4.75 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
ਫ਼ਿਰੋਜ਼ਪੁਰ, 13 ਸਤੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 4. 75 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਫ਼ਿਰੋਜ਼ਪੁਰ, 13 ਸਤੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 4.75 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਪੁਲਿਸ ਕਰਮਚਾਰੀ ਗਸ਼ਤ ’ਤੇ ਸਨ। ਇਸ ਦੌਰਾਨ ਸੀ.ਆਰ.ਪੀ.ਐੱਫ. ਗਰਾਊਂਡ, ਫ਼ਿਰੋਜ਼ਪੁਰ ਵਿਖੇ ਸ਼ੱਕ ਦੇ ਆਧਾਰ ’ਤੇ ਸੁਖਚੈਨ ਸਿੰਘ ਉਰਫ਼ ਸੁੱਖਾ ਪੁੱਤਰ ਸੋਹਨ ਵਾਸੀ ਪਿੰਡ ਕੋਠੀ ਰਾਏ ਸਾਹਿਬ ਥਾਣਾ ਸਦਰ ਫ਼ਿਰੋਜ਼ਪੁਰ ਨੂੰ ਰੋਕ ਕੇ ਤਲਾਸ਼ੀ ਲਈ ਗਈ । ਤਲਾਸ਼ੀ ਦੌਰਾਨ ਉਸ ਕੋਲੋਂ 4.75 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਸੁਖਚੈਨ ਸਿੰਘ ਉਰਫ਼ ਸੁੱਖਾ ਨੂੰ ਕਾਬੂ ਕਰਕੇ ਗ੍ਰਿਫ਼ਤਾਰ ਕਰਕੇ ਉਸ ਖਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਚ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।