ਐੱਸ.ਕੇ.ਐੱਮ. ਦੇ ਸੱਦੇ ’ਤੇ 14 ਸਤੰਬਰ ਨੂੰ ਬਿਜਲੀ ਬੋਰਡ ਦੇ ਉੱਚ ਅਧਿਆਕਰੀਆਂ ਦੇ ਦਫ਼ਤਰਾਂ ਅੱਗੇ ਗੂੰਜੇਗੀ ਕਿਸਾਨਾਂ ਦੀ ਆਵਾਜ਼
ਸੂਬੇ ਭਰ ਵਿਚ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਹੋਣਗੇ ਵਿਸ਼ਾਲ ਧਰਨੇ- ਸੂਬਾ ਪ੍ਰਧਾਨ ਸੰਧੂ
ਫ਼ਿਰੋਜ਼ਪੁਰ, 12 ਸਤੰਬਰ (ਕੁਲਬੀਰ ਸਿੰਘ ਸੋਢੀ)-ਬਿਜਲੀ ਵਿਭਾਗ ਵਲੋਂ ਕਿਸਾਨ ਵਰਗ ਦੀਆਂ ਮੰਗਾਂ ਦੀ ਪੂਰਤੀ ਨਾ ਕਰਨ ਦੇ ਰੋਸ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ ਅਹਿਮ ਐਲਾਨ ਕੀਤਾ ਗਿਆ ਕਿ ਸੂਬੇ ਭਰ ਵਿਚ 14 ਸਤੰਬਰ ਦਿਨ ਸੋਮਵਾਰ ਨੂੰ ਬਿਜਲੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਦਿੱਤੇ ਜਾਣਗੇ। ਐੱਸ.
ਫ਼ਿਰੋਜ਼ਪੁਰ, 12 ਸਤੰਬਰ (ਕੁਲਬੀਰ ਸਿੰਘ ਸੋਢੀ)-ਬਿਜਲੀ ਵਿਭਾਗ ਵਲੋਂ ਕਿਸਾਨ ਵਰਗ ਦੀਆਂ ਮੰਗਾਂ ਦੀ ਪੂਰਤੀ ਨਾ ਕਰਨ ਦੇ ਰੋਸ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ ਅਹਿਮ ਐਲਾਨ ਕੀਤਾ ਗਿਆ ਕਿ ਸੂਬੇ ਭਰ ਵਿਚ 14 ਸਤੰਬਰ ਦਿਨ ਸੋਮਵਾਰ ਨੂੰ ਬਿਜਲੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਵਿਸ਼ਾਲ ਧਰਨੇ ਦਿੱਤੇ ਜਾਣਗੇ। ਐੱਸ.ਕੇ.ਐੱਮ. ਦੇ ਸੱਦੇ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਦੀ ਅਗਵਾਈ ਤੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਧਰਨੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਹਾਜ਼ਰੀ ਆਗੂਆਂ ਨੂੰ ਅਪੀਲ ਕੀਤੀ ਗਈ ਕਿ ਧਰਨੇ ਵਿਚ ਵੱਡੀ ਗਿਣਤੀ ਵਿਚ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕਰਨ। ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਐੱਸ.ਕੇ.ਐੱਮ. ਦੇ ਪ੍ਰਧਾਨਗੀ ਮੰਡਲ ਵਲੋਂ ਸਾਥੀ ਜਥੇਬੰਦੀਆਂ ਦੀ ਸਹਿਮਤੀ ਨਾਲ ਲਏ ਫ਼ੈਸਲੇ ਤਹਿਤ 14 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਦੇ ਦਫ਼ਤਰਾਂ ਦਾ ਘੇਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਰਪੇਸ਼ ਬਿਜਲੀ ਸਬੰਧੀ ਸਮੱਸਿਆਵਾਂ ਤੇ ਸਰਕਾਰੀ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਜਦੋਂ ਤੱਕ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਮਿਲਦਾ, ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।