨ ਨਾਲ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬੀਤੀ 8 ਸਤੰਬਰ ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਪੰਜਾਬ ਖ਼ਿਲਾਫ਼ ਸੂਬਾ ਪੱਧਰੀ ਰੋਸ ਰੈਲੀ ਤੋਂ ਬਾਅਦ ਯੂਨੀਅਨ ਨੂੰ ਕੈਬਨਿਟ ਸਬ-ਕਮੇਟੀ ਤੇ ਵਿੱਤ ਮੰਤਰੀ ਪੰਜਾਬ ਨਾਲ ਦੋ ਅਹਿਮ ਮੀਟਿੰਗਾਂ ਦਾ ਸਮਾਂ ਮਿਲਿਆ ਸੀ। ਮੁਲਾਜ਼ਮਾਂ ਨੂੰ ਉਮੀਦ ਸੀ ਕਿ ਇਨ੍ਹਾਂ ਮੀਟਿੰਗਾਂ ਰਾਹੀਂ ਮੰਗਾਂ ਦਾ ਕੋਈ ਸਾਰਥਿਕ ਹੱਲ ਨਿਕਲੇਗਾ ਪਰ ਮੀਟਿੰਗਾਂ ਮੁਲਤਵੀ ਹੋਣ ਕਾਰਨ ਰੋਸ ਹੋਰ ਵਧ ਗਿਆ ਹੈ। ਐੱਨ.ਐੱਚ.ਐੱਮ. ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਰਵਿੰਦਰ ਕੁਮਾਰ ਰਤਨਪਾਲ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅੱਖੋਂ-ਪਰੋਖੇ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸੰਘਰਸ਼ ਨੂੰ ਤੇਜ਼ ਕਰਦਿਆਂ 18 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਧੂਰੀ ਸਥਿਤ ਦਫ਼ਤਰ ਅੱਗੇ ਸੂਬਾ ਪੱਧਰੀ ਰੈਲੀ ਕਰਕੇ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਰਾਜੇਸ਼ ਕੁਮਾਰ, ਬਲਜੀਤ ਸੰਧੂ, ਜਸਪਿੰਦਰ ਕੌਰ, ਸੁਖਦੇਵ ਰਿਆਸਤੀਆ, ਕ੍ਰਿਸ਼ਨ ਕੰਬੋਜ, ਮਹਿੰਦਰ ਘੋੜੇਲਾ ਅਤੇ ਆਕਾਸ਼ਦੀਪ ਕੰਬੋਜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਪੁਲ ਨਾਰੰਗ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਚੁਣੇ ਗਏ ਅਗਲੀ ਖ਼ਬਰ ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ
Ad Position 24