ਫ਼ਾਜ਼ਿਲਕਾ ’ਚ 39 ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੀ ਪਾਰਦਰਸ਼ੀ ਰੁਜ਼ਗਾਰ ਨੀਤੀ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ 39 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਇਹ ਨਿਯੁਕਤੀ ਸਿਰਫ਼ ਰੁਜ਼ਗਾਰ ਦਾ ਸਾਧਨ ਨਹੀਂ, ਸਗੋਂ ਬਚਪਨ ਦੇ ਸੁਚੱਜੇ ਪਾਲਣ-ਪੋਸਣ ਤੇ ਸਮਾਜ ਦੀ ਨੀਂਹ ਮਜ਼ਬੂਤ ਕਰਨ ਦੀ ਵੱਡੀ ਜ਼ਿੰਮੇਵਾਰੀ ਹੈ।
ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਦੀ ਪਾਰਦਰਸ਼ੀ ਰੁਜ਼ਗਾਰ ਨੀਤੀ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ 39 ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਇਹ ਨਿਯੁਕਤੀ ਸਿਰਫ਼ ਰੁਜ਼ਗਾਰ ਦਾ ਸਾਧਨ ਨਹੀਂ, ਸਗੋਂ ਬਚਪਨ ਦੇ ਸੁਚੱਜੇ ਪਾਲਣ-ਪੋਸਣ ਤੇ ਸਮਾਜ ਦੀ ਨੀਂਹ ਮਜ਼ਬੂਤ ਕਰਨ ਦੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਹੈਲਪਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਮੈਰਿਟ ਦੇ ਆਧਾਰ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਪਰਿਵਾਰਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰ ਰਹੀ ਹੈ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗੜ੍ਹਵਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।