ਘੱਲ ਖੁਰਦ ਵਿਖੇ ਯਾਦਗਾਰੀ ਮਿਊਜ਼ੀਅਮ ਦਾ ਉਦਘਾਟਨ ਅੱਜ
ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਸੈਰ-ਸਪਾਟੇ ਨੂੰ ਹੋਰ ਪ੍ਰਫੁੱਲਿਤ ਕਰਨ ਵੱਲ ਇਕ ਹੋਰ ਅਹਿਮ ਕਦਮ ਚੁੱਕਦਿਆਂ ਘੱਲ ਖੁਰਦ ਵਿਖੇ ਯਾਦਗਾਰੀ ਮਿਊਜ਼ੀਅਮ ਦਾ ਉਦਘਾਟਨ ਅੱਜ 14 ਸਤੰਬਰ ਨੂੰ ਦੁਪਹਿਰ 12. 30 ਵਜੇ ਕੀਤਾ ਜਾਵੇਗਾ।
ਫ਼ਿਰੋਜ਼ਪੁਰ, 13 ਸਤੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਸੈਰ-ਸਪਾਟੇ ਨੂੰ ਹੋਰ ਪ੍ਰਫੁੱਲਿਤ ਕਰਨ ਵੱਲ ਇਕ ਹੋਰ ਅਹਿਮ ਕਦਮ ਚੁੱਕਦਿਆਂ ਘੱਲ ਖੁਰਦ ਵਿਖੇ ਯਾਦਗਾਰੀ ਮਿਊਜ਼ੀਅਮ ਦਾ ਉਦਘਾਟਨ ਅੱਜ 14 ਸਤੰਬਰ ਨੂੰ ਦੁਪਹਿਰ 12.30 ਵਜੇ ਕੀਤਾ ਜਾਵੇਗਾ। ਜਿਸ ਦੇ ਉਦਘਾਟਨੀ ਸਮਾਰੋਹ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਹਲਕਾ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਿਊਜ਼ੀਅਮ ਦਾ ਨੀਂਹ ਪੱਥਰ ਕਰੀਬ ਦੋ ਸਾਲ ਪਹਿਲਾਂ ਉਸ ਸਮੇਂ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਰੱਖਿਆ ਗਿਆ ਸੀ। ਵਿਧਾਇਕ ਦਹੀਯਾ ਨੇ ਕਿਹਾ ਕਿ ਇਸ ਨਾਲ ਨਾ ਸਿਰਫ਼ ਇਤਿਹਾਸਕ ਵਿਰਾਸਤ ਨੂੰ ਸੰਭਾਲਣ ਵਿਚ ਮੱਦਦ ਮਿਲੇਗੀ। ਸਗੋਂ ਇਲਾਕੇ ਵਿਚ ਸੈਲਾਨੀਆਂ ਦੀ ਆਮਦ ਵੱਧਣ ਨਾਲ ਸਥਾਨਕ ਪੱਧਰ ’ਤੇ ਰੁਜ਼ਗਾਰ ਅਤੇ ਕਾਰੋਬਾਰ ਦੇ ਮੌਕੇ ਵੀ ਪੈਦਾ ਹੋਣ ਦੀ ਸੰਭਾਵਨਾ ਹੈ।