ਤਹਿਸੀਲ ਫ਼ਾਜ਼ਿਲਕਾ ’ਚ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਜ਼ੋਰਦਾਰ ਧਰਨਾ ਪ੍ਰਦਰਸ਼ਨ
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)- ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਫ਼ਾਜ਼ਿਲਕਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਫ਼ਾਜ਼ਿਲਕਾ ਕੰਪਲੈਕਸ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਦੌਰਾਨ ਯੂਨੀਅਨ ਮੈਂਬਰਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗਾਂ ਦੇ ਜਲਦ ਹੱਲ ਦੀ ਮੰਗ ਕੀਤੀ।
ਫ਼
ਫ਼ਾਜ਼ਿਲਕਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੰਦੇ ਹੋਏ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਅਹੁਦੇਦਾਰ ਤੇ ਮੈਂਬਰ। ਅਜੀਤ ਤਸਵੀਰ
17-09-2026
ਫ਼ਾਜ਼ਿਲਕਾ, 16 ਸਤੰਬਰ (ਦਵਿੰਦਰ ਪਾਲ ਸਿੰਘ)- ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ’ਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਫ਼ਾਜ਼ਿਲਕਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਫ਼ਾਜ਼ਿਲਕਾ ਕੰਪਲੈਕਸ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਦੌਰਾਨ ਯੂਨੀਅਨ ਮੈਂਬਰਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗਾਂ ਦੇ ਜਲਦ ਹੱਲ ਦੀ ਮੰਗ ਕੀਤੀ। ਯੂਨੀਅਨ ਦੇ ਤਹਿਸੀਲ ਪ੍ਰਧਾਨ ਅਮਨਜੋਤ ਸਿੰਘ ਪਟਵਾਰੀ, ਜਨਰਲ ਸਕੱਤਰ ਤਾਰੀਕ ਗਰੋਵਰ ਪਟਵਾਰੀ ਤੇ ਖ਼ਜ਼ਾਨਚੀ ਸੰਜੇ ਕੁਮਾਰ ਪਟਵਾਰੀ ਨੇ ਆਪਣੀਆਂ ਮੁੱਖ ਮੰਗਾਂ ਬਾਰੇ ਜਾਣਕਾਰੀ ਦਿੱਤੀ। ਧਰਨੇ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਪਟਵਾਰੀ ਵਰਗ ਮਾਲ ਵਿਭਾਗ ਨਾਲ ਸਬੰਧਿਤ ਮਹੱਤਵਪੂਰਨ ਕੰਮ ਕਰਦਾ ਹੈ ਤੇ ਆਮ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਦੇ ਬਾਵਜੂਦ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਸੇਵਾ-ਮੁਕਤ ਪਟਵਾਰੀ ਇੰਦਰ ਮੋਹਨ, ਓਮ ਪ੍ਰਕਾਸ਼ ਕੰਬੋਜ, ਸੇਵਾ-ਮੁਕਤ ਪਟਵਾਰੀ ਕੁਲਬੀਰ ਡੋਗਰਾ, ਸੇਵਾ-ਮੁਕਤ ਪਟਵਾਰੀ ਪ੍ਰਦੀਪ ਗੁਪਤਾ, ਸੇਵਾ-ਮੁਕਤ ਨਾਇਬ ਤਹਿਸੀਲਦਾਰ ਰਾਮ ਕਿਸ਼ਨ, ਸੇਵਾ-ਮੁਕਤ ਕਾਨੂੰਗੋ ਪਰਮਜੀਤ ਸਿੰਘ, ਤਹਿਸੀਲ ਪ੍ਰਧਾਨ ਅਮਨਜੋਤ ਸਿੰਘ, ਜਨਰਲ ਸਕੱਤਰ ਤਾਰੀਕ ਗਰੋਵਰ, ਖ਼ਜ਼ਾਨਚੀ ਸੰਜੇ ਕੁਮਾਰ, ਸੁਭਾਸ਼ ਚੰਦਰ ਪਟਵਾਰੀ, ਬਲਰਾਜ ਸਿੰਘ ਪਟਵਾਰੀ, ਸੇਵਾ-ਮੁਕਤ ਪਟਵਾਰੀ ਰਜਿੰਦਰ ਕੁਮਾਰ ਤੇ ਸੇਵਾ-ਮੁਕਤ ਪਟਵਾਰੀ ਗਿਆਨ ਚੰਦ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ। ਬੁਲਾਰਿਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਅਗਲੀ ਰਣਨੀਤੀ ਤਿਆਰ ਕਰਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।