ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਮਹਿਤਾਬ ਦੀ ਤੀਰ-ਅੰਦਾਜ਼ੀ ’ਚ ਸਟੇਟ ਲੈਵਲ ਲਈ ਚੋਣ
ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)- ਹਰ ਖੇਤਰ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣ ਵਾਲੇ ਸਰਵਹਿੱਤਕਾਰੀ ਵਿੱਦਿਆ ਮੰਦਿਰ, ਫ਼ਾਜ਼ਿਲਕਾ ਦੇ ਛੋਟੀ ਉਮਰ ਦੇ ਹੋਣਹਾਰ ਵਿਦਿਆਰਥੀ ਮਹਿਤਾਬ ਸਿੰਘ ਨੇ ਬੱਲੂਆਣਾ ਵਿਖੇ ਹੋਈਆਂ ਜ਼ਿਲ੍ਹਾ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਸ ਨੇ ਅੰਡਰ-14 ਤੀਰ-ਅੰਦਾਜ਼ੀ ਮੁਕਾਬਲੇ ਵਿਚ 20 ਮੀਟਰ ਦੀ ਦੂਰੀ ਤੋਂ ਨਿਸ਼ਾਨਾ ਲਗਾ ਕੇ ਸਟੇਟ ਲੈਵਲ ਲਈ ਆਪਣੀ ਜਗ੍ਹਾ ਪੱਕੀ ਕਰ ਲਈ ਹੈ।
ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਦਾ ਹੋਣਹਾਰ ਵਿਦਿਆਰਥੀ ਮਹਿਤਾਬ ਸਿੰਘ । ਅਜੀਤ ਤਸਵੀਰ
16-09-2026