16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਫ਼ਾਜ਼ਿਲਕਾ ’ਚ ਕਿਸਾਨਾਂ ਨੇ ਤੈਅ ਕੀਤੇ ਦੁੱਧ ਦੇ ਨਵੇਂ ਰੇਟ, ਗਾਂ ਦਾ ਦੁੱਧ 80 ਰੁਪਏ ਤੇ ਮੱਝ ਦਾ ਦੁੱਧ 100 ਲੀਟਰ ਮੰਗਾਂ ਨਾ ਮੰਨਣ ’ਤੇ ਸੰਘਰਸ਼ ਦੀ ਚੇਤਾਵਨੀ

ਫ਼ਾਜ਼ਿਲਕਾ, 16 ਸਤੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ-ਅਬੋਹਰ ਹਾਈਵੇਅ ’ਤੇ ਪੈਂਦੇ ਪਿੰਡ ਬੇਗਾਵਾਲੀ ਦੇ ਨੇੜੇ ਇਕੱਠੇ ਹੋਏ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੇ ਦੁੱਧ ਦੇ ਰੇਟਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਲਗਾਤਾਰ ਹੋ ਰਹੇ ਆਰਥਿਕ ਨੁਕਸਾਨ ਤੋਂ ਤੰਗ ਆ ਕੇ ਕਿਸਾਨਾਂ ਨੇ ਅੱਜ ਤੋਂ ਗਾਂ ਦਾ ਦੁੱਧ 80 ਰੁਪਏ ਪ੍ਰਤੀ ਲੀਟਰ ਅਤੇ ਮੱਝ ਦਾ ਦੁੱਧ 100 ਰੁਪਏ ਪ੍ਰਤੀ ਲੀਟਰ ਵੇਚਣ ਦਾ ਐਲਾਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 17-09-2026
ਫ਼ਾਜ਼ਿਲਕਾ, 16 ਸਤੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ-ਅਬੋਹਰ ਹਾਈਵੇਅ ’ਤੇ ਪੈਂਦੇ ਪਿੰਡ ਬੇਗਾਵਾਲੀ ਦੇ ਨੇੜੇ ਇਕੱਠੇ ਹੋਏ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੇ ਦੁੱਧ ਦੇ ਰੇਟਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਲਗਾਤਾਰ ਹੋ ਰਹੇ ਆਰਥਿਕ ਨੁਕਸਾਨ ਤੋਂ ਤੰਗ ਆ ਕੇ ਕਿਸਾਨਾਂ ਨੇ ਅੱਜ ਤੋਂ ਗਾਂ ਦਾ ਦੁੱਧ 80 ਰੁਪਏ ਪ੍ਰਤੀ ਲੀਟਰ ਅਤੇ ਮੱਝ ਦਾ ਦੁੱਧ 100 ਰੁਪਏ ਪ੍ਰਤੀ ਲੀਟਰ ਵੇਚਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਤੋਂ ਦੁੱਧ ਦੇ ਸਰਕਾਰੀ ਭਾਅ ਵਧਾਉਣ ਦੀ ਵੀ ਮੰਗ ਕੀਤੀ ਹੈ। ਇਸ ਮੌਕੇ ਕਿਸਾਨ ਰਵਿੰਦਰ ਸਿੰਘ ਨੇ ਦੱਸਿਆ ਕਿ ਫ਼ਾਜ਼ਿਲਕਾ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਦੁੱਧ ਉਤਪਾਦਕਾਂ ਦੀ ਸਾਂਝੀ ਇਕੱਤਰਤਾ ਹੋਈ, ਜਿਸ ਵਿਚ ਇਹ ਗੱਲ ਸਾਹਮਣੇ ਆਈ ਕਿ ਇਹਨਾਂ ਜ਼ਿਲ੍ਹਿਆਂ ਵਿਚ ਪੰਜਾਬ ਦੇ ਬਾਕੀ ਹਿੱਸਿਆਂ ਦੇ ਮੁਕਾਬਲੇ ਬਹੁਤ ਘੱਟ (8.70 ਰੁਪਏ ਪ੍ਰਤੀ ਫੈਟ) ਰੇਟ ਦਿੱਤਾ ਜਾ ਰਹਾ ਹੈ। ਕਿਸਾਨਾਂ ਨੇ ਕਿਹਾ ਕਿ ਪਸ਼ੂਆਂ ਦੀ ਖ਼ੁਰਾਕ (ਫੀਡ) ਦੇ ਖ਼ਰਚੇ ਵਿਚ 10 ਫ਼ੀਸਦੀ ਵਾਧਾ ਹੋ ਚੁੱਕਾ ਹੈ, ਜਦਕਿ ਦੁੱਧ ਦੇ ਰੇਟ ਵਿਚ ਸਿਰਫ਼ 3 ਫ਼ੀਸਦੀ ਹੀ ਵਾਧਾ ਹੋਇਆ ਹੈ। ਜੇਕਰ ਇਹੋ ਹਾਲਾਤ ਰਹੇ ਤਾਂ ਕਿਸਾਨ ਡੇਅਰੀ ਦਾ ਕਾਰੋਬਾਰ ਛੱਡਣ ਲਈ ਮਜਬੂਰ ਹੋ ਜਾਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਦੁੱਧ ਦੇ ਯੋਗ ਭਾਅ ਤੈਅ ਨਾ ਕੀਤੇ ਤਾਂ ਉਹ ਤਿੱਖੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰੀਂ ਸੀਜ਼ਨ ਤੋਂ ਪਹਿਲਾਂ ਫੂਡ ਸੇਫ਼ਟੀ ਵਿਭਾਗ ਦੀ ਵੱਡੀ ਕਾਰਵਾਈ, ਸੈਂਪਲਿੰਗ ਮੁਹਿੰਮ ਤਹਿਤ ਫ਼ਾਜ਼ਿਲਕਾ ਤੇ ਅਬੋਹਰ ਤੋਂ ਮ... ਅਗਲੀ ਖ਼ਬਰ ਸਿੱਖਾਂ ਤੇ ਪੰਜਾਬ ਦੇ ਇਤਿਹਾਸ ਨੂੰ ਪੰਜਾਬ ਯੂਨੀਵਰਸਿਟੀ ਦੇ ਸਿਲੇਬਸ ’ਚ ਬਣਦਾ ਸਥਾਨ ਦਿੱਤਾ ਜਾਵੇ- ਸੁਖਪਾਲਵੀਰ ਸਿੰਘ
Ad Position 24