15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ਇੰਜੀਨੀਅਰਜ਼ ਡੇ ਉਤਸ਼ਾਹ ਨਾਲ ਮਨਾਇਆ

ਪੱਟੀ, 15 ਸਿਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ਇੰਜੀਨੀਅਰਜ਼ ਡੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਹ ਸਮਾਗਮ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਪੱਟੀ, 15 ਸਿਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਵਿਖੇ ਇੰਜੀਨੀਅਰਜ਼ ਡੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਹ ਸਮਾਗਮ ਡਾ. ਰਾਜੇਸ਼ ਭਾਰਦਵਾਜ਼ ਚੇਅਰਮੈਨ, ਡਾ. ਮ੍ਰਿਦੁਲਾ ਭਾਰਦਵਾਜ਼ ਮੈਨੇਜਿੰਗ ਡਾਇਰੈਕਟਰ, ਸਤਯਮ ਭਾਰਦਵਾਜ਼ ਡਾਇਰੈਕਟਰ ਅਤੇ ਸ੍ਰੀਮਤੀ ਸ਼ੁਭੀ ਭਾਰਦਵਾਜ਼ ਡਾਇਰੈਕਟਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇੰਜੀਨੀਅਰਜ਼ ਡੇ ਦੇ ਮੌਕੇ ‘ਤਕਨਾਲੋਜੀ ਦੇ ਉਪਯੋਗ ਅਤੇ ਦੁਰਉਪਯੋਗ’ ਵਿਸ਼ੇ ’ਤੇ ਗਰੁੱਪ ਡਿਸਕਸ਼ਨ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ਦੀ ਵਧ ਰਹੀ ਵਰਤੋਂ ਬਾਰੇ ਵੀ ਵਿਸ਼ੇਸ਼ ਚਰਚਾ ਕੀਤੀ ਗਈ। ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਏ. ਆਈ ਦੀ ਜ਼ਿੰਮੇਵਾਰ ਵਰਤੋਂ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਏ.ਆਈ. ਟੂਲਜ਼ ਦੀ ਵਰਤੋਂ ਕਰਦੇ ਸਮੇਂ ਬੈਂਕ ਵੇਰਵੇ, ਪਾਸਵਰਡ ਅਤੇ ਹੋਰ ਨਿੱਜੀ ਜਾਂ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਰਫ਼ ਏ.ਆਈ. ਯੂਜ਼ਰ ਬਣਨ ਦੀ ਬਜਾਏ ਏ.ਆਈ. ਕ੍ਰੇਟਰ ਅਤੇ ਇਨੋਵੇਟਰ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ ’ਤੇ ਤੇਜ਼ੀ ਨਾਲ ਬਦਲ ਰਹੀ ਤਕਨਾਲੋਜੀ ਦੇ ਯੁੱਗ ਵਿਚ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਸਿੱਖਣ ਦੇ ਨਾਲ-ਨਾਲ ਉਨ੍ਹਾਂ ਦੀ ਸਿਰਜਣਾਤਮਕ ਅਤੇ ਜ਼ਿੰਮੇਵਾਰ ਵਰਤੋਂ ’ਤੇ ਵੀ ਧਿਆਨ ਦੇਣਾ ਚਾਹੀਦਾ ਹੈ। ਇਹ ਸਮਾਗਮ ਵਿਦਿਆਰਥੀਆਂ ਵਿਚ ਤਕਨੀਕੀ ਗਿਆਨ, ਨਵੀਨਤਾ, ਆਤਮ-ਵਿਸ਼ਵਾਸ ਅਤੇ ਜ਼ਿੰਮੇਵਾਰ ਡਿਜੀਟਲ ਨਾਗਰਿਕਤਾ ਦੀ ਭਾਵਨਾ ਪੈਦਾ ਕਰਨ ਵਿਚ ਇਕ ਮਹੱਤਵਪੂਰਨ ਕਦਮ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਆਊਟਸੋਰਸ ਸਿਹਤ ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ’ਚ ਰੋਸ ਧਰਨਾ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਸ਼ਲਾਘਾਯੋਗ - ਚੇਅਰਮੈਨ ਜੋਧਬੀਰ ਸਿੰਘ
Ad Position 24