18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੈਰ-ਵਿੱਦਿਅਕ ਡਿਊਟੀਆਂ ਦੇ ਬਾਈਕਾਟ ਦਾ ਐਲਾਨ, ਅਧਿਆਪਕਾਂ ਦੀਆਂ ਡਿਊਟੀਆਂ ਲਗਾਉਣ ਨਾਲ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋਣ ਦਾ ਦਾਅਵਾ

ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਗੈਰ-ਵਿੱਦਿਅਕ ਕੰਮਾਂ ਦੇ ਬਾਈਕਾਟ ਦੇ ਸੂਬਾ ਪੱਧਰੀ ਫ਼ੈਸਲੇ ਤਹਿਤ ਫ਼ਾਜ਼ਿਲਕਾ ਦੀਆਂ ਅਧਿਆਪਕ ਜਥੇਬੰਦੀਆਂ ਦੇ ਵਫ਼ਦ ਨੇ ਏ. ਡੀ.

Ad Position 21
No active advertisement
ਅਜੀਤ ਡੈਸਕ 18-09-2026
ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਗੈਰ-ਵਿੱਦਿਅਕ ਕੰਮਾਂ ਦੇ ਬਾਈਕਾਟ ਦੇ ਸੂਬਾ ਪੱਧਰੀ ਫ਼ੈਸਲੇ ਤਹਿਤ ਫ਼ਾਜ਼ਿਲਕਾ ਦੀਆਂ ਅਧਿਆਪਕ ਜਥੇਬੰਦੀਆਂ ਦੇ ਵਫ਼ਦ ਨੇ ਏ.ਡੀ.ਸੀ. ਜਨਰਲ ਨਾਲ ਮੁਲਾਕਾਤ ਕਰਕੇ ਅਧਿਆਪਕਾਂ ਦੀਆਂ ਗੈਰ-ਵਿੱਦਿਅਕ ਡਿਊਟੀਆਂ ’ਤੇ ਇਤਰਾਜ਼ ਜਤਾਇਆ। ਅਧਿਆਪਕ ਆਗੂਆਂ ਨੇ ਕਿਹਾ ਕਿ ਰਾਸ਼ਨ ਕਾਰਡ ਵੈਰੀਫਿਕੇਸ਼ਨ, ਫਲੱਡ ਕੰਟਰੋਲ ਸਮੇਤ ਹੋਰ ਕੰਮਾਂ ਵਿਚ ਅਧਿਆਪਕਾਂ ਦੀਆਂ ਡਿਊਟੀਆਂ ਲਗਾਉਣ ਕਾਰਨ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ਤੋਂ ਮੁਕਤ ਕੀਤਾ ਜਾਵੇ ਤਾਂ ਜੋ ਉਹ ਪੂਰਾ ਸਮਾਂ ਵਿਦਿਆਰਥੀਆਂ ਦੀ ਪੜ੍ਹਾਈ ਤੇ ਸਕੂਲ ਪ੍ਰਬੰਧਨ ਨੂੰ ਦੇ ਸਕਣ। ਇਸ ਮੌਕੇ ਦਲਜੀਤ ਸਿੰਘ ਸਭਰਵਾਲ, ਦਪਿੰਦਰ ਸਿੰਘ ਢਿੱਲੋਂ, ਜਗਨੰਦਨ ਸਿੰਘ, ਅਸ਼ੋਕ ਸਰਾਰੀ, ਇਨਕਲਾਬ ਸਿੰਘ ਗਿੱਲ, ਦਲੀਪ ਸਿੰਘ ਸੈਣੀ, ਬਲਵਿੰਦਰ ਸਿੰਘ, ਸਤਨਾਮ ਸਿੰਘ, ਚਿਮਨ ਸਿੰਘ, ਸੁਨੀਲ ਗਾਂਧੀ ਅਤੇ ਹਰਭਜਨ ਲਾਲ ਸਮੇਤ ਹੋਰ ਅਧਿਆਪਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 20 ਸਤੰਬਰ ਨੂੰ ਫ਼ਾਜ਼ਿਲਕਾ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਜੁੜਨਗੇ ਭਾਜਪਾ ਦੇ ਦਿੱਗਜ ਆਗੂ, ਨਸ਼ਿਆਂ ਖ਼ਿਲਾਫ਼ ਵਿੱਢੀ ਜਾਵੇਗੀ ਫ਼ੈ... ਅਗਲੀ ਖ਼ਬਰ ਸਰਕਾਰੀ ਹਸਪਤਾਲ ’ਚ ਮਰੀਜ਼ ਦੀ ਜੇਬ ਕੱਟੀ, ਅਣਪਛਾਤਾ ਚੋਰ ਹਜ਼ਾਰਾਂ ਦੀ ਨਗਦੀ ਲੈ ਕੇ ਫ਼ਰਾਰ ਅਸਮਾਜਿਕ ਅਨਸਰਾਂ ਦਾ ਗੜ੍ਹ ਬਣਿ...
Ad Position 24