16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਅਰਨੀਵਾਲਾ ਵਿਖੇ ਲਗਭਗ 12 ਕਰੋੜ ਦੀ ਲਾਗਤ ਨਾਲ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜ਼ਾਮਨ ਮੰਡੀ- ਖੁੱਡੀਆਂ

ਜਲਾਲਾਬਾਦ, 26 ਸਤੰਬਰ (ਜਤਿੰਦਰ ਪਾਲ ਸਿੰਘ/ਜਸਕਰਨ ਸਿੰਘ ਤਨੇਜਾ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ’ਤੇ ਜਲਾਲਾਬਾਦ ਅਤੇ ਅਰਨੀਵਾਲਾ ਪਹੁੰਚੇ ਜਿੱਥੇ ਉਨ੍ਹਾਂ ਨੇ ਨਵ-ਨਿਯੁਕਤ ਮਾਰਕੀਟ ਕਮੇਟੀ ਚੇਅਰਮੈਨਾਂ ਦੇ ਅਹੁਦਾ ਸੰਭਾਲ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਅਰਨੀਵਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਸ਼ਮਿੰਦਰ ਸਿੰਘ ਢਿੱਲੋਂ, ਜਲਾਲਾਬਾਦ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਪ੍ਰਦੀਪ ਚੁੱਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕ-ਹਿਤ ਦੀ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 17-09-2026

