ਹੈਰੋਇਨ ਸਮੇਤ 2 ਵਿਅਕਤੀ ਕਾਬੂ
ਮੱਲਾਂਵਾਲਾ, 12 ਸਤੰਬਰ (ਗੁਰਦੇਵ ਸਿੰਘ)- ਪੁਲਿਸ ਥਾਣਾ ਮੱਲਾਂਵਾਲਾ ਦੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਗਸ਼ਤ ’ਤੇ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੱਲਾਂਵਾਲਾ ਤੋਂ ਸ਼ਮਸ਼ਾਨਘਾਟ ਮੱਲਾਂਵਾਲਾ ਕੋਲ ਪੁੱਜੀ ਤਾਂ ਅੱਗੋਂ 2 ਮੋਨੇ ਵਿਅਕਤੀ ਦਿਖਾਈ ਦਿੱਤੇ , ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗੇ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਦੋਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿੰਨਾਂ ਦੀ ਪਹਿਚਾਣ ਕਿੱਕਰ ਸਿੰਘ ਪੁੱਤਰ ਮਲੂਕ ਸਿੰਘ ਤੇ ਧਰਮਾ ਪੁੱਤਰ ਗੁਲਾਬ ਉਮਰ ਵਾਸੀਆਂਨ ਵਾਰਡ ਨੰਬਰ 5 ਵਾਸੀ ਕੱਟਿਆਂ ਵਾਲਾ ਮੁਹੱਲਾ ਮੱਲਾਂਵਾਲਾ ਵਜੋਂ ਹੋਈ।
ਮੱਲਾਂਵਾਲਾ, 12 ਸਤੰਬਰ (ਗੁਰਦੇਵ ਸਿੰਘ)- ਪੁਲਿਸ ਥਾਣਾ ਮੱਲਾਂਵਾਲਾ ਦੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਗਸ਼ਤ ’ਤੇ ਰਵਾਨਾ ਸੀ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੱਲਾਂਵਾਲਾ ਤੋਂ ਸ਼ਮਸ਼ਾਨਘਾਟ ਮੱਲਾਂਵਾਲਾ ਕੋਲ ਪੁੱਜੀ ਤਾਂ ਅੱਗੋਂ 2 ਮੋਨੇ ਵਿਅਕਤੀ ਦਿਖਾਈ ਦਿੱਤੇ , ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗੇ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਦੋਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿੰਨਾਂ ਦੀ ਪਹਿਚਾਣ ਕਿੱਕਰ ਸਿੰਘ ਪੁੱਤਰ ਮਲੂਕ ਸਿੰਘ ਤੇ ਧਰਮਾ ਪੁੱਤਰ ਗੁਲਾਬ ਉਮਰ ਵਾਸੀਆਂਨ ਵਾਰਡ ਨੰਬਰ 5 ਵਾਸੀ ਕੱਟਿਆਂ ਵਾਲਾ ਮੁਹੱਲਾ ਮੱਲਾਂਵਾਲਾ ਵਜੋਂ ਹੋਈ। ਪੁਲਿਸ ਅਨੁਸਾਰ ਤਲਾਸ਼ੀ ਦੌਰਾਨ ਮੁਲਜ਼ਮ ਕਿੱਕਰ ਸਿੰਘ ਕੋਲੋਂ 4 ਗ੍ਰਾਮ ਤੇ ਧਰਮਾ ਕੋਲੋਂ 3 ਗ੍ਰਾਮ ਹੈਰੋੋਇਨ ਬਰਾਮਦ ਕੀਤੀ ਗਈ। ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।