13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਜੀਤ, ਜਲੰਧਰ ਕੌਮੀ ਲੋਕ ਅਦਾਲਤ ’ਚ 16726 ਕੇਸਾਂ ਦਾ ਕੀਤਾ ਗਿਆ ਨਿਪਟਾਰਾ- ਜ਼ਿਲ੍ਹਾ ਸੈਸ਼ਨ ਜੱਜ ਸੁਮੀਤ ਮਲਹੋਤਰਾ

ਫਿਰੋਜ਼ਪੁਰ, 12 ਸਤੰਬਰ (ਰਾਕੇਸ਼ ਚਾਵਲਾ)- ਨੈਸ਼ਨਲ ਲੀਗਲ ਸਰਵਿਸਜ਼ ਅਥਾਰਿਟੀ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ ਜਿਸ ਦੇ ਚੱਲਦੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਮੋਹਾਲੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੁਮੀਤ ਮਲਹੋਤਰਾ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਿਰੋਜ਼ਪੁਰ ਵਲੋਂ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਅਦਾਲਤਾਂ ਵਿਚ ਕੌਮੀ ਲੋਕ ਅਦਾਲਤ ਦਾ ਲਗਈ ਗਈ ਜਿਸ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵਿਚ ਕੁੱਲ 14 ਬੈਂਚ ਬਣਾਏ ਗਏ ਜਿਨ੍ਹਾਂ ਵਿਚ ਸੈਸ਼ਨ ਡਵੀਜ਼ਨ, ਫਿਰੋਜ਼ਪੁਰ ਦੀਆਂ ਅਦਾਲਤਾਂ ਵਿਚ 10 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜ਼ੀਰਾ ਵਿਖੇ 1 ਬੈਂਚ ਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ। ਜਾਣਕਾਰੀ ਮੁਤਾਬਿਕ ਇਸ ਲੋਕ ਅਦਾਲਤ ਵਿਚ ਕੁੱਲ 21194 ਕੇਸ ਲਗਾਏ ਗਏ ਜਿਨ੍ਹਾਂ ਵਿਚੋਂ 16726 ਕੇਸਾਂ ਦਾ ਨਿਪਟਾਰਾ ਕੀਤਾ ਗਿਆ।

Ad Position 21
repet_subhas-goyals [Copy P29]
ਸਨਿਚਰਵਾਰ, 1 ਅਗਸਤ, 2026 13-09-2026
ਫਿਰੋਜ਼ਪੁਰ, 12 ਸਤੰਬਰ (ਰਾਕੇਸ਼ ਚਾਵਲਾ)- ਨੈਸ਼ਨਲ ਲੀਗਲ ਸਰਵਿਸਜ਼ ਅਥਾਰਿਟੀ ਦਿੱਲੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਹਿੰਦੁਸਤਾਨ ਵਿਚ ਕੌਮੀ ਲੋਕ ਅਦਾਲਤ ਲਗਾਈ ਗਈ ਜਿਸ ਦੇ ਚੱਲਦੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਮੋਹਾਲੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੁਮੀਤ ਮਲਹੋਤਰਾ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਿਰੋਜ਼ਪੁਰ ਵਲੋਂ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਅਦਾਲਤਾਂ ਵਿਚ ਕੌਮੀ ਲੋਕ ਅਦਾਲਤ ਦਾ ਲਗਈ ਗਈ ਜਿਸ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਵਿਚ ਕੁੱਲ 14 ਬੈਂਚ ਬਣਾਏ ਗਏ ਜਿਨ੍ਹਾਂ ਵਿਚ ਸੈਸ਼ਨ ਡਵੀਜ਼ਨ, ਫਿਰੋਜ਼ਪੁਰ ਦੀਆਂ ਅਦਾਲਤਾਂ ਵਿਚ 10 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜ਼ੀਰਾ ਵਿਖੇ 1 ਬੈਂਚ ਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ ਹਨ। ਜਾਣਕਾਰੀ ਮੁਤਾਬਿਕ ਇਸ ਲੋਕ ਅਦਾਲਤ ਵਿਚ ਕੁੱਲ 21194 ਕੇਸ ਲਗਾਏ ਗਏ ਜਿਨ੍ਹਾਂ ਵਿਚੋਂ 16726 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਲੋਕ ਅਦਾਲਤ ਵਿਚ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਪੁੱਛਗਿੱਛ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਿਰੋਜ਼ਪੁਰ ਵਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਫਿਰੋਜ਼ਪੁਰ ਦੇ ਪਬਲਿਕ ਐਂਟਰੀ ਗੇਟ ਉਪਰ ਇਕ ਹੈਲਪ ਡੈਸਕ ਵੀ ਲਗਾਇਆ ਗਿਆ। ਇਸੇ ਤਰ੍ਹਾਂ ਹੀ ਦੋਨਾਂ ਸਬ ਡਵੀਜ਼ਨਾਂ ਜ਼ੀਰਾ ਤੇ ਗੁਰੂਹਰਸਹਾਏ ਵਿਖੇ ਵੀ ਹੈਲਪ ਡੈਸਕ ਲਗਾਏ ਗਏ। ਲੋਕ ਅਦਾਲਤ ਵਿਚ ਫ਼ੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਲੋਕ ਅਦਾਲਤ ਵਿਚ ਹੋਏ ਫ਼ੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਤੇ ਇਹ ਫ਼ੈਸਲੇ ਤਸੱਲੀਬਖ਼ਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁਕੱਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ।
Ad Position 22
No active advertisement
ਪਿਛਲੀ ਖ਼ਬਰ ਖੇਮਕਰਨ ’ਚ ਪੁਰਾਤਨ ਮਜ਼ਾਰ ਪੰਜ ਪੀਰਾਂ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਨਗਰ ਕੌਂਸਲ ਫਿਰੋਜ਼ਪੁਰ ਵਲੋਂ ਸਵੱਛ ਅਭਿਆਨ ਮਿਸ਼ਨ ਕਲੀਨ ਪੰਜਾਬ ਤਹਿਤ ਮੁਹਿੰਮ ਦੀ ਸਫਲਤਾਪੂਰਵਕ ਸਮਾਪਤੀ
Ad Position 24