ਜਲਾਲਾਬਾਦ, 26 ਸਤੰਬਰ (ਜਤਿੰਦਰ ਪਾਲ ਸਿੰਘ/ਜਸਕਰਨ ਸਿੰਘ ਤਨੇਜਾ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ’ਤੇ ਜਲਾਲਾਬਾਦ ਅਤੇ ਅਰਨੀਵਾਲਾ ਪਹੁੰਚੇ ਜਿੱਥੇ ਉਨ੍ਹਾਂ ਨੇ ਨਵ-ਨਿਯੁਕਤ ਮਾਰਕੀਟ ਕਮੇਟੀ ਚੇਅਰਮੈਨਾਂ ਦੇ ਅਹੁਦਾ ਸੰਭਾਲ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਅਰਨੀਵਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਸ਼ਮਿੰਦਰ ਸਿੰਘ ਢਿੱਲੋਂ, ਜਲਾਲਾਬਾਦ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਪ੍ਰਦੀਪ ਚੁੱਘ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕ-ਹਿਤ ਦੀ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਮੰਤਰੀ ਸ. ਖੁੱਡੀਆਂ ਨੇ ਅਰਨੀਵਾਲਾ ਵਿਖੇ ਫਰੂਟ ਮਾਰਕੀਟ-ਸ੍ਰੀ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਗ੍ਰੇਨ, ਫਰੂਟ ਐਂਡ ਵੈਜੀਟੇਬਲ ਜ਼ਾਮਨ ਮੰਡੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਮੰਡੀ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਦੇ ਹੋਂਦ ਵਿਚ ਆਉਣ ਨਾਲ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਤੇ ਖਪਤਕਾਰਾਂ ਨੂੰ ਆਪਣੀ ਉਪਜ ਦੀ ਖ਼ਰੀਦੋ-ਫ਼ਰੋਖ਼ਤ ਲਈ ਬਿਹਤਰ ਮੰਚ ਮਿਲੇਗਾ। ਉਨ੍ਹਾਂ ਕਿਹਾ ਕਿ ਅਰਨੀਵਾਲਾ ਵਿਖੇ ਲਗਭਗ 12 ਕਰੋੜ ਦੀ ਲਾਗਤ ਨਾਲ ਏਸ਼ੀਆ ਦੀ ਸਭ ਤੋਂ ਪਹਿਲੀ ਜ਼ਾਮਨ ਮੰਡੀ ਬਣੇਗੀ ਜਿਸ ਦਾ ਅੱਜ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਮੰਡੀ ਖੇਤੀਬਾੜੀ ਉਤਪਾਦਾਂ ਦੀ ਮਾਰਕੀਟਿੰਗ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਇਲਾਕੇ ਦੀ ਆਰਥਿਕ ਗਤੀਵਿਧੀ ਨੂੰ ਵੀ ਹੁਲਾਰਾ ਦੇਵੇਗੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੰਮ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਬਿਹਤਰ ਮੰਡੀਕਰਨ ਸਹੂਲਤਾਂ ਦੇਣ, ਸਿੰਚਾਈ ਪ੍ਰਬੰਧ ਮਜ਼ਬੂਤ ਕਰਨ, ਪੇਂਡੂ ਸੜਕਾਂ ਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੇ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਮੰਡੀ ਬੋਰਡ ਵਲੋਂ ਪੇਂਡੂ ਲਿੰਕ ਸੜਕਾਂ ਦੀ ਮਜ਼ਬੂਤੀ ਤੇ ਆਧੁਨਿਕੀਕਰਨ ਨਾਲ ਸਬੰਧਿਤ ਕੰਮ ਵੀ ਜਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਸੁਚੱਜੀਆਂ ਤੇ ਆਧੁਨਿਕ ਮੰਡੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਆਪਣੀ ਉਪਜ ਦਾ ਉਚਿੱਤ ਮੁੱਲ ਪ੍ਰਾਪਤ ਕਰਨ ਵਿਚ ਸਹੂਲਤ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਖੇਤੀਬਾੜੀ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਤੇ ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਸਰਕਾਰ ਵਲੋਂ ਵੱਖ-ਵੱਖ ਪੱਧਰਾਂ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਓਂਕਾਰ ਜਾਖੜ ਸਮੇਤ ਹੋਰ ਆਗੂ, ਅਧਿਕਾਰੀ, ਮਾਰਕੀਟ ਕਮੇਟੀ ਦੇ ਨੁਮਾਇੰਦੇ, ਕਿਸਾਨ, ਵਪਾਰੀ ਤੇ ਇਲਾਕਾ ਵਾਸੀ ਹਾਜ਼ਰ ਸਨ। ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਨਵੀਆਂ ਮੰਡੀ ਸਹੂਲਤਾਂ ’ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਮਕਸਦ ਸਿਰਫ਼ ਬੁਨਿਆਦੀ ਢਾਂਚਾ ਤਿਆਰ ਕਰਨਾ ਨਹੀਂ, ਸਗੋਂ ਕਿਸਾਨਾਂ ਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਲੋੜਾਂ ਤੇ ਮੰਗਾਂ ਨੂੰ ਤਰਜੀਹ ਦੇ ਕੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ, ਐੱਸ.ਡੀ.ਐਮ. ਜਲਾਲਾਬਾਦ ਕੰਵਰਜੀਤ ਸਿੰਘ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਓਂਕਾਰ ਜਾਖੜ ਸਮੇਤ ਹੋਰ ਆਗੂ, ਅਧਿਕਾਰੀ, ਮਾਰਕੀਟ ਕਮੇਟੀ ਦੇ ਨੁਮਾਇੰਦੇ, ਕਿਸਾਨ, ਵਪਾਰੀ ਤੇ ਇਲਾਕਾ ਵਾਸੀ ਹਾਜ਼ਰ ਸਨ। (* ਪੱਤਰਕਾਰਾਂ ਵਲੋਂ ਸਮਾਗਮ ਦਾ ਬਾਈਕਾਟ- ਮੰਡੀ ਅਰਨੀਵਾਲਾ, (ਨਿਸ਼ਾਨ ਸਿੰਘ ਮੋਹਲ਼ਾ)- ਮੰਡੀ ਅਰਨੀਵਾਲਾ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ਵਿਚ ਕਰਵਾਏ ਗਏ ਇਕ ਸਮਾਗਮ ਦੌਰਾਨ ਸਥਾਨਕ ਪੱਤਰਕਾਰਾਂ ਵਲੋਂ ਬਾਈਕਾਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰਾਂ ਨੇ ਸਮਾਗਮ ਦੌਰਾਨ ਉਨ੍ਹਾਂ ਦੀ ਪੁੱਛ-ਪ੍ਰਤੀਤ ਨਾ ਹੋਣ ਤੇ ਮੀਡੀਆ ਲਈ ਢੁਕਵੇਂ ਪ੍ਰਬੰਧ ਨਾ ਕੀਤੇ ਜਾਣ ’ਤੇ ਰੋਸ ਜ਼ਾਹਿਰ ਕੀਤਾ। ਪੱਤਰਕਾਰਾਂ ਨੇ ਕਿਹਾ ਕਿ ਮੀਡੀਆ ਵਲੋਂ ਸਰਕਾਰੀ ਅਤੇ ਲੋਕਾਂ ਨਾਲ ਸਬੰਧਿਤ ਗਤੀਵਿਧੀਆਂ ਨੂੰ ਲਗਾਤਾਰ ਲੋਕਾਂ ਤੱਕ ਪਹੁੰਚਾਇਆ ਜਾਂਦਾ ਹੈ ਪਰ ਸਮਾਗਮਾਂ ਦੌਰਾਨ ਪੱਤਰਕਾਰਾਂ ਲਈ ਢੁਕਵਾਂ ਪ੍ਰਬੰਧ ਹੋਣਾ ਵੀ ਜ਼ਰੂਰੀ ਹੈ। ਇੱਥੋਂ ਤੱਕ ਕਿ ਪੱਤਰਕਾਰਾਂ ਨੂੰ ਪੀਣ ਵਾਲਾ ਪਾਣੀ ਵੀ ਨਸੀਬ ਨਾ ਹੋਇਆ।

Ad Position 22
No active advertisement
ਪਿਛਲੀ ਖ਼ਬਰ ਮੀਰਾ ਨਰਸਿੰਗ ਕਾਲਜ ਵਿਚ ਨਾਰਥ ਜ਼ੋਨ ਵਲੋਂ ਮੂੰਹ ਦੀ ਸੰਭਾਲ ਸੰਬੰਧੀ ਵਰਕਸ਼ਾਪ ਅਗਲੀ ਖ਼ਬਰ ਤਹਿਸੀਲ ਫ਼ਾਜ਼ਿਲਕਾ ’ਚ ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਜ਼ੋਰਦਾਰ ਧਰਨਾ ਪ੍ਰਦਰਸ਼ਨ
Ad Position 24