17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

- ਖੇਡਾਂ ਵਤਨ ਪੰਜਾਬ ਦੀਆਂ 2026- 22 ਤੋਂ 23 ਸਤੰਬਰ ਤੱਕ ਕਰਵਾਏ ਜਾਣਗੇ ਬਲਾਕ ਜਲਾਲਾਬਾਦ ਤੇ ਅਰਨੀਵਾਲਾ ਸ਼ੇਖ਼ ਸੁਭਾਨ ਦੇ ਖੇਡ ਮੁਕਾਬਲੇ

ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ-ਚੱਕਣ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਇਸੇ ਤਹਿਤ ਹੀ ਖਿਡਾਰੀਆਂ ਦੀ ਪ੍ਰਤਿਭਾ ਤੇ ਹੁਨਰ ਦੇ ਵਿਕਾਸ ਦੇ ਨਾਲ ਨਾਲ ਆਪਸੀ ਭਾਈਚਾਰਾ, ਸਦਭਾਵਨਾ ਤੇ ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ 2026 (ਸੀਜ਼ਨ-4) ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਖੇਡ ਅਫ਼ਸਰ ਫ਼ਾਜ਼ਿਲਕਾ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਹੁਣ ਬਲਾਕ ਜਲਾਲਾਬਾਦ ਤੇ ਅਰਨੀਵਾਲਾ ਸ਼ੇਖ਼ ਸੁਭਾਨ ਦੇ ਖੇਡ ਮੁਕਾਬਲੇ ਮਿਤੀ 22 ਤੋ 23 ਸਤੰਬਰ ਤੱਕ ਕਰਵਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 17-09-2026
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ-ਚੱਕਣ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਇਸੇ ਤਹਿਤ ਹੀ ਖਿਡਾਰੀਆਂ ਦੀ ਪ੍ਰਤਿਭਾ ਤੇ ਹੁਨਰ ਦੇ ਵਿਕਾਸ ਦੇ ਨਾਲ ਨਾਲ ਆਪਸੀ ਭਾਈਚਾਰਾ, ਸਦਭਾਵਨਾ ਤੇ ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ 2026 (ਸੀਜ਼ਨ-4) ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਖੇਡ ਅਫ਼ਸਰ ਫ਼ਾਜ਼ਿਲਕਾ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਹੁਣ ਬਲਾਕ ਜਲਾਲਾਬਾਦ ਤੇ ਅਰਨੀਵਾਲਾ ਸ਼ੇਖ਼ ਸੁਭਾਨ ਦੇ ਖੇਡ ਮੁਕਾਬਲੇ ਮਿਤੀ 22 ਤੋ 23 ਸਤੰਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਅੰਡਰ 14 ਤੋਂ 70 ਸਾਲ ਤੋਂ ਉੱਪਰ ਤੱਕ ਦੇ ਲੜਕੇ-ਲੜਕੀਆਂ, ਮਹਿਲਾ-ਪੁਰਸ਼ ਗੇਮ ਐਥਲੈਟਿਕਸ, ਫੁੱਟਬਾਲ, ਕਬੱਡੀ (ਨ.ਸ.), ਕਬੱਡੀ (ਸ.ਸ.), ਖੋਹ-ਖੋਹ,ਵਾਲੀਬਾਲ (ਸਮੈਸਿਗ) ਤੇ ਵਾਲੀਬਾਲ (ਸ਼ੂਟਿੰਗ) ਵਿਚ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਬਲਾਕ ਫ਼ਾਜ਼ਿਲਕਾ, ਅਬੋਹਰ ਤੇ ਖੂਈਆਂ ਸਰਵਰ ਦੇ ਖੇਡ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਵਾਲਾ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ ਜਾਂ ਪੰਜਾਬ ਦੇ ਕਿਸੇ ਵਿੱਦਿਅਕ ਅਦਾਰੇ ਵਿਚ ਪੜ੍ਹਦਾ ਹੋਣਾ ਚਾਹੀਦਾ ਹੈ। ਉਸ ਕੋਲ ਸਬੂਤ ਲਈ ਰਿਹਾਇਸ਼ੀ ਸਰਟੀਫਿਕੇਟ ਜਾਂ ਪੰਜਾਬ ਦਾ ਆਧਾਰ ਕਾਰਡ ਜਾਂ ਵਿੱਦਿਅਕ ਅਦਾਰੇ ਦਾ ਆਈ.ਡੀ ਕਾਰਡ ਹੋਣਾ ਜ਼ਰੂਰੀ ਹੈ। ਟੂਰਨਾਮੈਂਟ ਵਿਚ ਭਾਗ ਲੈਣ ਵਾਲੇ ਖਿਡਾਰੀ ਨੂੰ ਆਪਣੀ ਆਨਲਾਈਨ ਭਾਗੀਦਾਰੀ https://sports.punjab.gov.in ’ ਤੇ ਕਰਨੀ ਜ਼ਰੂਰੀ ਹੋਵੇਗੀ। ਉਮਰ ਦੇ ਸਬੂਤ ਵਜੋਂ ਖਿਡਾਰੀ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣਗੇ ਤੇ ਆਪਣੀ ਆਫ਼ਲਾਈਨ ਸਮਰਸ਼ੀਟ ਟੂਰਨਾਮੈਂਟ ਸਥਾਨ ’ਤੇ ਜਮਾਂ ਕਰਵਾਉਣਗੇ। ਕਿਸੇ ਵੀ ਖਿਡਾਰੀ ਨੂੰ ਟੂਰਨਾਮੈਂਟ ’ਚ ਭਾਗ ਲੈਣ ਲਈ ਬੱਸ ਕਿਰਾਇਆ ਨਹੀਂ ਦਿੱਤਾ ਜਾਵੇਗਾ। ਇਨ੍ਹਾਂ ਬਲਾਕ ਪੱਧਰੀ ਟੂਰਨਾਮੈਂਟ ਦੇ ਸਬੰਧ ਵਿਚ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਕਰਮਚਾਰੀ ਜਤਿੰਦਰ ਸਿੰਘ ਸੀਨੀਅਰ ਸਹਾਇਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕੱਟਾਂ ਦੇ ਵਿਰੋਧ ’ਚ ਅਕਾਲੀ ਦਲ ਨੇ ਅਬੋਹਰ-ਬੱਲੂਆਣਾ ਦਾ ਸਾਂਝਾ ਧਰਨਾ ਉਪ ਮੰਡਲ ਮੈਜਿਸਟਰੇਟ ਦਫ਼ਤਰ ਬਾਹਰ ਲਗਾਇਆ ਅਗਲੀ ਖ਼ਬਰ ਤਿਉਹਾਰੀਂ ਸੀਜ਼ਨ ਤੋਂ ਪਹਿਲਾਂ ਫੂਡ ਸੇਫ਼ਟੀ ਵਿਭਾਗ ਦੀ ਵੱਡੀ ਕਾਰਵਾਈ, ਸੈਂਪਲਿੰਗ ਮੁਹਿੰਮ ਤਹਿਤ ਫ਼ਾਜ਼ਿਲਕਾ ਤੇ ਅਬੋਹਰ ਤੋਂ ਮ...
Ad Position 24