14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਫ਼ਾਜ਼ਿਲਕਾ ਪੁਲਿਸ ਨੇ ਥਾਣਾ ਸਿਟੀ ਜਲਾਲਾਬਾਦ ਗਰਨੇਡ ਹਮਲੇ ਦਾ ਮਾਮਲਾ ਸੁਲਝਾਇਆ, ਦੋ ਮੁਲਜ਼ਮ ਗ੍ਰਿਫ਼ਤਾਰ

ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ ਥਾਣਾ ਸਿਟੀ ਜਲਾਲਾਬਾਦ ਵਿਚ ਹੋਏ ਗਰਨੇਡ ਹਮਲੇ ਦੇ ਮਾਮਲੇ ਨੂੰ ਟਰੇਸ ਕਰਨ ਵਿਚ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ।

Ad Position 21
repet_subhas-goyals [Copy P29]
ਥਾਣਾ ਸਿਟੀ ਜਲਾਲਾਬਾਦ ਗਰਨੇਡ ਹਮਲੇ ਦਾ ਮਾਮਲਾ ਸੁਲਝਾਉਣ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ। ਅਜੀਤ ਤਸਵੀਰ 15-09-2026
ਫ਼ਾਜ਼ਿਲਕਾ, 14 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਨੇ ਥਾਣਾ ਸਿਟੀ ਜਲਾਲਾਬਾਦ ਵਿਚ ਹੋਏ ਗਰਨੇਡ ਹਮਲੇ ਦੇ ਮਾਮਲੇ ਨੂੰ ਟਰੇਸ ਕਰਨ ਵਿਚ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਨੂੰ ਥਾਣਾ ਸਿਟੀ ਜਲਾਲਾਬਾਦ ਦੇ ਅੰਦਰ ਮੁੱਖ ਗੇਟ ਤੋਂ ਸਾਂਝ ਕੇਂਦਰ ਵੱਲ ਜਾਣ ਵਾਲੇ ਕੱਚੇ ਰਸਤੇ ’ਤੇ ਖੜ੍ਹੇ ਮਾਲ ਮੁਕੱਦਮਿਆਂ ਨਾਲ ਸਬੰਧਿਤ ਪੁਰਾਣੇ ਵਾਹਨਾਂ ਦੇ ਸ਼ੀਸ਼ੇ ਟੁੱਟੇ ਹੋਏ ਮਿਲੇ ਸਨ ਅਤੇ ਵਾਹਨਾਂ ਵਿਚ ਕਿਸੇ ਨੁਕੀਲੀ ਚੀਜ਼ ਨਾਲ ਛੇਕ ਹੋਏ ਪਾਏ ਗਏ ਸਨ। ਇਸ ਘਟਨਾ ਤੋਂ ਬਾਅਦ ਥਾਣਾ ਵਿਹੜੇ ਦੇ ਇਸ ਖੇਤਰ ਵਿਚ ਧਮਾਕਾ ਹੋਣ ਦਾ ਖ਼ਦਸ਼ਾ ਜਤਾਇਆ ਗਿਆ ਸੀ। ਇਸ ਮਾਮਲੇ ਦੇ ਸਬੰਧ ਵਿਚ ਥਾਣਾ ਸਿਟੀ ਜਲਾਲਾਬਾਦ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਗਈ ਸੀ। ਤਫ਼ਤੀਸ਼ ਦੌਰਾਨ ਕਪਤਾਨ ਪੁਲਿਸ ਇਨਵੈਸਟੀਗੇਸ਼ਨ ਫ਼ਾਜ਼ਿਲਕਾ ਸਤਿੰਦਰ ਕੁਮਾਰ ਤੇ ਡੀ.ਐੱਸ.ਪੀ. ਲਵਦੀਪ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ. ਫ਼ਾਜ਼ਿਲਕਾ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਤੇ ਮੁੱਖ ਅਫ਼ਸਰ ਥਾਣਾ ਸਿਟੀ ਜਲਾਲਾਬਾਦ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਗਠਿਤ ਟੀਮਾਂ ਨੇ ਟੈਕਨੀਕਲ ਸਪੋਰਟ ਯੂਨਿਟ ਦੀ ਮਦਦ ਨਾਲ ਦੋਵਾਂ ਮੁਲਜ਼ਮਾਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਜ਼ਾਰਾ ਰਾਮ ਸਿੰਘ ਵਾਲਾ ਥਾਣਾ ਸਦਰ ਜਲਾਲਾਬਾਦ ਨਿਵਾਸੀ ਗੁਰਪ੍ਰੀਤ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਤੇ ਘੁਬਾਇਆ ਥਾਣਾ ਸਦਰ ਜਲਾਲਾਬਾਦ ਨਿਵਾਸੀ ਮਨਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਬਰਾਤ ਰੂਪੀ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਵਿਖੇ ਸਵਾਗਤ ਸੰਬੰਧੀ ਮੀਟਿੰਗ ਅਗਲੀ ਖ਼ਬਰ ਸੜਕ ’ਤੇ ਪਸ਼ੂ ਨੂੰ ਬਚਾਉਂਦਿਆਂ ਕਾਰ ਖੇਤਾਂ ’ਚ ਪਲਟੀ
Ad Position 24