15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 8 ਮੁਕੱਦਮੇ ਦਰਜ

ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕ੍ਰਿਸ਼ਨ ਨੇ ਦੱਸਿਆ ਕਿ ਸਵਰਨਜੀਤ ਸਿੰਘ ਉਰਫ਼ ਪੱਟੂ ਪੁੱਤਰ ਜੱਸਾ ਸਿੰਘ ਅਤੇ ਅਮਰਜੀਤ ਸਿੰਘ ਪ ੁੱਤਰ ਸਵਰਨਜੀਤ ਸਿੰਘ ਉਰਫ਼ ਪੱਟੂ ਵਾਸੀ ਚੱਕ ਜਾਨੀਸਰ ਦਾ ਦੂਜੀ ਧਿਰ ਤੇਜਿੰਦਰ ਸਿੰਘ ਉਰਫ਼ ਮਾਨ ਪੁੱਤਰ ਅਵਤਾਰ ਸਿੰਘ ਅਤੇ ਜਗਮੀਤ ਸਿੰਘ ਉਰਫ਼ ਭੋਲਾ ਪੁੱਤਰ ਤੇਜਿੰਦਰ ਸਿੰਘ ਵਾਸੀ ਚੱਕ ਜਾਨੀਸਰ ਨਾਲ ਜ਼ਮੀਨੀ ਝਗੜਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕ੍ਰਿਸ਼ਨ ਨੇ ਦੱਸਿਆ ਕਿ ਸਵਰਨਜੀਤ ਸਿੰਘ ਉਰਫ਼ ਪੱਟੂ ਪੁੱਤਰ ਜੱਸਾ ਸਿੰਘ ਅਤੇ ਅਮਰਜੀਤ ਸਿੰਘ ਪ ੁੱਤਰ ਸਵਰਨਜੀਤ ਸਿੰਘ ਉਰਫ਼ ਪੱਟੂ ਵਾਸੀ ਚੱਕ ਜਾਨੀਸਰ ਦਾ ਦੂਜੀ ਧਿਰ ਤੇਜਿੰਦਰ ਸਿੰਘ ਉਰਫ਼ ਮਾਨ ਪੁੱਤਰ ਅਵਤਾਰ ਸਿੰਘ ਅਤੇ ਜਗਮੀਤ ਸਿੰਘ ਉਰਫ਼ ਭੋਲਾ ਪੁੱਤਰ ਤੇਜਿੰਦਰ ਸਿੰਘ ਵਾਸੀ ਚੱਕ ਜਾਨੀਸਰ ਨਾਲ ਜ਼ਮੀਨੀ ਝਗੜਾ ਸੀ। ਇਸ ਵਿਵਾਦ ਨੂੰ ਲੈ ਕੇ ਦੋਵਾਂ ਧਿਰਾਂ ਦੀ ਆਪਸ ਵਿਚ ਲੜਾਈ ਹੋ ਗਈ ਅਤੇ ਦੋਵੇਂ ਧਿਰਾਂ ਸਰਕਾਰੀ ਹਸਪਤਾਲ ਜਲਾਲਾਬਾਦ ਵਿਖੇ ਦਾਖਲ ਹੋ ਗਈਆਂ ਸਨ। ਜਿਸ ’ਤੇ ਪੁਲਿਸ ਵਲੋਂ ਪਹਿਲੀ ਧਿਰ ਦੇ ਵਿਅਕਤੀਆਂ ਸਵਰਨਜੀਤ ਸਿੰਘ ਉਰਫ਼ ਪੱਟੂ ਪੁੱਤਰ ਜੱਸਾ ਸਿੰਘ ਅਤੇ ਅਮਰਜੀਤ ਸਿੰਘ ਪੁੱਤਰ ਸਵਰਨਜੀਤ ਸਿੰਘ ਉਰਫ਼ ਪੱਟੂ ਵਾਸੀ ਚੱਕ ਜਾਨੀਸਰ ਅਤੇ ਦੂਜੀ ਧਿਰ ਦੇ ਵਿਅਕਤੀਆਂ ਤੇਜਿੰਦਰ ਸਿੰਘ ਉਰਫ਼ ਮਾਨ ਪੁੱਤਰ ਅਵਤਾਰ ਸਿੰਘ ਅਤੇ ਜਗਮੀਤ ਸਿੰਘ ਉਰਫ਼ ਭੋਲਾ ਪੁੱਤਰ ਤੇਜਿੰਦਰ ਸਿੰਘ ਵਾਸੀ ਚੱਕ ਜਾਨੀਸਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 4 ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ - ਥਾਣਾ ਵੈਰੋਕੇ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਲਵਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਰੱਤਾ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਜਸ਼ਨ ਉਰਫ਼ ਭੀਚੀ ਨਾਲ ਕਿਸੇ ਗੱਲ ਨੂੰ ਲੈ ਕੇ ਤੂੰ-ਤੂੰ ਮੈਂ-ਮੈਂ ਹੋ ਗਈ ਸੀ। ਜਿਸ ਤੋਂ ਬਾਅਦ ਰਾਤ ਨੂੰ ਜਸ਼ਨ ਉਰਫ਼ ਭੀਚੀ ਪੁੱਤਰ ਕੁਲਵਿੰਦਰ ਸਿੰਘ, ਬੰਤੂ ਪੁੱਤਰ ਕੁਲਵਿੰਦਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਹਰਬੰਸ ਸਿੰਘ ਉਰਫ਼ ਬੱਗੀ ਪੁੱਤਰ ਰਾਜਾ ਸਿੰਘ ਵਾਸੀ ਰੱਤਾ ਖੇੜਾ ਨੇ ਉਸ ਦੇ ਘਰ ਆ ਕੇ ਉਸ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਘਰ ਵਿਚ ਦਾਖਲ ਹੋ ਕੇ ਸੱਟਾਂ ਮਾਰਨ ਵਾਲੇ 7 ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ - ਥਾਣਾ ਅਮੀਰ ਖ਼ਾਸ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਰਮੀਲਾ ਰਾਣੀ ਪੁੱਤਰੀ ਮਹਿੰਦਰ ਸਿੰਘ ਵਾਸੀ ਥਾਰਾ ਸਿੰਘ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਾਜਨ ਸਿੰਘ ਪੁੱਤਰ ਗੁਰਮੁੱਖ ਸਿੰਘ, ਰਿੰਕੂ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਥਾਰਾ ਸਿੰਘ ਵਾਲਾ, ਰਜਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਚੱਕ ਸੋਹਣਾ ਸਾਂਦੜ, ਲਖਵਿੰਦਰ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਕਾਹਨੇ ਵਾਲਾ ਅਤੇ 3 ਜਾਂ 4 ਅਣਪਛਾਤੇ ਵਿਅਕਤੀਆਂ ਨੇ ਮਿਲ ਕੇ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ਉਨ੍ਹਾਂ ਨੂੰ ਹਰਜਿੰਦਰ ਸਿੰਘ ਉਰਫ਼ ਕਾਲਾ ਪੁੱਤਰ ਦੋਨਾਂ ਸਿੰਘ ਵਾਸੀ ਢਾਣੀ ਫੂਲਾ ਸਿੰਘ ਦਾਖਲੀ ਢੰਡੀ ਖ਼ੁਰਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਮਿਹਨਤ ਮਜ਼ਦੂਰੀ ਲਈ ਜਾ ਰਿਹਾ ਸੀ ਤਾਂ ਪਿੰਡ ਢੰਡੀ ਖ਼ੁਰਦ ਦੇ ਚੌਂਕ ਨੇੜੇ ਪਰਮਜੀਤ ਸਿੰਘ, ਕਾਕਾ ਸਿੰਘ ਪੁੱਤਰ ਬਲਵੰਤ ਸਿੰਘ, ਪਾਰਸ ਪੁੱਤਰ ਪਰਮਜੀਤ ਸਿੰਘ, ਸੀਮਾ ਰਾਣੀ ਪਤਨੀ ਕਾਕਾ ਸਿੰਘ ਅਤੇ ਸੁਰਿੰਦਰ ਕੌਰ ਉਰਫ਼ ਰੋਜ਼ੀ ਪਤਨੀ ਪਰਮਜੀਤ ਸਿੰਘ ਵਾਸੀ ਪਿੰਡ ਢੰਡੀ ਖ਼ੁਰਦ ਨੇ ਮਿਲ ਕੇ ਉਸ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ 2 ਕਾਬੂ ਫ਼ਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਅਤੇ ਇਕ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਐਫ.ਐਫ. ਰੋਡ ਤੋਂ ਪਿੰਡ ਚੱਕ ਮੁਹੰਮਦੇ ਵਾਲਾ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ ’ਤੇ ਇਕ ਨੌਜਵਾਨ ਅਤੇ ਇਕ ਔਰਤ ਆਉਂਦੇ ਦਿਖਾਈ ਦਿੱਤੇ। ਪੁਲਿਸ ਵਲੋਂ ਸ਼ੱਕ ਦੇ ਆਧਾਰ ’ਤੇ ਲਵਰੋਜ਼ ਉਰਫ਼ ਲਵਪ੍ਰੀਤ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਚੱਕ ਖੁੰਡ ਵਾਲਾ ਅਤੇ ਜੋਤੀ ਪੁੱਤਰੀ ਜਸਪਾਲ ਸਿੰਘ ਵਾਸੀ ਕਾਲੋਨੀ ਘੁਬਾਇਆ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਾਜਾਇਜ਼ ਸ਼ਰਾਬ ਅਤੇ ਇਕ ਮੋਟਰਸਾਈਕਲ ਸਮੇਤ 2 ਕਾਬੂ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ 1 ਨਾਜਾਇਜ਼ ਸ਼ਰਾਬ ਅਤੇ ਇਕ ਮੋਟਰਸਾਈਕਲ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਪਵਨ ਸਿੰਘ ਪੁੱਤਰ ਫ਼ਲਕ ਸਿੰਘ ਵਾਸੀ ਕਾਂਵਾਂ ਵਾਲੀ ਅਤੇ ਜਸਪਾਲ ਸਿੰਘ ਉਰਫ਼ ਕਾਲਾ ਪੁੱਤਰ ਜੋਗਿੰਦਰ ਸਿੰਘ ਵਾਸੀ ਕਾਠਗੜ ਨਾਜਾਇਜ਼ ਸ਼ਰਾਬ ਲੈ ਕੇ ਮੋਟਰਸਾਈਕਲ ’ਤੇ ਕਾਠਗੜ ਵਲੋਂ ਆ ਰਹੇ ਹਨ। ਪੁਲਿਸ ਵਲੋਂ ਨਾਕਾਬੰਦੀ ਕਰਕੇ ਉਕਤ ਵਿਅਕਤੀਆਂ ਨੂੰ 100 ਬੋਤਲਾਂ ਨਜਾਇਜ਼ ਸ਼ਰਾਬ ਅਤੇ ਇਕ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 3 ਕਾਬੂ ਫਾਜ਼ਿਲਕਾ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਰਿੰਕੂ ਪੁੱਤਰ ਕਰਨੈਲ ਸਿੰਘ, ਵਿਜੈ ਸਿੰਘ ਪੁੱਤਰ ਰਾਜ ਸਿੰਘ ਵਾਸੀ ਚਾਨਣ ਵਾਲਾ ਅਤੇ ਸੰਜੀਵ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਗ਼ੁਲਾਮ ਰਸੂਲ ਮੰਡੀ ਕੋਲ ਚਿੱਟਾ ਲੈ ਕੇ ਵੇਚਣ ਲਈ ਗਾਹਕ ਦੀ ਉਡੀਕ ਕਰ ਰਹੇ ਹਨ। ਪੁਲਿਸ ਵਲੋਂ ਛਾਪੇਮਾਰੀ ਕਰਕੇ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 9 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪ੍ਰੈਗਾ ਕੈਪਸੂਲਾਂ ਸਮੇਤ 2 ਕਾਬੂ ਫਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਪ੍ਰੈਗਾ ਕੈਪਸੂਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਜੈਵੀਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਡੱਬਵਾਲੀ ਕਲਾਂ ਪੁਰਾਣੀ ਕਾਟਨ ਫ਼ੈਕਟਰੀ ਕੋਲ ਮੌਜੂਦ ਸੀ ਤਾਂ 2 ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੇ। ਪੁਲਿਸ ਵਲੋਂ ਸ਼ੱਕ ਦੇ ਆਧਾਰ ’ਤੇ ਜਸਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਚੱਕ ਖੜੂੰਜ ਅਤੇ ਮਿਠਣ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਜੰਡਵਾਲਾ ਖਰਤਾ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 350 ਪ੍ਰੈਗਾ ਕੈਪਸੂਲ ਬਰਾਮਦ ਕੀਤੇ ਗਏ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ 7 ਵੀਂ ਆਲ ਓਪਨ ਲੈਦਰ ਕ੍ਰਿਕਟ ਲੀਗ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਹਿੰਦੀ ਦਿਵਸ ਮਨਾਇਆ
Ad Position 24