ਤਿਉਹਾਰੀਂ ਸੀਜ਼ਨ ਤੋਂ ਪਹਿਲਾਂ ਫੂਡ ਸੇਫ਼ਟੀ ਵਿਭਾਗ ਦੀ ਵੱਡੀ ਕਾਰਵਾਈ, ਸੈਂਪਲਿੰਗ ਮੁਹਿੰਮ ਤਹਿਤ ਫ਼ਾਜ਼ਿਲਕਾ ਤੇ ਅਬੋਹਰ ਤੋਂ ਮਠਿਆਈਆਂ ਤੇ ਪਨੀਰ ਦੇ 12 ਸੈਂਪਲ ਲਏ
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਡਾ. ਕਵਿਤਾ ਦੇ ਦਿਸ਼ਾ-ਨਿਰਦੇਸ਼ਾਂ ਤੇ ਅਗਵਾਈ ਹੇਠ ਆਉਂਦੇ ਤਿਉਹਾਰੀਂ ਸੀਜ਼ਨ ਨੂੰ ਮੁੱਖ ਰੱਖਦਿਆਂ ਆਮ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੇ ਤੇ ਮਿਆਰੀ ਖਾਣ-ਪੀਣ ਵਾਲੇ ਪਦਾਰਥ ਮੁਹੱਈਆ ਕਰਵਾਉਣ ਲਈ ਫੂਡ ਸੇਫ਼ਟੀ ਐਡਮਨਿਸਟਰੇਸ਼ਨ ਪੰਜਾਬ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਵਿਸ਼ੇਸ਼ ਚੈਕਿੰਗ ਤੇ ਸੈਂਪਲਿੰਗ ਮੁਹਿੰਮ ਚਲਾਈ ਗਈ।
ਤ
ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਦੁਕਾਨਾਂ ’ਤੇ ਖਾਣ-ਪੀਣ ਵਾਲੀਆਂ ਵਸਤੂਆਂ ਦੀ ਚੈਕਿੰਗ ਕਰਦੇ ਹੋਏ ਫੂਡ ਸੇਫ਼ਟੀ ਵਿਭਾਗ ਦੇ ਅਧਿਕਾਰੀ। ਅਜੀਤ ਤਸਵੀਰ
17-09-2026
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)- ਸਿਵਲ ਸਰਜਨ ਡਾ.ਕਵਿਤਾ ਦੇ ਦਿਸ਼ਾ-ਨਿਰਦੇਸ਼ਾਂ ਤੇ ਅਗਵਾਈ ਹੇਠ ਆਉਂਦੇ ਤਿਉਹਾਰੀਂ ਸੀਜ਼ਨ ਨੂੰ ਮੁੱਖ ਰੱਖਦਿਆਂ ਆਮ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੇ ਤੇ ਮਿਆਰੀ ਖਾਣ-ਪੀਣ ਵਾਲੇ ਪਦਾਰਥ ਮੁਹੱਈਆ ਕਰਵਾਉਣ ਲਈ ਫੂਡ ਸੇਫ਼ਟੀ ਐਡਮਨਿਸਟਰੇਸ਼ਨ ਪੰਜਾਬ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਵਿਸ਼ੇਸ਼ ਚੈਕਿੰਗ ਤੇ ਸੈਂਪਲਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਫੂਡ ਸੇਫ਼ਟੀ ਅਫ਼ਸਰ ਹਰਵਿੰਦਰ ਸਿੰਘ ਨੇ ਫ਼ਾਜ਼ਿਲਕਾ ਤੇ ਅਬੋਹਰ ਸ਼ਹਿਰਾਂ ਦੀਆਂ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਤੇ ਡੇਅਰੀਆਂ ਦੀ ਚੈਕਿੰਗ ਕੀਤੀ। ਇਸ ਦੌਰਾਨ ਲੋਕਾਂ ਨੂੰ ਵੇਚੇ ਜਾ ਰਹੇ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਜਾਂਚ ਲਈ ਖੋਏ ਤੋਂ ਬਣੀਆਂ ਮਠਿਆਈਆਂ ਅਤੇ ਪਨੀਰ ਦੇ ਕੁੱਲ 12 ਸੈਂਪਲ ਲਏ ਗਏ। ਫੂਡ ਸੇਫ਼ਟੀ ਅਫ਼ਸਰ ਨੇ ਦੱਸਿਆ ਕਿ ਤਿਉਹਾਰੀਂ ਸੀਜ਼ਨ ਤੋਂ ਪਹਿਲਾਂ ਸ਼ੁਰੂ ਕੀਤੀ ਗਈ ਇਸ ਸੈਂਪਲਿੰਗ ਮੁਹਿੰਮ ਦਾ ਮੁੱਖ ਉਦੇਸ਼ ਬਾਜ਼ਾਰ ਵਿਚ ਵਿਕ ਰਹੀਆਂ ਮਠਿਆਈਆਂ ਤੇ ਡੇਅਰੀ ਉਤਪਾਦਾਂ ਦੀ ਗੁਣਵੱਤਾ ਸੁਨਿਸ਼ਚਿਤ ਕਰਨਾ ਅਤੇ ਖਪਤਕਾਰਾਂ ਦੇ ਹਿਤਾਂ ਦੀ ਰਾਖੀ ਕਰਨਾ ਹੈ। ਲਏ ਗਏ ਸਾਰੇ ਸੈਂਪਲ ਨਿਯਮਾਂ ਅਨੁਸਾਰ ਜਾਂਚ ਲਈ ਫੂਡ ਲੈਬਾਰਟਰੀ ਭੇਜੇ ਜਾਣਗੇ। ਲੈਬਾਰਟਰੀ ਰਿਪੋਰਟ ਦੇ ਆਧਾਰ ’ਤੇ ਜੇਕਰ ਕੋਈ ਸੈਂਪਲ ਮਾਪਦੰਡਾਂ ’ਤੇ ਖਰਾ ਨਹੀਂ ਉੱਤਰਦਾ, ਤਾਂ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ,2006 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਮਿਠਾਈਆਂ ਅਤੇ ਡੇਅਰੀ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਖਪਤਕਾਰਾਂ ਨੂੰ ਸਿਰਫ਼ ਤਾਜ਼ਾ, ਸਾਫ਼-ਸੁਥਰਾ ਤੇ ਗੁਣਵੱਤਾ ਭਰਪੂਰ ਸਾਮਾਨ ਹੀ ਵੇਚਣ ਅਤੇ ਫੂਡ ਸੇਫ਼ਟੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਕਰਨ। ਉਨ੍ਹਾਂ ਸਪਸ਼ਟ ਕੀਤਾ ਕਿ ਮਿਲਾਵਟ ਖੋਰੀ ਨੂੰ ਠੱਲ੍ਹ ਪਾਉਣ ਲਈ ਵਿਭਾਗ ਵੱਲੋਂ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।