15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸੜਕਾਂ ’ਤੇ ਨਸ਼ੇ ਦਾ ਕਹਿਰ, ਥਾਣਿਆਂ ’ਤੇ ਹਮਲੇ, ਸਰਕਾਰ ਦੀ ਨਾਕਾਮੀ ਉਜਾਗਰ- ਸੰਦੀਪ ਜਾਖੜ

ਅਬੋਹਰ, 15 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਚ ਨਸ਼ੇ ਕਾਰਨ ਲਗਾਤਾਰ ਹੋ ਰਹੀਆਂ ਮੌਤਾਂ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਧਾਇਕ ਸੰਦੀਪ ਜਾਖੜ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬੇਹੱਦ ਚਿੰਤਾਜਨਕ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਅਬੋਹਰ, 15 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਚ ਨਸ਼ੇ ਕਾਰਨ ਲਗਾਤਾਰ ਹੋ ਰਹੀਆਂ ਮੌਤਾਂ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਧਾਇਕ ਸੰਦੀਪ ਜਾਖੜ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬੇਹੱਦ ਚਿੰਤਾਜਨਕ ਹਨ। ਇਕ ਪਾਸੇ ਸੂਬੇ ਦੀ ਨੌਜਵਾਨ ਪੀੜ੍ਹੀ ਨਸ਼ੇ ਦੀ ਦਲਦਲ ਵਿਚ ਫਸ ਕੇ ਆਪਣੀਆਂ ਜਾਨਾਂ ਗੁਆ ਰਹੀ ਹੈ, ਜਦ ਕਿ ਦੂਜੇ ਪਾਸੇ ਅਪਰਾਧਿਕ ਘਟਨਾਵਾਂ ਅਤੇ ਪੁਲਿਸ ਥਾਣਿਆਂ ’ਤੇ ਹੋ ਰਹੇ ਹਮਲਿਆਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸੰਦੀਪ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਸ਼ੇ ਨਾਲ ਹੋ ਰਹੀਆਂ ਮੌਤਾਂ ਸਬੰਧੀ ‘ਥੋੜ੍ਹੀ ਜੀ ਲਾਸ਼ ਦੀ ਬੂ’ ਅਤੇ ‘ਛੋਟਾ ਜਿਹਾ ਮੁੱਦਾ’ ਵਰਗੀਆਂ ਟਿੱਪਣੀਆਂ ਕਰਨ ਤੋਂ ਪਹਿਲਾਂ ਉਨ੍ਹਾਂ ਪਰਿਵਾਰਾਂ ਦਾ ਦਰਦ ਸਮਝਣਾ ਚਾਹੀਦਾ ਹੈ, ਜਿਨ੍ਹਾਂ ਦੇ ਘਰਾਂ ਦੇ ਚਿਰਾਗ ਨਸ਼ੇ ਨੇ ਬੁਝਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਬੋਹਰ ਵਿਚ ਇਕ ਪਰਿਵਾਰ ਆਪਣੇ ਮ੍ਰਿਤਕ ਪੁੱਤਰ ਨੂੰ ਬਾਹਾਂ ਵਿਚ ਚੁੱਕ ਕੇ ਬੈਠਾ ਦਿਖਾਈ ਦਿੱਤਾ। ਇਹ ਤਸਵੀਰ ਸਿਰਫ਼ ਇਕ ਪਰਿਵਾਰ ਦਾ ਦਰਦ ਨਹੀਂ, ਸਗੋਂ ਪੰਜਾਬ ਦੇ ਉਨ੍ਹਾਂ ਅਣਗਿਣਤ ਪਰਿਵਾਰਾਂ ਦੇ ਦਰਦ ਨੂੰ ਦਰਸਾਉਂਦੀ ਹੈ, ਉਨ੍ਹਾਂ ਕਿਹਾ ਕਿ ਨਸ਼ਾ ਕੋਈ ਛੋਟਾ ਮੁੱਦਾ ਨਹੀਂ ਹੈ। ਇਹ ਪੰਜਾਬ ਦੇ ਘਰਾਂ ਨੂੰ ਉਜਾੜ ਰਿਹਾ ਹੈ ਅਤੇ ਪੂਰੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਨਿਗਲ ਰਿਹਾ ਹੈ। ਜੇਕਰ ਸਰਕਾਰ ਅਸਲ ਵਿਚ ਨਸ਼ੇ ਖ਼ਿਲਾਫ਼ ਗੰਭੀਰ ਹੈ ਤਾਂ ਇਸ ਦੀ ਕਾਰਵਾਈ ਜ਼ਮੀਨੀ ਪੱਧਰ ’ਤੇ ਨਜ਼ਰ ਆਉਣੀ ਚਾਹੀਦੀ ਹੈ, ਸਿਰਫ਼ ਬਿਆਨਾਂ ਅਤੇ ਪ੍ਰਚਾਰ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ। ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਪੁਲਿਸ ਥਾਣਿਆਂ ਅਤੇ ਪੁਲਿਸ ਅਦਾਰਿਆਂ ’ਤੇ ਗ੍ਰਨੇਡ ਹਮਲੇ ਤੱਕ ਹੋ ਰਹੇ ਹਨ। ਅਜਿਹੇ ਹਾਲਾਤ ਵਿਚ ਇਹ ਸਵਾਲ ਪੈਦਾ ਹੁੰਦਾ ਹੈ ਕਿ ਸਰਕਾਰ ਦਾ ਖੁਫੀਆ ਤੰਤਰ ਆਖ਼ਿਰ ਕੀ ਕਰ ਰਿਹਾ ਹੈੈ ਜੇਕਰ ਪੁਲਿਸ ਅਤੇ ਖੁਫੀਆ ਏਜੰਸੀਆਂ ਅਪਰਾਧੀਆਂ ਦੀਆਂ ਗਤੀਵਿਧੀਆਂ ਦਾ ਸਮੇਂ ਸਿਰ ਪਤਾ ਲਗਾਉਣ ਵਿਚ ਅਸਫਲ ਰਹੀਆਂ ਹਨ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਕਿਵੇਂ ਯਕੀਨੀ ਬਣਾਈ ਜਾ ਸਕਦੀ ਹੈੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਕਿ ਪੰਜਾਬ ਦੀ ਜਨਤਾ ਨੂੰ ਆਖ਼ਿਰ ਕਦੋਂ ਤੱਕ ਦਾਅਵਿਆਂ ਅਤੇ ਬਿਆਨਾਂ ਨਾਲ ਭਰਮਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ’ਚ ਮਨਾਇਆ ਹਿੰਦੀ ਦਿਵਸ ਅਗਲੀ ਖ਼ਬਰ ਅਰੁਣ ਨਾਰੰਗ ਨੇ ਗਣੇਸ਼ ਉਤਸਵ ’ਚ ਕੀਤੀ ਪੂਜਾ-ਅਰਚਨਾ
Ad Position 24