15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਹਿੰਦੀ ਦਿਵਸ ਮਨਾਇਆ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਹਿੰਦੀ ਦਿਵਸ ਦੇ ਸ਼ੁੱਭ ਅਵਸਰ ’ਤੇ ਵਿਦਿਆਰਥੀਆਂ ਅੰਦਰ ਹਿੰਦੀ ਭਾਸ਼ਾ ਪ੍ਰਤੀ ਪ੍ਰੇਮ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਹਿੰਦੀ ਦਿਵਸ ਦੇ ਸ਼ੁੱਭ ਅਵਸਰ ’ਤੇ ਵਿਦਿਆਰਥੀਆਂ ਅੰਦਰ ਹਿੰਦੀ ਭਾਸ਼ਾ ਪ੍ਰਤੀ ਪ੍ਰੇਮ, ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਪ੍ਰੇਮ ਪਾਂਡੇ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਕਵਿਤਾ ਉਚਾਰਨ, ਭਾਸ਼ਣ, ਕਬੀਰ ਦੇ ਦੋਹੇ ਅਤੇ ਗੀਤਾਂ ਸਮੇਤ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਹਿੰਦੀ ਭਾਸ਼ਾ ਦੀ ਅਮੀਰ ਸਾਹਿੱਤਿਕ ਪਰੰਪਰਾ ਨੂੰ ਪੇਸ਼ ਕੀਤਾ। ਇਸ ਦੌਰਾਨ ਵੇਦਾਂਸ਼, ਕਰਨ, ਨਿਤੀਆ ਸ਼ਰਮਾ, ਆਰਜ਼ੂ, ਸਾਨੀਆ ਅਤੇ ਪਾਰੁਲ ਨੇ ਕਵਿਤਾਵਾਂ ਪੇਸ਼ ਕੀਤੀਆਂ। ਜਕਸ਼ਦੀਪ ਅਤੇ ਅਰਨਵ ਨੇ ਹਿੰਦੀ ਭਾਸ਼ਾ ਬਾਰੇ ਭਾਸ਼ਣ ਦਿੱਤੇ। ਸ਼੍ਰੇਆ, ਸੁਖਮਨ ਅਤੇ ਕਸ਼ਿਸ਼ ਨੇ ਮੀਰਾ ਦੇ ਪਦ ਗਾ ਕੇ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ। ਗ਼ਜ਼ਲ ਨੇ ਕਬੀਰ ਦੇ ਦੋਹੇ ਸੁਣਾਏ, ਜਦੋਂ ਕਿ ਯਸ਼ਵੀ, ਨਿਧੀ, ਪ੍ਰਭਲੀਨ ਅਤੇ ਮਹਿਕ ਨੇ ਗੀਤ ਪੇਸ਼ ਕਰਕੇ ਸਮਾਗਮ ਵਿੱਚ ਰੰਗ ਬੰਨਿ੍ਹਆ। ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਹਿੰਦੀ ਸਿਰਫ਼ ਗੱਲਬਾਤ ਦਾ ਸਾਧਨ ਹੀ ਨਹੀਂ, ਸਗੋਂ ਸਾਡੀ ਸੰਸਕ੍ਰਿਤੀ, ਸਾਹਿੱਤ ਅਤੇ ਭਾਵਨਾਵਾਂ ਨੂੰ ਪ੍ਰਗਟ ਕਰਨ ਵਾਲੀ ਅਮੀਰ ਭਾਸ਼ਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹਿੰਦੀ ਸਾਹਿੱਤ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਅਜਿਹੇ ਪ੍ਰੋਗਰਾਮ ਬੱਚਿਆਂ ਵਿਚ ਆਪਣੀ ਭਾਸ਼ਾ ਪ੍ਰਤੀ ਸਤਿਕਾਰ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਦੇ ਹਨ। ਮੈਨੇਜਿੰਗ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਹਿੰਦੀ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਭਾਸ਼ਾ ਅਤੇ ਸਾਹਿਤ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਹਿੰਦੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਨੂੰ ਆਪਸ ਵਿੱਚ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਸਾਹਿਤਕ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਵੀ ਵਿਸ਼ੇਸ਼ ਅਹਿਮੀਅਤ ਦਿੱਤੀ ਜਾਂਦੀ ਹੈ। ਪ੍ਰੋਗਰਾਮ ਵਿੱਚ ਮੰਚ ਸੰਚਾਲਨ ਸੁਖਮਨ ਨੇ ਕੀਤਾ। ਇਸ ਸਮਾਗਮ ਦੇ ਸਫਲ ਆਯੋਜਨ ਵਿੱਚ ਅਧਿਆਪਕ ਪ੍ਰੇਮ ਪਾਂਡੇ, ਰਜਤ, ਅਨੀਤਾ ਅਤੇ ਪੂਜਾ ਸਹਿਗਲ ਸਮੇਤ ਸਮੂਹ ਸਟਾਫ਼ ਨੇ ਸ਼ਲਾਘਾਯੋਗ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 8 ਮੁਕੱਦਮੇ ਦਰਜ ਅਗਲੀ ਖ਼ਬਰ ਫ਼ਾਜ਼ਿਲਕਾ ਬਾਰ ਐਸੋਸੀਏਸ਼ਨ ਚੋਣਾਂ ’ਚ ਬੈਲੇਟ ਪੇਪਰਾਂ ਦੀ ਕਥਿਤ ਧਾਂਦਲੀ ’ਤੇ ਹੰਗਾਮਾ
Ad Position 24