7 ਵੀਂ ਆਲ ਓਪਨ ਲੈਦਰ ਕ੍ਰਿਕਟ ਲੀਗ ਦਾ ਸ਼ਾਨਦਾਰ ਆਗਾਜ਼
ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)- ਸਥਾਨਕ ਐੱਮ. ਆਰ.
ਫ਼ਾਜ਼ਿਲਕਾ, 15 ਸਤੰਬਰ (ਦਵਿੰਦਰ ਪਾਲ ਸਿੰਘ)- ਸਥਾਨਕ ਐੱਮ.ਆਰ.ਕਾਲਜ ਕ੍ਰਿਕਟ ਗਰਾਊਂਡ ਵਿਖੇ 7ਵੀਂ ਆਲ ਓਪਨ ਲੈਦਰ ਕ੍ਰਿਕਟ ਲੀਗ ਦਾ ਧੂਮਧਾਮ ਨਾਲ ਉਦਘਾਟਨ ਹੋਇਆ। ਇਸ ਸਮਾਗਮ ਵਿਚ ਸਮਾਜ ਸੇਵੀ ਅਤੇ ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਸਥਾਪਕ ਕਰਨ ਗਿਲਹੋਤਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਿਬਨ ਕੱਟ ਕੇ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸਮਾਜ ਸੇਵੀ ਪਵਨ ਭਟੇਜਾ, ਖਿਡਾਰੀ ਅਤੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ । ਕਰਨ ਗਿਲਹੋਤਰਾ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਖੇਡਾਂ ਦੀ ਮਹੱਤਤਾ ਦੱਸਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਅਜਿਹੇ ਟੂਰਨਾਮੈਂਟ ਸਥਾਨਕ ਪ੍ਰਤਿਭਾ ਨੂੰ ਅੱਗੇ ਆਉਣ ਦਾ ਮੰਚ ਦਿੰਦੇ ਹਨ ਅਤੇ ਯੂਥ ਨੂੰ ਨਸ਼ਿਆਂ ਤੇ ਨਕਾਰਾਤਮਕਤਾ ਤੋਂ ਦੂਰ ਰੱਖ ਕੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਪ੍ਰਬੰਧਕਾਂ ਦੇ ਸ਼ਾਨਦਾਰ ਇੰਤਜ਼ਾਮਾਂ ਦੀ ਸ਼ਲਾਘਾ ਕੀਤੀ ਅਤੇ ਹਿੱਸਾ ਲੈ ਰਹੀਆਂ ਸਾਰੀਆਂ ਟੀਮਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।