13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜੁਆਇੰਟ ਫੋਰਮ ਦੇ ਸੱਦੇ ’ਤੇ ਪੀ.ਐੱਸ.ਪੀ.ਸੀ.ਐਲ ਦੇ ਰਿਟਾਇਰਡ ਕਰਮਚਾਰੀਆਂ ਨੇ ਕੀਤੀ ਧਰਨੇ ’ਚ ਸ਼ਮੂਲੀਅਤ

ਜ਼ੀਰਾ, 12 ਸਤੰਬਰ(ਪ੍ਰਤਾਪ ਸਿੰਘ ਹੀਰਾ)- ਜੁਆਇੰਟ ਫੋਰਮ ਦੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਦੀ ਪਿੰਡ ਸੰਧਵਾਂ ਰਿਹਾਇਸ਼ ਵਿਖੇ ਰਿਟਾਇਰਡ ਤੇ ਮੌਜੂਦਾ ਕਰਮਚਾਰੀਆਂ ਵਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਜ਼ੀਰਾ ਤੋਂ ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਜ਼ੀਰਾ, 12 ਸਤੰਬਰ(ਪ੍ਰਤਾਪ ਸਿੰਘ ਹੀਰਾ)- ਜੁਆਇੰਟ ਫੋਰਮ ਦੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਦੀ ਪਿੰਡ ਸੰਧਵਾਂ ਰਿਹਾਇਸ਼ ਵਿਖੇ ਰਿਟਾਇਰਡ ਤੇ ਮੌਜੂਦਾ ਕਰਮਚਾਰੀਆਂ ਵਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਜ਼ੀਰਾ ਤੋਂ ਪੀ.ਐੱਸ.ਪੀ.ਸੀ.ਐਲ. ਦੇ ਸੇਵਾ ਮੁਕਤ ਕਰਮਚਾਰੀਆਂ ਨੇ ਜ਼ੀਰਾ ਡਿਵੀਜ਼ਨ ਦੇ ਮੀਤ ਪ੍ਰਧਾਨ ਮੁਖਤਿਆਰ ਸਿੰਘ ਬਰਾੜ ਦੀ ਅਗਵਾਈ ਹੇਠ ਧਰਨੇ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆ ਉਹਨਾਂ ਦੱਸਿਆ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਮੁਲਾਜ਼ਮਾਂ ਦੇ ਹੱਕ ਵਿਚ ਦਿੱਤੇ ਗਏ ਫੈਸਲੇ ਨੂੰ ਲਾਗੂ ਕਰਨ ’ਚ ਪੰਜਾਬ ਸਰਕਾਰ ਆਨਾਕਾਨੀ ਕਰ ਰਹੀ ਹੈ। ਹੋਰ ਜਿਵੇਂ ਕਿ ਹੋਰ ਮੰਗਾਂ ਆਂਗਨਵਾੜੀ ਤੇ ਮਿਡ ਡੇ ਮੀਲ ਵਰਕਰਾਂ ਦਾ ਮਾਣ ਭੱਤੇ ਵਿਚ ਵਾਧਾ ਕਰਨਾ 17-7 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਪੰਜਾਬ ਸਕੇਲ ਲਾਗੂ ਕਰਨੇ,31-12-2015 ਪਹਿਲਾਂ ਰਿਟਾਇਰ ਹੋਏ ਕਰਮਚਾਰੀਆਂ ਨੂੰ 2.59 ਦਾ ਫੈਕਟਰ ਦਿੱਤਾ ਜਾਵੇ ਮੁਲਾਜ਼ਮਾਂ ਦਾ ਬਣਦਾ ਡੀ.ਏ. ਤੇ ਪੇਅ ਸਕੇਲਾਂ ਦਾ ਏਰੀਅਰ ਇਕੋ ਕਿਸਤ ’ਚ ਦਿੱਤਾ ਜਾਵੇ। ਉਹਨਾਂ ਕਿਹਾ ਕਿ ਆਪਣੀਆਂ ਮੰਗਾਂ ਦੀ ਉਡੀਕ ਕਰਦਿਆਂ ਬਹੁਤ ਸਾਰੇ ਰਿਟਾਇਰ ਕਰਮਚਾਰੀ ਰੱਬ ਨੂੰ ਪਿਆਰੇ ਹੋ ਗਏ ਹਨ। ਉਹਨਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਸਰਕਾਰ ਨੂੰ ਚੱਲਦਾ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨਾਲ ਬਖਸ਼ੀਸ਼ ਸਿੰਘ ਜਨਰਲ ਸਕੱਤਰ, ਸਾਧੂ ਸਿੰਘ ਖਜ਼ਾਨਚੀ, ਸੁਰਿੰਦਰਪਾਲ ਸਿੰਘ ਬੇਦੀ, ਅਵਤਾਰ ਸਿੰਘ ਬਾਠ, ਇਕਬਾਲ ਸਿੰਘ ਤਲਵੰਡੀ ਭਾਈ, ਬਲਵਿੰਦਰ ਸਿੰਘ ਸੰਧੂ ਝੱਤਰਾ, ਦਲੀਪ ਸਿੰਘ, ਬਲਵਿੰਦਰ ਸਿੰਘ ਕਟੋਰਾ, ਗੁਰਜੰਟ ਸਿੰਘ ਜੇਈ, ਤੋਤਾ ਸਿੰਘ ਸਨੇਰ, ਪਾਲਾ ਸਿੰਘ ਮਨਸੂਰਦੇਵਾ, ਭਜਨ ਸਿੰਘ ਲੋਹਕੇ, ਸੁਖਦੇਵ ਸਿੰਘ ਲੋਹਕੇ ਆਦਿ ਕਰਮਚਾਰੀ ਧਰਨੇ ਵਿਚ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਵੀਜ਼ੇ ਹੋਣ ਦੇ ਬਾਵਜੂਦ ਪਾਕਿਸਤਾਨੀ ਸਿੱਖ ਜਥੇ ਨੂੰ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ - ਭਾਈ ਕੁਲਦੀਪ ਸਿੰਘ ਨੰਢਾ ਅਗਲੀ ਖ਼ਬਰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਖੁਡੀਆਂ ਦੇ ਘਰ ਅੱਗੇ ਪੰਜ ਰੋਜ਼ਾ ਮੋਰਚੇ ਦੀਆਂ ਤਿਆਰੀਆਂ ਤੇਜ਼, ਪਿੰਡਾਂ ਵਿਚ ਕੀਤੀਆਂ ਮੀ...
Ad Position 24