15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸਕੂਲ ਦੇ ਖੇਡ ਮੈਦਾਨ ’ਚ ਮੋਬਾਈਲ ਟਾਵਰ ਲਗਾਉਣ ਖ਼ਿਲਾਫ਼ ਲਾਇਆ ਪੱਕਾ ਧਰਨਾ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)- ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੁਹਾਰ ਸੋਨਾ ਵਿਖੇ ਰਿਹਾਇਸ਼ੀ ਖੇਤਰ ’ਚ ਸਥਿਤ ਸਕੂਲ ਦੇ ਖੇਡ ਮੈਦਾਨ ’ਚ ਮੋਬਾਈਲ ਟਾਵਰ ਲਗਾਏ ਜਾਣ ਦੇ ਵਿਰੋਧ ’ਚ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਅੱਜ ਤੋਂ ਖੇਡ ਮੈਦਾਨ ’ਚ ਦਿਨ-ਰਾਤ ਦਾ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਕੂਲ ਦੇ ਖੇਡ ਮੈਦਾਨ ਅਤੇ ਰਿਹਾਇਸ਼ੀ ਖੇਤਰ ’ਚ ਟਾਵਰ ਲਗਾਉਣ ਦੀ ਕਾਰਵਾਈ ਰੋਕ ਕੇ ਲੋਕਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Ad Position 21
repet_subhas-goyals [Copy P29]
ਪਿੰਡ ਮੁਹਾਰ ਸੋਨਾ ਦੇ ਸਕੂਲ ਖੇਡ ਮੈਦਾਨ ’ਚ ਮੋਬਾਈਲ ਟਾਵਰ ਲਗਾਉਣ ਦੇ ਵਿਰੋਧ ’ਚ ਪੰਜਾਬ ਸਟੂਡੈਂਟਸ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਪਿੰਡ ਵਾਸੀਆਂ ਵਲੋਂ ਲਗਾਏ ਗਏ ਪੱਕੇ ਧਰਨੇ ਦਾ ਦ੍ਰਿਸ਼। ਅਜੀਤ ਤਸਵੀਰ 16-09-2026

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)- ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੁਹਾਰ ਸੋਨਾ ਵਿਖੇ ਰਿਹਾਇਸ਼ੀ ਖੇਤਰ ’ਚ ਸਥਿਤ ਸਕੂਲ ਦੇ ਖੇਡ ਮੈਦਾਨ ’ਚ ਮੋਬਾਈਲ ਟਾਵਰ ਲਗਾਏ ਜਾਣ ਦੇ ਵਿਰੋਧ ’ਚ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਅੱਜ ਤੋਂ ਖੇਡ ਮੈਦਾਨ ’ਚ ਦਿਨ-ਰਾਤ ਦਾ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਕੂਲ ਦੇ ਖੇਡ ਮੈਦਾਨ ਅਤੇ ਰਿਹਾਇਸ਼ੀ ਖੇਤਰ ’ਚ ਟਾਵਰ ਲਗਾਉਣ ਦੀ ਕਾਰਵਾਈ ਰੋਕ ਕੇ ਲੋਕਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰ ਸੋਨਾ, ਇਲਾਕਾ ਕਮੇਟੀ ਪ੍ਰਧਾਨ ਰਮਨ ਮੁਹਾਰ ਸੋਨਾ, ਉਪ-ਪ੍ਰਧਾਨ ਧਰਮਪ੍ਰੀਤ, ਪਿੰਡ ਇਕਾਈ ਦੇ ਪ੍ਰਧਾਨ ਕੁਲਵੰਤ ਸਿੰਘ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰ ਖੀਵਾ ਨੇ ਆਖਿਆ ਕਿ ਸਕੂਲ ਬੱਚਿਆਂ ਦੀ ਪੜ੍ਹਾਈ, ਖੇਡਾਂ ਅਤੇ ਸਰਬਪੱਖੀ ਵਿਕਾਸ ਲਈ ਹੁੰਦੇ ਹਨ, ਨਾ ਕਿ ਵਪਾਰਕ ਮੰਤਵਾਂ ਲਈ। ਪਿੰਡ ਦੇ ਬੱਚਿਆਂ ਲਈ ਪਹਿਲਾਂ ਹੀ ਖੇਡ ਸਹੂਲਤਾਂ ਸੀਮਤ ਹਨ । ਅਜਿਹੇ ’ਚ ਸਕੂਲ ਦੇ ਖੇਡ ਮੈਦਾਨ ’ਚ ਟਾਵਰ ਲਗਾਉਣ ਨਾਲ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਦੇ ਹਿਤ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਦਾਅਵੇ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਖੇਡ ਮੈਦਾਨ ’ਤੇ ਹੋ ਰਹੇ ਇਸ ਕਬਜ਼ੇ ’ਤੇ ਚੁੱਪ ਧਾਰੀ ਬੈਠੀ ਹੈ। ਪਿੰਡ ਇਕਾਈ ਦੇ ਆਗੂਆਂ ਸੁਖਦੇਵ ਸਿੰਘ, ਗੋਬਿੰਦ, ਰਾਜਿੰਦਰ, ਰੇਸ਼ਮ ਅਤੇ ਧਰਮਪ੍ਰੀਤ ਨੇ ਕਿਹਾ ਕਿ ਇਹ ਸੰਘਰਸ਼ ਬੱਚਿਆਂ ਦੇ ਖੇਡਣ ਦੇ ਅਧਿਕਾਰ ਅਤੇ ਜਨਤਕ ਹਿਤਾਂ ਦੀ ਰਾਖੀ ਦਾ ਮਾਮਲਾ ਹੈ। ਸਰਕਾਰੀ ਅਤੇ ਜਨਤਕ ਥਾਵਾਂ ਨੂੰ ਨਿੱਜੀ ਕੰਪਨੀਆਂ ਦੇ ਵਪਾਰਕ ਹਿਤਾਂ ਲਈ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਸਕੂਲ ਦੇ ਖੇਡ ਮੈਦਾਨ ’ਚ ਮੋਬਾਈਲ ਟਾਵਰ ਲਗਾਉਣ ਦੀ ਕਾਰਵਾਈ ਤੁਰੰਤ ਰੋਕੀ ਜਾਵੇ, ਪਿੰਡ ਵਾਸੀਆਂ ਅਤੇ ਵਿਦਿਆਰਥੀਆਂ ਦੀ ਸਹਿਮਤੀ ਤੋਂ ਬਿਨਾਂ ਕੋਈ ਕਾਰਵਾਈ ਨਾ ਕੀਤੀ ਜਾਵੇ, ਖੇਡ ਮੈਦਾਨ ਨੂੰ ਬੱਚਿਆਂ ਦੀਆਂ ਖੇਡ ਗਤੀਵਿਧੀਆਂ ਲਈ ਹੀ ਸੁਰੱਖਿਅਤ ਰੱਖਿਆ ਜਾਵੇ। ਧਰਨੇ ਦੇ ਪਹਿਲੇ ਦਿਨ ਵਿਦਿਆਰਥੀਆਂ, ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਮਾਮਲੇ ਦਾ ਤੁਰੰਤ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਮੇਜਰ, ਕੁਸ਼ਾਲ, ਕਾਂਤਾ ਸਿੰਘ, ਨਿਹਾਲ ਸਿੰਘ, ਸੁਨੀਲ ਸਿੰਘ, ਮੰਗਲ ਸਿੰਘ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਨਗਰ ਦੇ ਵਾਸੀ ਸੀਵਰੇਜ ਦੀ ਸਮੱਸਿਆ ਤੋਂ ਪ੍ਰੇਸ਼ਾਨ ਅਗਲੀ ਖ਼ਬਰ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਸਸਕਾਰ ਕਰਨ ਤੋਂ ਕੀਤਾ ਇਨਕਾਰ, ਹਾਈਵੇ ਕੀਤਾ ਜਾਮ
Ad Position 24