18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨਾ ਤੇ ਇਨਸਾਨੀਅਤ ਨੂੰ ਬਚਾਉਣਾ ਸਾਡਾ ਸਭ ਦਾ ਫ਼ਰਜ਼- ਵਿਜੇ ਮੋਂਗਾ

ਫ਼ਾਜ਼ਿਲਕਾ, 17 ਸਤੰਬਰ (ਅਮਰਜੀਤ ਸ਼ਰਮਾ)- ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਅੱਜ ਸਭ ਤੋਂ ਮੁੱਖ ਮੁੱਦਾ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਮੀ ਮੈਂਬਰ ਵਿਸ਼ਵ ਮਾਨਵ ਅਧਿਕਾਰ ਸੁਰੱਖਿਆ ਆਯੋਗ ਤੇ ਸਟੇਟ ਐਵਾਰਡੀ ਵਿਜੇ ਮੋਂਗਾ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 18-09-2026
ਫ਼ਾਜ਼ਿਲਕਾ, 17 ਸਤੰਬਰ (ਅਮਰਜੀਤ ਸ਼ਰਮਾ)- ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਲਈ ਅੱਜ ਸਭ ਤੋਂ ਮੁੱਖ ਮੁੱਦਾ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੌਮੀ ਮੈਂਬਰ ਵਿਸ਼ਵ ਮਾਨਵ ਅਧਿਕਾਰ ਸੁਰੱਖਿਆ ਆਯੋਗ ਤੇ ਸਟੇਟ ਐਵਾਰਡੀ ਵਿਜੇ ਮੋਂਗਾ ਨੇ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਨੌਜਵਾਨਾਂ ਨੂੰ ਇਸ ਹੱਦ ਤੱਕ ਪਹੁੰਚਾ ਦਿੰਦਾ ਹੈ ਕਿ ਉਨ੍ਹਾਂ ਨੂੰ ਆਪਣੇ ਪਰਿਵਾਰ, ਸਮਾਜ ਦੀ ਕੋਈ ਸੋਝੀ ਨਹੀਂ ਰਹਿੰਦੀ। ਉਨ੍ਹਾਂ ਨੂੰ ਸਿਰਫ਼ ਆਪਣੇ ਨਸ਼ੇ ਦੀ ਲੋੜ ਹੁੰਦੀ ਹੈ, ਜਿਸ ਲਈ ਉਹ ਕੁੱਝ ਵੀ ਕਰਨ ਲਈ ਤਿਆਰ ਹੋ ਜਾਂਦੇ ਹਨ। ਅਸੀਂ ਰੋਜ਼ਾਨਾ ਵੇਖਦੇ ਹਾਂ ਕਿ ਨਸ਼ੇ ਦੀ ਓਵਰ ਡੋਜ਼ ਜਾਂ ਨਸ਼ਾ ਨਾ ਮਿਲਣ ਕਰਕੇ ਨੌਜਵਾਨ ਆਪਣੀ ਜਵਾਨੀ ਤਬਾਹ ਕਰ ਰਹੇ ਹਨ। ਸਮਾਜਿਕ ਸੰਸਥਾਵਾਂ ਤੇ ਸਿਆਸੀ ਪਾਰਟੀਆਂ ਆਪਣੇ ਵਲੋਂ ਪੂਰਾ ਜ਼ੋਰ ਲਗਾ ਰਹੀਆਂ ਹਨ ਪਰ ਇਹ ਸਮੱਸਿਆ ਘਟਣ ਦੀ ਬਜਾਏ ਦਿਨ-ਬ-ਦਿਨ ਵਧ ਰਹੀ ਹੈ। ਵਿਜੇ ਮੋਂਗਾ ਨੇ ਕਿਹਾ ਕਿ ਅੱਜ ਆਪਾਂ ਸਾਰਿਆਂ ਨੂੰ ਮਿਲ ਕੇ ਇਸ ਬਿਮਾਰੀ ਨੂੰ ਖ਼ਤਮ ਕਰਨ ਦਾ ਪ੍ਰਣ ਲਈਏ ਤੇ ਅਜਿਹੇ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ ਕਿ ਨੌਜਵਾਨ ਖ਼ੁਦ ਮਹਿਸੂਸ ਕਰਨ ਕਿ ਨਾ ਤਾਂ ਨਸ਼ਾ ਕਰਨਾ ਹੈ ਤੇ ਨਾ ਹੀ ਕਿਸੇ ਹੋਰ ਨੂੰ ਕਰਨ ਦੇਣਾ ਹੈ। ਇਹ ਤਦ ਹੀ ਸੰਭਵ ਹੈ ਜਦੋਂ ਅਸੀਂ ਆਪਣੀ ਅੰਤਰ-ਆਤਮਾ ਨਾਲ ਇਸ ਖ਼ਿਲਾਫ਼ ਆਵਾਜ਼ ਚੁੱਕਾਂਗੇ।
Ad Position 22
No active advertisement
ਪਿਛਲੀ ਖ਼ਬਰ ਲੇਖ ਰਚਨਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਗੋਪੀ ਚੰਦ ਕਾਲਜ ਵਿਖੇ ਸਵਾਮੀ ਕੇਸ਼ਵਾਨੰਦ ਦੀ ਬਰਸੀ ਮਨਾਈ
Ad Position 24