ਡੇਰਾ ਸ਼੍ਰੀ ਭਜਨਗੜ੍ਹ ਵੈਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਇਆ
ਗੋਲੂ ਕਾ ਮੋੜ, 13 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਸ਼੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ ਵਿਖ਼ੇ ਡੇਰਾ ਸ਼੍ਰੀ ਭਜਨਗੜ੍ਹ ਵੈਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਡੇਰਾ ਸ੍ਰੀ ਭਜਨਗੜ੍ਹ ਦੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਵਲੋਂ ਕਰਵਾਈ ਗਈ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ ਗਿਆ।
ਗੋਲੂ ਕਾ ਮੋੜ, 13 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਸ਼੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ ਵਿਖ਼ੇ ਡੇਰਾ ਸ਼੍ਰੀ ਭਜਨਗੜ੍ਹ ਵੈਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਸ਼ੁਰੂਆਤ ਡੇਰਾ ਸ੍ਰੀ ਭਜਨਗੜ੍ਹ ਦੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਵਲੋਂ ਕਰਵਾਈ ਗਈ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਖੂਨਦਾਨ ਕੀਤਾ ਗਿਆ। ਕੈਂਪ ਵਿਚ ਖੂਨਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਪ੍ਰਧਾਨ ਵਿਜੇ ਥਿੰਦ ਅਤੇ ਮੈਂਬਰਾਂ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਕੈਂਪ ਵਿਚ ਅਤੁਲਿਆ ਬਲੱਡ ਬੈਂਕ ਮੁਕਤਸਰ ਦੀ ਟੀਮ ਵਲੋ ਪਹੁੰਚ ਕੇ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਖੂਨ ਦਾਨ ਕਰਨ ਵਾਲਿਆਂ ਨੂੰ ਡੇਰਾ ਸ੍ਰੀ ਭਜਨਗੜ ਪ੍ਰਬੰਧਕ ਕਮੇਟੀ ਦੇ ਮੈਂਬਰ ਪ੍ਰੇਮ ਚੰਦ ਪ੍ਰਧਾਨ ਪਿੰਡੀ, ਭਾਜਪਾ ਆਗੂ ਵਿੱਕੀ ਮਾਹਮੂਜੋਈਆ, ਇਕਬਾਲ ਚੰਦ ਪਾਲਾ ਬੱਟੀ, ਪ੍ਰਧਾਨ ਵਿਜੇ ਥਿੰਦ, ਬੀ.ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਡਾਕਟਰ ਮਲਕੀਤ ਥਿੰਦ, ਬਲਦੇਵ ਰਾਜ ਨੰਬਰਦਾਰ, ਹਰਬੰਸ ਲਾਲ ਪੱਪੂ ਸਾਬਕਾ ਸਰਪੰਚ, ਸੁਖਦੇਵ ਬੱਟੀ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਵਿਜੈ ਥਿੰਦ ਨੇ ਦੱਸਿਆ ਕਿ ਖੂਨਦਾਨ ਕੈਂਪ ਲਗਾਉਣ ਦਾ ਮਕਸਦ ਬਲੱਡ ਬੈਂਕ ਆ ਵਿਚ ਖੂਨ ਦੀ ਕਮੀ ਨੂੰ ਪੂਰਾ ਕਰਨਾ ਹੈ। ਉਹਨਾਂ ਦੱਸਿਆ ਇਸ ਤੋਂ ਪਹਿਲਾਂ ਵੀ 2500 ਯੂਨਿਟ ਦੇ ਕਰੀਬ ਲੋੜਵੰਦ ਲੋਕਾਂ ਨੂੰ ਖੂਨ ਦੇ ਕੇ ਲੋਕਾਂ ਦੀ ਮਦਦ ਕਰ ਚੁੱਕੇ ਹਨ। ਇਸ ਤੋਂ ਇਲਾਵਾ ਹੋਰ ਅਲੱਗ ਅਲੱਗ ਤਰ੍ਹਾਂ ਦੇ ਕੈਂਪ ਵੀ ਲਗਾਏ ਜਾ ਚੁੱਕੇ ਹਨ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਸੇਵਾ ਜਾਰੀ ਰਹੇਗੀ।