15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਹਕੂਮਤ ਸਿੰਘ ਵਾਲਾ ਵਿਖੇ ਨੌਜਵਾਨਾਂ ਲਈ ਸਕਿਉਰਿਟੀ ਗਾਰਡ ਦਾ ਮੁਫ਼ਤ ਕੋਰਸ ਕਰਨ ਦਾ ਸੁਨਹਿਰੀ ਮੌਕਾ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਪੀ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਪੀ.ਐਮ. ਕੇ.ਵੀ.ਵਾਏ 4.0 ਸਕੀਮ ਦੇ ਤਹਿਤ ਸਕਿਉਰਿਟੀ ਗਾਰਡ ਦਾ ਕੋਰਸ ਮੁਫ਼ਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੋਰਸ ਲਈ ਸੀਟਾਂ ਸੀਮਤ ਹਨ, ਇਸ ਲਈ ਜ਼ਿਲ੍ਹਾ ਫ਼ਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ ਅਤੇ ਮੋਗਾ ਦੇ ਜਿਹੜੇ ਯੁਵਕ ਸਕਿਉਰਿਟੀ ਗਾਰਡ ਦਾ ਕੋਰਸ ਕਰਨਾ ਚਾਹੁੰਦੇ ਹਨ, ਉਹ ਨੌਜਵਾਨ ਜਲਦੀ ਤੋਂ ਜਲਦੀ ਸਵੇਰੇ 8 ਵਜੇ ਤੋਂ 11 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਆਪਣੀ ਰਜਿਸਟਰੇਸ਼ਨ ਕਰਵਾਉਣ ਕਿਉਂਕਿ ਇਸ ਕੋਰਸ ਲਈ ਰਜਿਸਟਰੇਸ਼ਨ ਸਤੰਬਰ ਦੇ ਅਖੀਰ ਤੱਕ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਕੋਰਸ ਪੂਰਾ ਹੋਣ ’ਤੇ ਪੀ.ਐਮ ਕੇ.ਵੀ.ਵਾਏ ਤੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਹ ਕੋਰਸ 2 ਮਹੀਨੇ ਦਾ ਹੋਵੇਗਾ ਅਤੇ ਇਸ ਕੋਰਸ ਲਈ ਯੁਵਕ ਦੀ ਉਮਰ 21 ਤੋਂ 29 ਸਾਲ ਦੀ ਹੋਣੀ ਚਾਹੀਦੀ ਹੈ ਅਤੇ ਨੌਜਵਾਨ 10ਵੀਂ ਪਾਸ ਜਾਂ 12 ਵੀਂ ਪਾਸ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕੈਂਪ ਵਿਚ ਆਉਣ ਸਮੇਂ 10ਵੀਂ ਦਾ ਅਸਲ ਸਰਟੀਫਿਕੇਟ,ਦਸਵੀਂ ਦੇ ਸਰਟੀਫਿਕੇਟ ਦੀ ਫ਼ੋਟੋ ਸਟੇਟ ਕਾਪੀ, ਪੜ੍ਹਾਈ ਦੇ ਸਰਟੀਫਿਕੇਟ ਦੀ ਅਸਲ ਤੇ ਫ਼ੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫ਼ੋਟੋ ਸਟੇਟ ਕਾਪੀ, ਜਾਤੀ ਸਰਟੀਫਿਕੇਟ ਦੀ ਫ਼ੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫ਼ੋਟੋ ਸਟੇਟ ਕਾਪੀ, ਦੋ ਪਾਸਪੋਰਟ ਸਾਈਜ਼ ਦੀ ਫ਼ੋਟੋ, ਇਕ ਕਾਪੀ ਇਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਰਹਿਣ ਸਮੇਂ ਨੌਜਵਾਨ ਨੂੰ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਕੋਰਸ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੀ.ਐੱਮ.ਪੋਸ਼ਣ ਯੋਜਨਾ ਦੀਆਂ ਸਮੱਸਿਆਵਾਂ ਨੂੰ ਲੈ ਕੇ ਗੌਰਮਿੰਟ ਟੀਚਰਜ਼ ਯੂਨੀਅਨ ਫ਼ਾਜ਼ਿਲਕਾ ਨੇ ਚੁੱਕੀ ਆਵਾਜ਼ ਅਗਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਮੰਗਾਂ ਨਾ ਮੰਨੇ ਜਾਣ ਦੇ ਰੋਸ ’ਚ ਕੰਮ ਠੱਪ ਕਰਨ ਦਾ ਐਲਾਨ
Ad Position 24