16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸੈਨਟ ਚੋਣਾਂ ਲਈ ਵਰਿੰਦਰ ਸਿੰਘ ਵਿੱਕੀ ਗਿੱਲ ਨੇ ਬਾਰ ਐਸੋਸੀਏਸ਼ਨ ਅਬੋਹਰ ਦੇ ਵਕੀਲਾਂ ਨਾਲ ਕੀਤਾ ਰਾਬਤਾ

ਅਬੋਹਰ, 16 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 20 ਸਤੰਬਰ ਨੂੰ ਹੋਣ ਜਾ ਰਹੀਆਂ ਸੈਨਟ ਚੋਣਾਂ ਨੂੰ ਲੈ ਕੇ ਉਮੀਦਵਾਰ ਵਰਿੰਦਰ ਸਿੰਘ ਉਰਫ਼ ਵਿੱਕੀ ਗਿੱਲ ਵਲੋਂ ਬਾਰ ਐਸੋਸੀਏਸ਼ਨ ਅਬੋਹਰ ਦੇ ਵਕੀਲਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਕੀਲ ਭਾਈਚਾਰੇ ਨਾਲ ਮੁਲਾਕਾਤ ਕਰਦਿਆਂ ਆਪਣੀ ਉਮੀਦਵਾਰੀ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਤੇ ਸੈਨਟ ਚੋਣਾਂ ਵਿਚ ਉਨ੍ਹਾਂ ਦੇ ਹੱਕ ਵਿਚ ਸਮਰਥਨ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 17-09-2026
ਅਬੋਹਰ, 16 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ 20 ਸਤੰਬਰ ਨੂੰ ਹੋਣ ਜਾ ਰਹੀਆਂ ਸੈਨਟ ਚੋਣਾਂ ਨੂੰ ਲੈ ਕੇ ਉਮੀਦਵਾਰ ਵਰਿੰਦਰ ਸਿੰਘ ਉਰਫ਼ ਵਿੱਕੀ ਗਿੱਲ ਵਲੋਂ ਬਾਰ ਐਸੋਸੀਏਸ਼ਨ ਅਬੋਹਰ ਦੇ ਵਕੀਲਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਕੀਲ ਭਾਈਚਾਰੇ ਨਾਲ ਮੁਲਾਕਾਤ ਕਰਦਿਆਂ ਆਪਣੀ ਉਮੀਦਵਾਰੀ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਤੇ ਸੈਨਟ ਚੋਣਾਂ ਵਿਚ ਉਨ੍ਹਾਂ ਦੇ ਹੱਕ ਵਿਚ ਸਮਰਥਨ ਦੀ ਅਪੀਲ ਕੀਤੀ। ਇਸ ਮੌਕੇ ਬਾਰ ਐਸੋਸੀਏਸ਼ਨ ਅਬੋਹਰ ਦੇ ਪ੍ਰਧਾਨ ਅਮਨਦੀਪ ਸਿੰਘ ਧਾਲੀਵਾਲ, ਉਪ ਪ੍ਰਧਾਨ ਸ਼ਰੂਤੀ ਭੀਮਵਾਲ, ਸਕੱਤਰ ਗੌਰਵ ਧੂੜੀਆ, ਜੁਆਇੰਟ ਸਕੱਤਰ ਨੇਹਾ ਸ਼੍ਰੀ ਤੇ ਕੈਸ਼ੀਅਰ ਰਿਧਮ ਵਧਵਾ ਵਲੋਂ ਵਰਿੰਦਰ ਸਿੰਘ ਵਿੱਕੀ ਗਿੱਲ ਦਾ ਬਾਰ ਰੂਮ ਵਿਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨਾਲ ਪ੍ਰਿੰਸੀਪਲ ਸੰਜੀਵ ਕੁਮਾਰ, ਪ੍ਰੋਫੈਸਰ ਚਰਨ ਸਿੰਘ, ਗੁਰਪ੍ਰੀਤ ਸਿੰਘ ਸੰਧੂ, ਸਚਿਨਜੀਤ ਸਿੰਘ ਸੰਨ੍ਹੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਰਿੰਦਰ ਸਿੰਘ ਵਿੱਕੀ ਗਿੱਲ ਨੇ ਵਕੀਲਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨਟ ਵਿੱਦਿਅਕ ਖੇਤਰ ਨਾਲ ਜੁੜੀ ਇਕ ਮਹੱਤਵਪੂਰਨ ਸੰਸਥਾ ਹੈ ਤੇ ਇਸ ਦੇ ਫ਼ੈਸਲਿਆਂ ਦਾ ਵਿਦਿਆਰਥੀਆਂ, ਅਧਿਆਪਕਾਂ ਤੇ ਵਿੱਦਿਅਕ ਪ੍ਰਬੰਧ ਨਾਲ ਸਬੰਧਿਤ ਵੱਖ-ਵੱਖ ਵਰਗਾਂ ’ਤੇ ਪ੍ਰਭਾਵ ਪੈਂਦਾ ਹੈ। ਉਨ੍ਹਾਂ ਆਪਣੇ ਪਿਛਲੇ ਤਿੰਨ ਕਾਰਜਕਾਲ ਦੌਰਾਨ ਪੰਜਾਬ ਯੂਨੀਵਰਸਿਟੀ ਤੇ ਵਿੱਦਿਅਕ ਖੇਤਰ ਵਿਚ ਕੀਤੇ ਗਏ ਕੰਮਾਂ ਤੇ ਉਪਰਾਲਿਆਂ ਬਾਰੇ ਵੀ ਵਕੀਲਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਵਕੀਲਾਂ ਨੂੰ ਅਪੀਲ ਕੀਤੀ ਕਿ 20 ਸਤੰਬਰ ਨੂੰ ਹੋਣ ਵਾਲੀਆਂ ਸੈਨਟ ਚੋਣਾਂ ਵਿਚ ਉਨ੍ਹਾਂ ਦੇ ਸੀਰੀਅਲ ਨੰਬਰ 50 ਨੂੰ ਪਹਿਲੀ ਪਸੰਦ ਵਜੋਂ ਕੰਮਾਂ ਨੂੰ ਦੇਖ ਕੇ ਵੱਧ ਤੋਂ ਵੱਧ ਵੋਟਾਂ ਪਾਈਆਂ ਜਾਣ। ਇਸ ਮੌਕੇ ਅੰਮ੍ਰਿਤਪਾਲ ਸਿੰਘ ਤਿੰਨਾ, ਅਰੁਣ ਮੁੰਜਾਲ, ਹਰਪ੍ਰੀਤ ਸਿੰਘ, ਸੰਦੀਪ ਬਜਾਜ, ਅਮਿਤ ਅਸੀਜਾ ਬਾਵਾ, ਆਨੰਦ ਗੁਪਤਾ, ਸਿਕੰਦਰ ਕਪੂਰ, ਤੇਜਿੰਦਰ ਸਿੰਘ ਖ਼ਾਲਸਾ, ਗੁਰਜਿੰਦਰ ਸਿੰਘ ਕਾਲੜਾ, ਗੌਤਮ ਕਪੂਰ, ਪ੍ਰਭਜੋਤ ਸਿੰਘ ਕਾਲੜਾ, ਦਵਿੰਦਰ ਸਿੰਘ ਸੰਧੂ, ਹਰਮਹਿੰਦਰ ਪਾਲ ਸਿੰਘ ਬਜਾਜ, ਸੁਰੀਨ ਕੜਵਾਸਰਾ, ਖ਼ਰੈਤੀ ਲਾਲ ਡੋਡਾ, ਅਮਨਦੀਪ ਸਿੰਘ ਰੱਖੜਾ, ਕੁਲਦੀਪ ਸਿੰਘ ਸਿੱਧੂ, ਸੰਜੀਵ ਬਜਾਜ, ਸੁਖਬੀਰ ਕੌਰ, ਜੈਸਮੀਨ ਬਿਸ਼ਨੋਈ, ਕਿਰਨ ਸ਼ਰਮਾ, ਕਾਜਲ, ਨਿਸ਼ਾ, ਗੋਰੀ ਸ਼ੰਕਰ ਮਾਕੜ, ਰਾਜਾ ਮਿੱਢਾ, ਅਮਿੱਤ ਸਤੀਜਾ, ਅਭਿਸ਼ੇਕ ਸਤੀਜਾ, ਵਰਿੰਦਰ ਸਿੰਘ ਸੰਧੂ, ਅਮਨਦੀਪ ਕੌਰ ਭੂੰਬਲਾ, ਸੁਨੀਲ ਮਹਿਰਾ, ਸੁਨੀਲ ਕੰਬੋਜ, ਰਾਘਵ ਡੋਡਾ, ਬੰਸੀ ਲਾਲ, ਕਪਿਲ ਦੇਵ, ਸ਼ਾਮ ਸੁੰਦਰ, ਲਖਵਿੰਦਰ ਸਿੰਘ ਸਿੱਧੂ, ਰਜਿੰਦਰ ਕਾਂਟੀਵਾਲ, ਗੁਰਬਖਸ਼ ਸਿੰਘ, ਤਜਿੰਦਰ ਪਾਲ ਸਿੰਘ ਗਰੋਵਰ, ਸੰਦੀਪ ਸਾਪਲਾ, ਸੰਦੀਪ ਸਿੰਘ ਬਰਾੜ, ਮੁਹੱਬਤ ਸਿੰਘ ਜਾਖੜ, ਰਬਿੰਦਰ ਦੱਤਾ, ਸਵਿੰਦਰ ਸਿੰਘ, ਬਿਕਰਮ ਪਵਾਰ ਸਮੇਤ ਭਾਰੀ ਗਿਣਤੀ ਵਿਚ ਵਕੀਲ ਭਾਈਚਾਰਾ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਬੈਂਕ ਵਿਚ ਨਕਲੀ ਕਰੰਸੀ ਜਮਾਂ ਕਰਵਾਉਣ ਵਾਲੇ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਧਰਨੇ ਦੇ ਦਬਾਅ ਮਗਰੋਂ ਟਾਵਰ ਕੰਪਨੀ ਨੇ ਚੁੱਕਿਆ ਸਾਮਾਨ
Ad Position 24