ਪੰਜਾਬ ’ਚ ਨਸ਼ਿਆਂ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਵੱਡੀ ਮੁਹਿੰਮ ਦੀ ਲੋੜ- ਕਰਨੈਲ ਸਿੰਘ ਪੀਰ ਮੁਹੰਮਦ
ਮੱਖੂ, 17 ਸਤੰਬਰ (ਵਰਿੰਦਰ ਮਨਚੰਦਾ)-ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ) ਵਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਨਸ਼ਿਆਂ ’ਤੇ ਠੱਲ੍ਹ ਪਾਉਣ ਲਈ ਲਿਖੀ ਚਿੱਠੀ ਦਾ ਪੂਰਨ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਸ ਵੇਲੇ ਸਿੱਖ ਕੌਮ ਅਤੇ ਸਮੁੱਚੇ ਪੰਜਾਬੀਆਂ ਦੇ ਸਾਹਮਣੇ ਸਭ ਤੋਂ ਵੱਡੀ ਅਤੇ ਗੰਭੀਰ ਸਮੱਸਿਆ ਪੰਜਾਬ ਅੰਦਰ ਨਸ਼ਿਆਂ ਦਾ ਪ੍ਰਕੋਪ ਹੈ, ਜਿਸ ਨੂੰ ਠੱਲ੍ਹ ਪਾਉਣੀ ਇਕ ਬਹੁਤ ਵੱਡੀ ਚੁਨੌਤੀ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬੀ ਅਤੇ ਸਿੱਖ ਨੌਜਵਾਨਾਂ ਦੀ ਨਸਲਕੁਸ਼ੀ ਹੋ ਰਹੀ ਹੈ, ਜਿਸ ਤਰੀਕੇ ਨਾਲ ਦੇਸ਼ ਦੇ ਅੰਦਰ ਪੋਲੀਓ ਖ਼ਤਮ ਕਰਨ ਲਈ ਮੁਹਿੰਮ ਚਲਾਈ ਗਈ ਸੀ, ਉਸੇ ਤਰਜ਼ ’ਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਵਾਸਤੇ ਇਕ ਜ਼ੋਰਦਾਰ ਅਤੇ ਦੇਸ਼ ਵਿਆਪੀ ਮੁਹਿੰਮ ਦੀ ਸਖ਼ਤ ਲੋੜ ਹੈ।
ਮੱਖੂ, 17 ਸਤੰਬਰ (ਵਰਿੰਦਰ ਮਨਚੰਦਾ)-ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ) ਵਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਨਸ਼ਿਆਂ ’ਤੇ ਠੱਲ੍ਹ ਪਾਉਣ ਲਈ ਲਿਖੀ ਚਿੱਠੀ ਦਾ ਪੂਰਨ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਸ ਵੇਲੇ ਸਿੱਖ ਕੌਮ ਅਤੇ ਸਮੁੱਚੇ ਪੰਜਾਬੀਆਂ ਦੇ ਸਾਹਮਣੇ ਸਭ ਤੋਂ ਵੱਡੀ ਅਤੇ ਗੰਭੀਰ ਸਮੱਸਿਆ ਪੰਜਾਬ ਅੰਦਰ ਨਸ਼ਿਆਂ ਦਾ ਪ੍ਰਕੋਪ ਹੈ, ਜਿਸ ਨੂੰ ਠੱਲ੍ਹ ਪਾਉਣੀ ਇਕ ਬਹੁਤ ਵੱਡੀ ਚੁਨੌਤੀ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬੀ ਅਤੇ ਸਿੱਖ ਨੌਜਵਾਨਾਂ ਦੀ ਨਸਲਕੁਸ਼ੀ ਹੋ ਰਹੀ ਹੈ, ਜਿਸ ਤਰੀਕੇ ਨਾਲ ਦੇਸ਼ ਦੇ ਅੰਦਰ ਪੋਲੀਓ ਖ਼ਤਮ ਕਰਨ ਲਈ ਮੁਹਿੰਮ ਚਲਾਈ ਗਈ ਸੀ, ਉਸੇ ਤਰਜ਼ ’ਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਵਾਸਤੇ ਇਕ ਜ਼ੋਰਦਾਰ ਅਤੇ ਦੇਸ਼ ਵਿਆਪੀ ਮੁਹਿੰਮ ਦੀ ਸਖ਼ਤ ਲੋੜ ਹੈ। ਪੀਰ ਮੁਹੰਮਦ ਨੇ ਦੱਸਿਆ ਕਿ ਬੀਤੇ ਦਿਨੀਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣੀ 83ਵੀਂ ਵਰ੍ਹੇਗੰਢ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਕਰਕੇ ਮਨਾਈ ਸੀ। ਉਸ ਮੌਕੇ ਵੀ ਦੋ ਅਹਿਮ ਮਤੇ ਪਾਸ ਕੀਤੇ ਗਏ ਸਨ। ਪਹਿਲੇ ਮਤੇ ਅਨੁਸਾਰ ਪੰਜਾਬ ਦੀ ਧਰਤੀ ’ਤੇ ਵੱਧ ਰਹੇ ਧਰਮ ਪਰਿਵਰਤਨ ਦੇ ਬੋਲਬਾਲੇ ਨੂੰ ਠੱਲ੍ਹ ਪਾਉਣ ਵਾਸਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਇਕ ਲਗਾਤਾਰ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਦੂਜੇ ਮਤੇ ਤਹਿਤ ਪੰਜਾਬ ਵਿਚ ਨਸ਼ਿਆਂ ਦੇ ਵਧਦੇ ਪ੍ਰਕੋਪ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਇਕ ਵਿਸ਼ੇਸ਼ ਰਿਪੋਰਟ ਵੀ ਸੌਂਪੀ ਤੇ ਜਾਰੀ ਕੀਤੀ ਜਾਵੇਗੀ। ਪੀਰ ਮੁਹੰਮਦ ਨੇ ਅਪੀਲ ਕੀਤੀ ਕਿ ਪੰਥ ਦੀਆਂ ਜਿੰਨੀਆਂ ਵੀ ਸਤਿਕਾਰਯੋਗ ਜਥੇਬੰਦੀਆਂ ਹਨ, ਨੂੰ ਇਕ ਲੜੀ ਬਣਾ ਕੇ ਨਸ਼ਿਆਂ ਵਿਰੁੱਧ ਇੱਕਜੁੱਟ ਹੋਣਾ ਚਾਹੀਦਾ ਹੈ।