15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਾਰਕੋ-ਜਾਸੂਸੀ ਪੰਜਾਬ ਦੀ ਸੁਰੱਖਿਆ ਲਈ ਗੰਭੀਰ ਚੁਣੌਤੀ-ਰੰਜਮ ਕਾਮਰਾ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੀ ਸੁਰੱਖਿਆ ਲਈ ਨਾਰਕੋ-ਜਾਸੂਸੀ ਇਕ ਵੱਡਾ ਖ਼ਤਰਾ ਬਣ ਚੁੱਕੀ ਹੈ। ਭਾਜਪਾ ਦੇ ਸੂਬਾ ਸਕੱਤਰ ਰੰਜਮ ਕਾਮਰਾ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਦਾ ਮਕਸਦ ਸਿਰਫ਼ ਪੈਸਾ ਕਮਾਉਣਾ ਨਹੀਂ, ਸਗੋਂ ਖ਼ੁਫ਼ੀਆ ਜਾਣਕਾਰੀਆਂ ਇਕੱਠੀਆਂ ਕਰਨਾ ਅਤੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਲਈ ਗੁਮਰਾਹ ਕਰਨਾ ਵੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪੰਜਾਬ ਦੀ ਸੁਰੱਖਿਆ ਲਈ ਨਾਰਕੋ-ਜਾਸੂਸੀ ਇਕ ਵੱਡਾ ਖ਼ਤਰਾ ਬਣ ਚੁੱਕੀ ਹੈ। ਭਾਜਪਾ ਦੇ ਸੂਬਾ ਸਕੱਤਰ ਰੰਜਮ ਕਾਮਰਾ ਨੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਦਾ ਮਕਸਦ ਸਿਰਫ਼ ਪੈਸਾ ਕਮਾਉਣਾ ਨਹੀਂ, ਸਗੋਂ ਖ਼ੁਫ਼ੀਆ ਜਾਣਕਾਰੀਆਂ ਇਕੱਠੀਆਂ ਕਰਨਾ ਅਤੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਲਈ ਗੁਮਰਾਹ ਕਰਨਾ ਵੀ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨੀ ਹੈਂਡਲਰ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਅਤੇ ਨਸ਼ਾ ਤਸਕਰਾਂ ਨੂੰ ਆਪਣੇ ਜਾਲ ’ਚ ਫਸਾ ਕੇ ਪਹਿਲਾਂ ਨਸ਼ਿਆਂ ਦੀ ਸਪਲਾਈ ਕਰਵਾਉਂਦੇ ਹਨ ਅਤੇ ਬਾਅਦ ’ਚ ਉਨ੍ਹਾਂ ਦੀ ਵਰਤੋਂ ਸੁਰੱਖਿਆ ਬਲਾਂ ਅਤੇ ਸਰਹੱਦੀ ਟਿਕਾਣਿਆਂ ਦੀ ਜਾਸੂਸੀ ਲਈ ਕਰਦੇ ਹਨ। ਡਰੋਨ, ਡਿਜੀਟਲ ਸੰਚਾਰ ਅਤੇ ਵਿੱਤੀ ਲੈਣ-ਦੇਣ ਦੀ ਵਰਤੋਂ ਨੇ ਇਸ ਖ਼ਤਰੇ ਨੂੰ ਹੋਰ ਵਧਾ ਦਿੱਤਾ ਹੈ। ਕਾਮਰਾ ਨੇ ਕਿਹਾ ਕਿ ਨਾਰਕੋ-ਅੱਤਵਾਦ ਦੇ ਇਸ ਗੱਠਜੋੜ ਨੂੰ ਤੋੜਨ ਲਈ ਸੀਮਾ ਸੁਰੱਖਿਆ ਬਲ, ਪੰਜਾਬ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ ਵਿਚਾਲੇ ਬਿਹਤਰ ਤਾਲਮੇਲ ਜ਼ਰੂਰੀ ਹੈ। ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰ ਦੀਆਂ ਏਜੰਸੀਆਂ ਨੂੰ ਮਿਲ ਕੇ ਤਕਨੀਕੀ ਨਿਗਰਾਨੀ, ਐਂਟੀ-ਡਰੋਨ ਪ੍ਰਣਾਲੀ ਅਤੇ ਸਰਹੱਦੀ ਪਿੰਡਾਂ ਵਿਚ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਮਦਨ ਕਰ ਵਿਭਾਗ ਵਲੋਂ ਐਡਵਾਂਸ ਟੈਕਸ ਸੰਬੰਧੀ ਵਿਸ਼ੇਸ਼ ਵਰਕਸ਼ਾਪ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ’ਚ ਹਿੰਦੀ ਦਿਵਸ ਮਨਾਇਆ
Ad Position 24